April 24, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 13 ਨਵੰਬਰ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਕਾਗਰਸ ਸਰਕਾਰ ਨਸ਼ਿਆ ਦਾ ਲੱਕ ਤੋੜਣ ਵਿੱਚ ਅਸਫਲ ਰਹੀ ਹੈ। ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਸ਼ਿਆ ਦੇ ਮੁੱਦੇ ਤੇ ਫੇਲ ਸਾਬਤ ਹੋਏ ਹਨ ਕਿਉਂਕਿ ਨਸ਼ਿਆਂ ਦੇ ਸੇਵਨ ਨਾਲ ਅਨੇਕਾਂ ਘਰਾਂ ਦੇ ਚਿਰਾਗ ਬੁਝ ਗਏ ਹਨ ਅਤੇ ਇੱਥੋਂ ਤੱਕ ਕਿ ਨਾਬਾਲਿਗ ਬੱਚੇ ਵੀ ਨਸ਼ਿਆਂ ਦੇ ਜਾਲ ਵਿੱਚ ਫਸਦੇ ਜਾ ਰਹੇ ਹਨ ਜਿਨ੍ਹਾਂ ਨਾਲ ਮਾਪਿਆਂ ਦੀ ਚਿੰਤਾ ਵਧ ਰਹੀ ਹੈਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੇਵਨ ਨਾਲ ਰੋਜ਼ਾਨਾ ਨੌਜਵਾਨਾਂ ਦੇ ਹੋ ਰਹੇ ਜਾਨੀ ਨੁਕਸਾਨ ਦੇ ਬਾਵਜੂਦ ਵੀ ਕੋਈ ਵੀ ਸਿਆਸੀ ਨਸ਼ਿਆਂ ਨੂੰ ਖ਼ਤਮ ਕਰਨ ਦਾ ਠੋਸ ਉਪਰਾਲਾ ਨਹੀਂ ਕਰ ਰਹੀ।
ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨਸ਼ਿਆਂ ਦੇ ਮੁੱਦੇ ਤੇ ਬਿਆਨਬਾਜ਼ੀ ਕਰਕੇ ਸਿਰਫ਼ ਤੇ ਸਿਰਫ਼ ਆਪਣੀਆਂ ਵੋਟਾਂ ਪੱਕੀਆਂ ਕਰਨ ਤੱਕ ਹੀ ਸੀਮਤ ਹਨ ਜੇਕਰ ਲੋਕਾਂ ਨੂੰ ਨਸ਼ਿਆਂ ਤੋਂ ਆਪਣੇ ਬੱਚੇ ਅਤੇ ਦੇਸ਼ ਨੂੰ ਬਚਾਉਣਾ ਹੈ ਤਾਂ ਇਸ ਲਈ ਲੋਕਾਂ ਨੂੰ ਖੁਦ ਅੱਗੇ ਆਉਣਾ ਪਵੇਗਾ। ਮਾਨ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਨਸ਼ਿਆਂ ਦਾ ਖਾਤਮਾ ਕਰਕੇ ਅਜੋਕੀ ਪੀੜ੍ਹੀ ਨੂੰ ਇਸ ਦਲਦਲ ਵਿੱਚੋਂ ਕੱਢਿਆ ਜਾ ਸਕੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
90960cookie-checkਪੰਜਾਬ ਸਰਕਾਰ ਨਸ਼ਿਆਂ ਦੀ ਪਾਈਪ ਲਾਈਨ ਤੋੜਨ ਚ ਅਸਮਰੱਥ- ਇੰਦਰਜੀਤ ਮਾਨ  
error: Content is protected !!