ਚੜ੍ਹਤ ਪੰਜਾਬ ਦੀ,
ਲੁਧਿਆਣਾ, 17 ਸਤੰਬਰ,-(ਸਤ ਪਾਲ ਸੋਨੀ/ ਰਵੀ ਵਰਮਾ):ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਪਾਬੰਦੀ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਰੈਲੀਆਂ/ਧਰਨਿਆਂ/ਜਲੂਸ ਆਦਿ ਲਈ ਸੈਕਟਰ 39-ਏ,ਪੁੱਡਾਗਰਾਊਂਡ ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕਰਰ ਕੀਤੀ ਥਾਂ ਤੋਂ ਇਲਾਵਾ ਬਿਨਾਂ ਮੰਨਜੂਰੀ ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਇਸ ਤੋਂ ਇਲਾਵਾ ਹਥਿਆਰ ਲੈ ਕੇ ਚੱਲਣ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਮਨਾਹੀ ਹੈ।ਇਹ ਹੁਕਮ ਅਗਲੇ 2 ਮਹੀਨੇ ਤੱਕ ਜਾਰੀ ਰਹਿਣਗੇ।