ਚੜ੍ਹਤ ਪੰਜਾਬ ਦੀ
ਲੁਧਿਆਣਾ, ( ਸਤਪਾਲ ਸੋਨੀ ) : 26 ਜਨਵਰੀ ਗਣਤੰਤਰ ਦਿਵਸ ਦੇ ਵਿਸ਼ੇਸ ਦਿਨ ਲੁਧਿਆਣਾ ਦੇ ਸਾਉਥ ਸਿਟੀ ਵਿਖੇ ਇੱਕ ਵਿਸ਼ੇਸ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫਰੰਸ ਦੇ ਮੁੱਖ ਮਹਿਮਾਨ ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸੀਨੀਅਰ ਨੇਸ਼ਨਲ ਰੇਸਲਿੰਗ ਚੈਂਪੀਅਨਸ਼ਿਪ ਫ੍ਰੀ ਸਟਾਈਲ-2021 ਦਾ ਖਿਤਾਬ ਜਿੱਤਣ ਵਾਲੇ ਗੋਲਡ ਮੈਡਲਿਸਟ ਸੰਦੀਪ ਸਿੰਘ ਮਾਨ ਨੂੰ ਪੰਜਾਬ ਦਾ ਨਾਮ ਰੋਸ਼ਨ ਕਰਨ ਲਈ ਸਨਮਾਨਿਤ ਕੀਤਾ। ਇਸ ਮੌਕੇ ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਰਾਜ ਦੇ ਨੌਜਵਾਨਾਂ ਦੇ ਮੌਢੇ ਨਾਲ ਮੌਢਾ ਲਾ ਕੇ ਖੜੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਅਤੇ ਨਸ਼ਿਆ ਤੋਂ ਦੂਰ ਰਹਿਣ ਸਦਕਾ ਖੇਡ ਕਿੱਟਾਂ ਦੀ ਵੰਡ ਵੀ ਕਰ ਰਹੀ ਹੈ। ਇਸ ਨਾਲ ਰਾਜ ਦੇ ਨੌਜਵਾਨਾਂ ਨੂੰ ਭਵਿੱਖ ਵਿੱਚ ਖੇਡਾਂ ਦੇ ਖੇਤਰ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਪੰਜਾਬ ਦਾ ਨਾਮ ਸੁਨਿਹਰ ਪੰਨਿਆਂ ਤੇ ਦਰਜ ਕਰਨ ਲਈ ਵਿਸ਼ੇਸ ਉਪਰਾਲੇ ਵੀ ਕੀਤੇ ਜਾ ਰਹੇ ਹਨ।
ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਗੋਲਡ ਮੈਡਲ ਜੇਤੂ ਸੰਦੀਪ ਸਿੰਘ ਮਾਨ ਦੀ ਉਦਾਹਰਣ ਦਿੰਦਿਆਂ ਇਸ ਕਾਨਫਰੰਸ ਦਾ ਰੁੱਖ ਰਾਜ ਦੇ ਉਨਾਂ ਅਣਥੱਕ ਅਤੇ ਮਹਿਨਤੀ ਨੌਜਵਾਨਾ ਵੱਲ ਕੀਤਾ ਜੋ ਆਪਣੀ ਮਹਿਨਤ ਨਾਲ ਪੰਜਾਬ ਦਾ ਨਾਮ ਰੋਸ਼ਨ ਕਰਨਗੇ ਅਤੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਇਸ ਲਈ ਸ. ਬਿੰਦਰਾ ਪੰਜਾਬ ਯੁਵਕ ਵਿਕਾਸ ਬੋਰਡ ਦਾ ਚੇਅਰਪਰਸਨ ਹੋਣ ਦੇ ਨਾਤੇ ਇਹ ਵਾਅਦਾ ਕਰਦੇ ਹਨ ਕਿ ਕਿਸੇ ਵੀ ਖਿਡਾਰੀ ਨੂੰ ਖੇਡਾਂ ਵਿੱਚ ਕਿਸੇ ਕਿਸਮ ਦੀ ਅੜਚਨ ਆਉਦੀ ਹੈ ਤਾਂ ਉਹ ਉਨ੍ਹਾਂ ਦੀ ਹਰ ਕਿਸਮ ਦੀ ਮਦਦ ਲਈ ਤਿਆਰ ਹਨ। ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੰਤ ਵਿੱਚ ਰਾਜ ਦੇ ਨੌਜਵਾਨਾਂ ਨੂੰ ਇਹੀ ਅਪੀਲ ਕੀਤੀ ਗਈ ਉਹ ਹਮੇਸ਼ਾ ਆਪਣੀ ਸ਼ਖਸੀਅਤ ਨੂੰ ਪ੍ਰਫੁੱਲਿਤ ਕਰਨ ਅਤੇ ਖੇਡਾਂ, ਚੰਗੇ ਸਮਾਜਿਕ ਕਾਰਜਾ ਵਿੱਚ ਆਪਣੀ ਪਹਿਚਾਣ ਬਨਾਉਣ ਅਤੇ ਆਪਣੇ ਰਾਜ ਅਤੇ ਪੂਰੇ ਦੇਸ਼ ਦਾ ਨਾਮ ਰੋਸ਼ਨ ਕਰਨ।ਇਸ ਮੌਕੇ ਗੋਲਡ ਮੈਡਲ ਜੇਤੂ ਸੰਦੀਪ ਸਿੰਘ ਮਾਨ ਦੇ ਕਲੱਬ 21 ਦੇ ਪ੍ਰਧਾਨ ਰਾਜੀਵ ਗਰਗ, ਉੱਪ ਪ੍ਰਧਾਨ ਪ੍ਰਵੀਨ ਅਗਰਵਾਲ, ਸਕੱਤਰ ਆਗਿਆਪਾਲ ਸਿੰਘ, ਆਯੁਸ਼ ਭੱਲਾ, ਕਮਲਦੀਪ ਛਾਬੜਾ, ਜੱਸ ਸੰਧੂ, ਅਤੇ ਨਿਤਿਨ ਟੰਨਡਨ ਵੀ ਸ਼ਾਮਿਲ ਸਨ।