ਚੜ੍ਹਤ ਪੰਜਾਬ ਦੀ
ਬਠਿੰਡਾ/ਮੌੜ, 8 ਫਰਵਰੀ (ਪ੍ਰਦੀਪ ਸ਼ਰਮਾ) – ਜਿਲਾ ਪੁਲਸ ਕਪਤਾਨ ਬਠਿੰਡਾ ਜੇ.ਇਲਨ ਚੇਲੀਅਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇ ਸਫਲਤਾ ਮਿਲੀ ਜਦੋਂ ਸਪੈਸ਼ਲ ਸਟਾਫ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਗੋਬਿੰਦ ਸਿੰਘ ਨੇ ਦੋ ਵਿਅਕਤੀਆ ਨੂੰ ਗ੍ਰਿਫ਼ਤਾਰ ਕੀਤਾ। ਜਿੰਨਾਂ ਪਾਸੋਂ 30 ਗ੍ਰਾਮ ਹੈਰੋਇਨ ਤੇ ਇੱਕ ਮੋਟਰਸਾਇਕਲ ਬਰਾਮਦ ਕਰਵਾਇਆ। ਸਬ- ਇੰਸਪੈਕਟਰ ਗੋਬਿੰਦ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਜਦ ਗਸ਼ਤ ਕਰ ਰਹੀ ਸੀ ਤਾਂ ਪਿੰਡ ਮੌੜ ਖੁਰਦ ਕੋਲ ਦੋ ਨੌਜਵਾਨ ਕਰਮਪਾਲ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਜੋਧਪੁਰ ਪਾਖਰ ਤੇ ਕੁਲਦੀਪ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਯਾਤਰੀ ਦੇ ਕਬਜੇ ਵਾਲੇ ਲਿਫਾਫੇ ਚੋ 30 ਗ੍ਰਾਮ ਹੈਰੋਇਨ ਸਮੇਤ ਮੋਟਰਸਾਇਕਲ ਕਾਬੂ ਕੀਤਾ ਹੈ।
ਉਕਤਾਨ ਤੇ ਵੱਖ-ਵੱਖ ਧਰਾਵਾ ਤਹਿਤ ਥਾਣਾ ਮੌੜ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉੱਕਤ ਕਥਿੱਤ ਦੋਸ਼ੀਆ ਨੂੰ ਮਾਣਯੋਗ ਅਦਾਲਤ ਚ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਕਥਿੱਤ ਦੋਸ਼ੀ ਕਰਮਪਾਲ ਸਿੰਘ ਤੇ ਪਹਿਲਾਂ ਵੀ ਐਨ.ਡੀ.ਪੀ.ਸੀ ਐਕਟ ਦੀਆਂ ਧਰਾਵਾਂ ਅਧੀਨ ਮਾਮਲਾ ਦਰਜ ਹੈ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
1398300cookie-check30 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਪੁਲਿਸ ਨੇ ਦਬੋਚੇ