ਚੜ੍ਹਤ ਪੰਜਾਬ ਦੀ
ਲੁਧਿਆਣਾ, 25 ਫਰਵਰੀ (ਸਤ ਪਾਲ ਸੋਨੀ) – ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਵੱਲੋ ਅੱਜ਼ ਮਿਤੀ 27 ਫਰਵਰੀ 2022 ਤੋ ਸ਼ੁਰੂ ਹੌਣ ਵਾਲੀ ਪਲਸ ਪੋਲੀਓ ਮੁਹਿੰਮ ਦੇ ਸਬੰਧ ਵਿਚ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪੋਸਟਰ ਜਾਰੀ ਕੀਤਾ ਗਿਆ।ਸਿਵਲ ਸਰਜਨ ਡਾ.ਐਸ.ਪੀ. ਸਿੰਘ ਨੇ ਅੱਗੇ ਦੱਸਿਆ ਕਿ ਭਲਕੇ 26 ਫਰਵਰੀ, 2022 ਤੋ ਸਹਿਰ ਦੇ ਵੱਖ-ਵੱਖ ਇਲਾਕਿਆ ਵਿਚ ਰਿਕਸ਼ਿਆ ਤੇ ਲਾਊਡ ਸਪੀਕਰ ਲਗਾ ਕੇ ਵੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਪਲਸ ਪੋਲੀਓ ਮੁਹਿੰਮ ਜਿਲ੍ਹੇ ਭਰ ਵਿਚ 27 ਫਰਵਰੀ ਤੋਂ ਸ਼ੁਰੂ ਹੋ ਕੇ 01 ਮਾਰਚ ਤੱਕ ਚੱਲੇਗੀ।
ਡਾ. ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਕਰਮੀਆਂ ਵੱਲੋਂ 0 ਤੋਂ 5 ਸਾਲ ਦੇ 479903 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਜ਼ਿਲ੍ਹੇ ਭਰ ਦੇ ਵਿੱਚ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ 2760 ਟੀਮਾਂ ਅਤੇ 506 ਸੁਪਰਵਾਈਜਰ ਲਗਾਏ ਗਏ ਹਨ। ਐਤਵਾਰ ਨੂੰ ਜਿਲ੍ਹੇ ਭਰ ਵਿਚ ਪੋਲੀਓ ਬੂਥ ਲਗਾ ਕਿ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ, ਅਗਲੇ ਦਿਨ ਘਰ-ਘਰ ਜਾ ਕੇ ਸਿਹਤ ਵਿਭਾਗ ਦੇ ਕਰਮੀ ਰਹਿੰਦੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੇ।
ਉਨਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕੋਰੋਨਾ ਤੋ ਬਚਾਅ ਸਬੰਧੀ ਸਾਵਧਾਨੀਆਂ ਦੀ ਵਰਤੋ ਕੀਤੀ ਜਾਵੇਗੀ ਅਤੇ ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ 0 ਤੋ 5 ਸਾਲ ਦੇ ਸਾਰੇ ਬੱਚਿਆਂ ਨੂੰ ਪੋਲਿਓ ਬੂਥਾਂ ‘ਤੇ ਲਿਆ ਕਿ ਪੋਲੀਓ ਰੋਕੂ ਬੂੰਦਾਂ ਜਰੂਰ ਪਿਲਾਉਣ। ਉਨਾਂ ਦੱਸਿਆ ਕਿ ਪੇਡੂ ਖੇਤਰਾਂ ਵਿਚ ਇਹ ਮੁਹਿੰਮ ਤਿੰਨ ਦਿਨ ਅਤੇ ਲੁਧਿਆਣਾ ਸ਼ਹਿਰ, ਸਾਹਨੇਵਾਲ ਅਤੇ ਕੂੰਮਕਲਾਂ ਦੇ ਪੈਰੀ ਅਰਬਨ ਇਲਾਕਿਆ ਵਿਚ ਪੰਜ ਦਿਨ ਚੱਲੇਗੀ।
1079700cookie-checkਲੁਧਿਆਣਾ ‘ਚ ਪਲਸ ਪੋਲੀਓ ਮੁਹਿੰਮ 27 ਫਰਵਰੀ ਤੋਂ,ਵਸਨੀਕਾਂ ਨੂੰ ਜਾਗਰੂਕ ਕਰਨ ਲਈ ਕੀਤਾ ਪੋਸਟਰ ਜਾਰੀ