ਚੜ੍ਹਤ ਪੰਜਾਬ ਦੀ
ਲੁਧਿਆਣਾ, (ਰਵੀ ਵਰਮਾ): ਲੁਧਿਆਣਾ ਬਲਾਸਟ ਤੋਂ ਬਾਅਦ ਜਿੱਥੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਪਹੁੰਚ ਰਹੀਆਂ ਹਨ,ਉੱਥੇ ਹੀ ਐੱਟੀ ਟੈਰੇਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਦੇ ਦੌਰਾਨ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਨਿਸ਼ਾਨੇ ਤੇ ਲਿਆ ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨਜਿੰਦਰ ਸਿੰਘ ਬਿੱਟਾ ਨੇ ਇਹ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਨਿਸ਼ਾਨੇ ਤੇ ਲਿਆ ਅਤੇ ਕਿਹਾ ਕਿ ਸਾਰੀਆਂ ਰਾਜਨੀਤਕ ਪਾਰਟੀਆਂ ਪੰਜਾਬ ਵਿੱਚ ਅੱਤਵਾਦ ਲਿਆਉਣ ਲਈ ਜ਼ਿੰਮੇਵਾਰ। ਹਰਿਮੰਦਰ ਸਾਹਿਬ ਵਿੱਚ ਹੋਈ ਬੇਅਦਬੀ ਦੀ ਨਿੰਦਾ ਕੀਤੀ ਕਿਹਾ ਕਿ ਹੁਣ ਤੱਕ ਦੀ ਸਭ ਤੋਂ ਵੱਡੀ ਬੇਅਦਬੀ ਹੋਈ ਹੈ।ਹਰਿਮੰਦਰ ਸਾਹਿਬ ਵਿੱਚ ਬੇਅਦਬੀ ਕਰਨ ਵਾਲੇ ਦੀ ਹੋਈ ਮੌਤ ਬਾਰੇ ਬੋਲਦੇ ਬਿੱਟਾ ਨੇ ਕਿਹਾ ਕਿ ਲੋਕਾਂ ਨੇ ਭਾਵੁਕ ਹੋ ਕੇ ਦਿੱਤੀ ਸਜ਼ਾ ।
ਧਾਰਮਿਕ ਸਥਾਨਾਂ ਉੱਪਰ ਅਜੇਹਾ ਮਾਹੌਲ ਨਹੀਂ ਬਣਨਾ ਚਾਹੀਦਾ ਜਿਸ ਦੇ ਨਾਲ ਲੋਕਾਂ ਦੇ ਮਨ ਵਿੱਚ ਹੋਵੇ ਡਰ
ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਅਜਿਹਾ ਮਾਹੌਲ ਨਹੀਂ ਹੋਣਾ ਚਾਹੀਦਾ ਕਿ ਲੋਕ ਧਾਰਮਿਕ ਸਥਾਨਾਂ ਵਿੱਚ ਆਉਣ ਲੱਗੇ ਡਰਨ ।ਮਨਜਿੰਦਰ ਸਿੰਘ ਬਿੱਟਾ ਨੇ ਕਿਹਾ ਕਿ ਬੁਧੀਜੀਵੀਆਂ ਨੂੰ ਕੱਠੇ ਹੋ ਕੇ ਅਜਿਹੇ ਫੈਸਲੇ ਲੈਣੇ ਚਾਹੀਦੇ ਹਨ ।ਮਨਜਿੰਦਰ ਸਿੰਘ ਬਿੱਟਾ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕੁਝ ਲੋਕਾਂ ਨੂੰ ਜੁੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਨਸ਼ੇ ਦੇ ਕਾਰੋਬਾਰੀ ਆਪਣੇ ਫ਼ਾਇਦੇ ਲਈ ਪੰਜਾਬ ਨੂੰ ਪਹੁੰਚਾ ਰਹੇ ਹਨ ਨੁਕਸਾਨ। ਬਿੱਟਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਵੱਲੋਂ ਕਈ ਵਾਰ ਆਏ ਹਨ ਸੱਦੇ ਪਰ ਰਾਜਨੀਤੀ ਵਿਚ ਨਹੀਂ ਐਂਟਰੀ ਕਰਾਂਗਾ ।
ਮੋਦੀ ਦੇ ਕੀਤੇ ਗੁਣਗਾਣ ਅਤੇ ਨਵਜੋਤ ਸਿੰਘ ਸਿੱਧੂ ਦਾ ਨਾਂ ਲੈ ਕੇ ਸਾਧਿਆ ਨਿਸ਼ਾਨਾ
ਮਨਜਿੰਦਰ ਸਿੰਘ ਬਿੱਟਾ ਨੇ ਬੋਲਦੇ ਹੋਏ ਨਵਜੋਤ ਸਿੰਘ ਸਿੱਧੂ ਦਾ ਨਾਂ ਲੈ ਕੇ ਨਿਸ਼ਾਨਾ ਸਾਧਿਆ ਅਤੇ ਮੋਦੀ ਦੇ ਗੁਣਗਾਣ ਹੀ ਕੀਤੇ।ਬਿੱਟਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅਜਿਹੇ ਫੈਸਲੇ ਲਏ ਗਏ ਹਨ ਜਿਨ੍ਹਾਂ ਕਾਰਨ ਉਹਨਾਂ ਦੀ ਉਹ ਤਰੀਫ ਕਰਦੇ ਹਨ।
968810cookie-checkਪੰਜਾਬ ਵਿਚ ਅੱਤਵਾਦ ਲਈ ਰਾਜਨੀਤਕ ਪਾਰਟੀਆਂ ਜ਼ੁਮੇਵਾਰ- ਮਨਿੰਦਰਜੀਤ ਸਿੰਘ ਬਿੱਟਾ