September 14, 2024

Loading

ਚੜ੍ਹਤ ਪੰਜਾਬ ਦੀ 
ਰਾਮਪੁਰਾ ਫੂਲ 9 ਅਗਸਤ (ਪ੍ਰਦੀਪ ਸ਼ਰਮਾ/ਕੁਲਜੀਤ ਸਿੰਘ ਢੀਂਗਰਾ): ਸਥਾਨਕ ਮਿੰਨੀ ਬੱਸ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਬੱਸ ਸਟੈਂਡ ਬੰਦ ਕਰਕੇ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਸਮੇਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ। ਇਸ ਮੁਫ਼ਤ ਸਫਰ ਸਹੂਲਤ ਬਦਲੇ ਪੰਜਾਬ ਸਰਕਾਰ ਸਰਕਾਰੀ ਬੱਸਾਂ ਨੂੰ ਵਿੱਤੀ ਸਹਾਇਤਾ ਦਿੰਦੀ ਆ ਰਹੀ ਹੈ। ਜਿਸ ਕਰਕੇ ਪ੍ਰਾਈਵੇਟ ਬੱਸਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿੱਤੀ ਘਾਟਾ ਪੈਣ ਕਾਰਨ ਬੱਸਾਂ ਨੂੰ ਚਲਾਉਣਾ ਮੁਸ਼ਕਿਲ ਹੋ ਗਿਆ ਹੈ।
ਪ੍ਰਾਈਵੇਟ ਬੱਸ ਯੂਨੀਅਨ ਪੰਜਾਬ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਪ੍ਰਾਈਵੇਟ ਬੱਸ ਅਪਰੇਟਰ ਵੀ ਔਰਤਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਲਈ ਵਚਨਬੱਧ ਹਨ। ਉਨਾਂ ਕਿਹਾ ਕਿ ਜੋ ਸਰਕਾਰ ਵੱਲੋਂ ਸਰਕਾਰੀ ਬੱਸਾਂ ਨੂੰ ਸਹਾਇਤਾ ਦਿੱਤੀ ਜਾਂਦੀ ਹੈ ਉਸੇ ਤਰਾਂ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਵੀ ਸਰਕਾਰੀ ਸਹਾਇਤਾ ਦਿੱਤੀ ਜਾਵੇ। ਪਰ ਇਸ ਸੰਬੰਧੀ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਸਰਕਾਰ ਨੇ ਮਿਲਣਾ ਮੁਨਾਸਿਬ ਨਹੀਂ ਸਮਝਿਆ। ਜਿਸ ਕਰਕੇ ਪੰਜਾਬ ਦੇ ਆਪ੍ਰੇਟਰਾਂ ਨੇ ਅੱਜ ਪੰਜਾਬ ਭਰ ਵਿੱਚ ਚੱਕਾ ਜਾਮ ਕੀਤਾ ਹੋਇਆ ਹੈ।
ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕੀਤਾ ਜਾਵੇਗਾ ਤਿੱਖਾ- ਪਰਮਜੀਤ ਮਾਨ
ਬੱਸ ਅਪਰੇਟਰ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਮਾਨ ਨੇ ਦੱਸਿਆ ਕਿ ਮੰਗਾਂ ਦੇ ਸੰਬੰਧ ਵਿਚ ਤਹਿਸੀਲਦਾਰ ਰਾਮਪੁਰਾ ਫੂਲ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਮੰਗ ਪੱਤਰ ਸਰਕਾਰ ਤੱਕ ਪਹੁੰਚਉਣ ਦੀ ਬੇਨਤੀ ਕੀਤੀ। ਉਨਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਾਡੀਆਂ ਮੰਗਾਂ ਤੇ ਧਿਆਨ ਨਾ ਦਿੱਤਾ ਗਿਆ ਤਾਂ 14 ਅਗਸਤ ਤੱਕ ਆਪਣੀਆਂ ਬੱਸਾਂ ਉੱਪਰ ਕਾਲੇ ਝੰਡੇ ਲਾ ਕੇ ਰੋਸ ਜ਼ਾਹਿਰ ਕੀਤਾ ਜਾਵੇਗਾ। ਉਨਾਂ ਕਿਹਾ ਕਿ 14 ਅਗਸਤ ਨੂੰ ਲੁਧਿਆਣਾ ਬੱਸ ਅੱਡਾ ਵਿਖੇ ਆਪਣੀਆਂ ਬੱਸਾਂ ਸਾੜੀਆਂ ਜਾਣਗੀਆਂ ਅਤੇ ਜੇਕਰ ਸਰਕਾਰ ਨੇ ਸਾਡੀ ਫੇਰ ਵੀ ਗੱਲ ਨਾ ਸੁਣੀ ਤਾਂ ਬੱਸਾਂ ਦੇ ਮਾਲਕ ਆਪ ਵੀ ਬੱਸਾਂ ਸਮੇਤ ਸੜ ਜਾਣਗੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਤੀਰਥ ਸਿੰਘ ਸਿੱਧੂ, ਜਸਵੀਰ ਸਿੰਘ ਜੱਸਾ, ਹਰਿੰਦਰ ਜਟਾਣਾ, ਰੂਪ ਜਟਾਣਾ, ਹਰਦੀਪ ਦੋਸਤਾਨਾ, ਕਿ੍ਰਸ਼ਨ ਮੱਕੜ, ਰਾਜਵਿੰਦਰ ਵਕੀਲ, ਰੁਪਿੰਦਰ ਰੂਪੀ ਕਾਲੋਕੇ, ਹਰਜੀਵਨ ਬਰਾੜ, ਹਰਦੇਵ ਅਕਲੀਆ, ਬਲਵਿੰਦਰ ਸਿੰਘ ਕੋਟੜਾ, ਜਗਦੇਵ ਸਿੰਘ ਦੇਬੀ ਤੋਂ ਇਲਾਵਾ ਸਮੂਹ ਬੱਸ ਆਪ੍ਰੇਟਰ ਹਾਜ਼ਰ ਸਨ।
#For any kind of News and advertisment contact us on 980-345-0601 

 

125150cookie-checkਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਕੀਤਾ ਚੱਕਾ ਜਾਮ
error: Content is protected !!