April 19, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 6 ਅਕਤੂਬਰ, (ਪ੍ਰਦੀਪ ਸ਼ਰਮਾ) : ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਇਤਿਹਾਸਕ ਪਿੰਡ ਫੂਲ ਟਾਊਨ ਵਿਖੇ ਦੀ ਫੂਲ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਫੂਲ ਦੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਜਗਤਾਰ ਸਿੰਘ ਫੂਲ ਨੂੰ ਪ੍ਰਧਾਨ ਅਤੇ ਮਨਦੀਪ ਯਾਦੀ ਸਿਧਾਣਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਜਦੋਂ ਕਿ ਸਹਿਕਾਰੀ ਸਭਾ ਦੀ ਚੋਣ ਵਿੱਚ ਵਿੱਚ ਇੱਕ ਮਹੀਨਾ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ 11 ਮੈਂਬਰ ਬਿਨਾਂ ਮੁਕਾਬਲਾ ਚੁਣੇ ਗਏ ਸਨ।
ਇਸ ਚੋਣ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਦਰਸ਼ਨ ਸਿੰਘ ਸਿਧਾਣਾ ਨੇ ਦੱਸਿਆਂ ਕਿ ਇਸ ਸਮੇਂ ਫੂਲ ਸਹਿਕਾਰੀ ਸਭਾ ਦੇ 11 ਮੈਂਬਰ ਕ੍ਰਮਵਾਰ ਰਾਜ ਸਿੰਘ, ਭਜਨ ਕੌਰ, ਜਗਤਾਰ ਸਿੰਘ ਸਿਧਾਣਾ, ਚਮਕੌਰ ਸਿੰਘ, ਹਰਦੇਵ ਸਿੰਘ, ਭੁਪਿੰਦਰ ਸਿੰਘ,ਗੁਰਪਾਲ ਸਿੰਘ, ਮਨਦੀਪ ਸਿੰਘ, ਲਾਭ ਕੌਰ, ਜੋਗਿੰਦਰ ਸਿੰਘ ਸਿਧਾਣਾ ਸੁਖਮੰਦਰ ਸਿੰਘ ਆਦਿ ਹਾਜ਼ਰ ਸਨ । ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸਹਿਕਾਰੀ ਸਭਾ ਦੇ ਪ੍ਰਧਾਨ ਜਗਤਾਰ ਸਿੰਘ ਫੂਲ ਤੇ ਮੀਤ ਪ੍ਰਧਾਨ ਮਨਦੀਪ ਯਾਦੀ ਸਿਧਾਣਾ ਨੂੰ ਫੁੱਲਾ ਦੇ ਹਾਰ ਪਾਕੇ ਸਨਮਾਨਿਤ ਕੀਤਾ ਤੇ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ।
#For any kind of News and advertisment contact us on 980-345-0601
130280cookie-checkਦੀ ਫੂਲ ਬਹੁ-ਮੰਤਵੀ ਸ਼ਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮ: ਫੂਲ ਦੇ ਜਗਤਾਰ ਸਿੰਘ ਪ੍ਰਧਾਨ ਤੇ ਮੀਤ ਪ੍ਰਧਾਨ ਮਨਦੀਪ ਯਾਦੀ ਸਿਧਾਣਾ ਚੁਣੇ ਗਏ
error: Content is protected !!