November 14, 2024

Loading

ਲੁਧਿਆਣਾ, 3 ਅਪ੍ਰੈਲ ( ਚੜ੍ਹਤ ਪੰਜਾਬ ਦੀ ) : ਵਿਸ਼ਵ ਭਰ ਵਿੱਚ ਫੈਲੀ ਬਿਮਾਰੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਨੂੰ ਜ਼ਿਲਾ ਲੁਧਿਆਣਾ ਵਿੱਚ ਫੈਲਣ ਤੋਂ ਰੋਕਣ ਲਈ ਪ੍ਰਸਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਇਸ ਵਾਇਰਸ ਨੂੰ ਹਵਾ ਵਿੱਚ ਹੀ ਖ਼ਤਮ ਕਰਨ ਲਈ ਜਿੱਥੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰਾਂ ਵਿੱਚ ਰੋਗਾਣੂ ਮੁਕਤ ਛਿੜਕਾਅ ਕਰਵਾਇਆ ਜਾ ਰਿਹਾ ਹੈ, ਉਥੇ ਹੀ ਦਿਹਾਤੀ ਖੇਤਰਾਂ ਵਿੱਚ ਇਹ ਮੁਹਿੰਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਚਲਾਈ ਜਾ ਰਹੀ ਹੈ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਅਤੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਪਿਊਸ਼ ਚੰਦਰ ਨੇ ਦੱਸਿਆ ਕਿ ਦੂਜੇ ਪੜਾਅ ਤਹਿਤ ਅੱਜ 21 ਪੰਚਾਇਤਾਂ ਵਿੱਚ ਰੋਗਾਣੂ ਮੁਕਤ ਸਪਰੇਅ ਕਰਵਾਈ ਜਾ ਚੁੱਕੀ ਹੈ ਅਤੇ ਇਹ ਸਪਰੇਅ ਇਸੇ ਤਰਾਂ  ਜਾਰੀ ਰਹੇਗੀ ਉਨਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਜ਼ਿਲਾ ਲੁਧਿਆਣਾ ਦੀਆਂ ਸਾਰੀਆਂ 941 ਪੰਚਾਇਤਾਂ ਵਿੱਚ ਰੋਗਾਣੂ ਮੁਕਤ ਸਪਰੇਅ (ਸੋਡੀਅਮ ਹਾਈਪੋਕੋਲੋਰਾਈਟ) ਕਰਵਾਈ ਜਾ ਚੁੱਕੀ ਹੈ ਉਨਾਂ ਦੱਸਿਆ ਕਿ ਪਿੰਡਾਂ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਵਾਰਡ ਵਾਈਜ਼ ਸਪਰੇਅ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਜ਼ਿਲੇ ਦੀਆਂ ਸਾਰੀਆਂ ਨਗਰ ਕੌਂਸਲਾਂ ਵਿੱਚ ਵੀ ਸਬੰਧਤ ਕਾਰਜ ਸਾਧਕ ਅਫ਼ਸਰਾਂ ਦੀ ਅਗਵਾਈ ਵਿੱਚ ਸਪਰੇਅ ਕੀਤੀ ਜਾ ਰਹੀ ਹੈ

ਸ੍ਰੀ ਚੰਦਰ ਨੇ ਦੱਸਿਆ ਕਿ ਵਿਭਾਗ ਵੱਲੋਂ ਇੱਕ ਹੋਰ ਅਹਿਮ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਪਿੰਡਾਂ ਵਿੱਚ ਵਿਦੇਸ਼ ਤੋਂ ਆਏ ਪ੍ਰਵਾਸੀ ਪੰਜਾਬੀਆਂ ਨੂੰ ਘਰਘਰ ਜਾ ਕੇ ਵੈਰੀਫਾਈ ਕੀਤਾ ਜਾ ਰਿਹਾ ਹੈ ਅਤੇ ਉਨਾਂ ਦੇ ਘਰਾਂ ਦੇ ਅੱਗੇ ਸਰਕਾਰ  ਵੱਲੋਂ ਜਾਰੀ ਕੀਤੇ ਗਏ ਸਪੈਸ਼ਲ ਸਟੀਕਰ ਵੀ ਚਸਪਾ ਕੀਤੇ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਇਨਾਂ ਬਾਹਰੋ ਆਏ ਲੋਕਾਂ ਦੇ ਸੰਪਰਕ ਵਿੱਚ ਨਾ ਆਉਣ ਦਿੱਤਾ ਜਾਵੇਉਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪਿੰਡਾਂ ਵਿੱਚ ਜੋ ਦਿਹਾੜੀਦਾਰ ਗਰੀਬ ਤਬਕੇ ਦੇ ਲੋਕ ਹਨ, ਉਨਾਂ ਨੂੰ ਸਰਕਾਰ ਵੱਲੋਂ ਦਿੱਤਾ ਗਿਆ ਰਾਸ਼ਨ ਵੀ ਵੰਡਿਆ ਜਾ ਰਿਹਾ ਹੈ ਲੌਕਡਾਊਨ ਦੇ ਚੱਲਦਿਆਂ ਦੁਕਾਨਦਾਰਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਉਹ ਸਰਕਾਰ ਦੀਆਂ ਹਦਾਇਤਾਂ ਮੰਨਦਿਆਂ ਆਪਣੀਆਂ ਦੁਕਾਨਾਂ ਨਾ ਖੋਲਣ ਅਤੇ ਲੋਕਾਂ ਨੂੰ ਇਕੱਠੇ ਨਾ ਹੋਣ ਦੇਣ ਲੋਕਾਂ ਨੂੰ ਸਮਾਜਿਕ ਦੂਰੀ (ਸੋਸ਼ਲ ਡਿਸਟੈਂਸਿੰਗ) ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਲੋਕਾਂ ਅਤੇ ਪੰਚਾਇਤਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾ ਰਿਹਾ ਹੈ 

56880cookie-checkਜ਼ਿਲਾ ਲੁਧਿਆਣਾ ਦੀਆਂ ਸਾਰੀਆਂ 941 ਪੰਚਾਇਤਾਂ ‘ਚ ਰੋਗਾਣੂ ਮੁਕਤ ਸਪਰੇਅ ਦਾ ਦੂਜਾ ਗੇੜ ਸ਼ੁਰੂ
error: Content is protected !!