December 22, 2024

Loading

ਚੜ੍ਹਤ ਪੰਜਾਬ ਦੀ

ਲੁਧਿਆਣਾ,13 ਫਰਵਰੀ ( ਵਿਨੇ ) : ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਪਾਬੰਦੀ ਹੁਕਮ ਜਾਰੀ ਕੀਤੇ ਹਨ ਉਨਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿਤੇ ਪੂਰਨ ਤੌਰਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਰੈਲੀਆਂ/ਧਰਨਿਆਂ/ਜਲੂਸ ਆਦਿ ਲਈ ਸੈਕਟਰ 39-, ਪੁੱਡਾ ਗਰਾਊਂਡ ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕਰਰ ਕੀਤੀ ਥਾਂ ਤੋਂ ਇਲਾਵਾ ਬਿਨਾਂ ਮੰਨਜੂਰੀ ਧਰਨੇ/ਜਲੂਸ/ਰੈਲੀਆਂ ਆਦਿ ਕਰਨਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਇਸ ਤੋਂ ਇਲਾਵਾ ਹਥਿਆਰ ਲੈ ਕੇ ਚੱਲਣ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣਤੇ ਪੂਰਨ ਤੌਰਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨਇਹ ਹੁਕਮ ਜਾਰੀ ਹੋਂਦ  ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ

 

 

 

64880cookie-checkਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਪਾਬੰਦੀ -ਪੁਲਿਸ ਕਮਿਸ਼ਨਰ
error: Content is protected !!