March 28, 2024

Loading

ਚੜ੍ਹਤ ਪੰਜਾਬ ਦੀ

ਲੁਧਿਆਣਾ 25 ਫਰਵਰੀ ( ਸਤ ਪਾਲ ਸੋਨੀ ) : ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖਵੱਖ ਤਰਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨਉਨਾਂ ਲੁਧਿਆਣਾ ਸ਼ਹਿਰ ਵਿਚ ਵੱਡੀ ਮਾਤਰਾ ਵਿਚ ਨਿੱਜੀ ਸਕੂਲ ਖੋਲੇ ਹੋਏ ਹਨ ਜਿਨਾਂ ਵੱਲੋ ਬੱਚਿਆਂ ਨੂੰ ਘਰਾਂ ਤੋ ਲੈ ਕੇ ਆਉਣ ਅਤੇ ਵਾਪਸ ਘਰ ਛੱਡਣ ਲਈ ਨਿੱਜੀ ਸਕੂਲ ਬੱਸਾਂ ਚਲਾਈਆਂ ਜਾ ਰਹੀਆਂ ਹਨਜਿਨਾਂਤੇ ਵੱਖ ਵੱਖ ਜਿਲਿਆਂ ਅਤੇ ਗੈਰ ਸਟੇਟ ਨਾਲ ਸਬੰਧਤ ਡਰਾਇਵਰ, ਕਡੰਕਟਰ ਰੱਖੇ ਹੋਏ ਹਨਇਸ ਤੋ ਇਲਾਵਾ ਬੱਚਿਆ ਦੀ ਪੜਾਈ ਲਈ ਨਾਨ ਟੀਚਿੰਗ ਸਟਾਫ ਸਕੂਲਾਂ ਵਿੱਚ ਰੱਖਿਆ ਹੋਇਆ ਹੈ, ਜੋ ਗੈਰ ਜਿਲਾ ਅਤੇ ਗੈਰ ਸਟੇਟ ਨਾਲ ਸਬੰਧਤ ਹਨਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਨਾਨ ਟੀਚਿੰਗ ਸਟਾਫ ਅਤੇ ਸਕੂਲਾਂ ਦੀਆਂ ਨਿਜੀ ਬੱਸਾਂਤੇ ਤਾਇਨਾਤ ਡਰਾਇਵਰ ਅਤੇ ਕਡੰਕਟਰ ਦੀ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰਨੀ ਪਬਲਿਕ ਹਿੱਤ ਵਿਚ ਜਰੂਰੀ ਹੈ ਤਾਂ ਜੋ ਉਨਾ ਦੇ ਪਿਛੋਕੜ ਬਾਰੇ ਜਾਣਿਆ ਜਾ ਸਕੇਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਵਿਚ ਉਨਾਂ ਇਹ ਹੁਕਮ ਪਾਸ ਕੀਤਾ ਹੈ ਕਿ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਦੇ ਨਿੱਜੀ ਸਕੂਲਾਂ ਦੇ ਮੁਖੀ ਸਕੂਲਾਂ ਵਿੱਚ ਤਾਇਨਾਤ ਨਾਨ ਟੀਚਿੰਗ ਸਟਾਫ ਅਤੇ ਗੱਡੀਆਂਤੇ ਤਾਇਨਾਤ ਡਰਾਇਵਰ ਅਤੇ ਕਡੰਕਟਰ ਅਤੇ ਹੋਰ ਜੋ ਕਿਸੇ ਵੀ ਤਰਾਂ ਨਾਲ ਉਨਾਂ ਪਾਸ ਨੌਕਰੀ ਕਰਦੇ ਹਨ, ਸਬੰਧੀ ਪੂਰਾ ਵੇਰਵਾ ਸਮੇਤ ਫੋਟੋ ਇਲਾਕਾ ਦੇ ਥਾਣੇ/ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਾਉਣਗੇ

ਉਨਾਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਵੱਖਵੱਖ ਨਹਿਰਾਂ, ਨਹਾਉਣ ਵਾਲੇ ਅਣਅਧਿਕਾਰਤ ਤਲਾਬ ਅਤੇ ਹੋਰ ਟੋਭਿਆਂ ਵਿੱਚ ਛੋਟੀ ਉਮਰ ਦੇ ਬੱਚੇ ਅਤੇ ਆਮ ਵਿਅਕਤੀ ਨਹਾਉਂਦੇ ਹਨ ਜਦੋਂ ਕਿ ਉਨਾਂ ਨੂੰ ਤੈਰਨਾ ਨਹੀਂ ਆਉਂਦਾ ਹੁੰਦਾ ਅਤੇ ਇਸ ਤੋਂ ਇਲਾਵਾ ਨਹਿਰਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਅਜਿਹੇ ਬੱਚੇ/ਆਦਮੀ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਜਾਂਦੇ ਹਨ ਜਿਸ ਨਾਲ ਵੱਡਮੁੱਲੀਆਂ ਜਾਨਾਂ ਵਿਅਰਥ ਚਲੀਆਂ ਜਾਂਦੀਆਂ ਹਨਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪਬਲਿਕ ਹਿੱਤ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੀ ਹਦੂਦ ਅੰਦਰ ਆਉਂਦੀਆਂ ਨਹਿਰਾਂ, ਟੋਭੇ ਅਤੇ ਅਣਅਧਿਕਾਰਤ ਤਲਾਬ ਆਦਿ ਵਿੱਚ ਛੋਟੀ ਉਮਰ ਦੇ ਬੱਚੇ ਅਤੇ ਕਿਸੇ ਵੀ ਵਿਅਕਤੀ ਵੱਲੋਂ ਨਹਾਉਣਤੇ ਤੁਰੰਤ ਪਾਬੰਦੀ ਲਗਾਈ ਹੈਇਹ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ

 

 

 

 

 

65160cookie-checkਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ
error: Content is protected !!