September 15, 2024

Loading

ਚੜ੍ਹਤ ਪੰਜਾਬ ਦੀ

ਸਤ ਪਾਲ ਸੋਨੀ 

ਲੁਧਿਆਣਾ – ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਅਤੇ ਸੰਯੁਕਤ ਸੰਘਰਸ਼ ਪਾਰਟੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਹਲਕਾ ਪਹੇਵੇ ਤੋਂ ਉਮੀਦਵਾਰ ਹਨ ਨਾਲ ਯੂਨੀਅਨ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਮਨਜੋਤ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਗੁਰਨਾਮ ਸਿੰਘ ਚੜੂਨੀ ਦੇ ਹੱਕ ਚ ਚੋਣ ਪ੍ਰਚਾਰ ਕਰਨ ਉਚੇਚੇ ਤੌਰ ਤੇ ਪੰਜਾਬ ਦੀ ਟੀਮ ਗਈ ।ਜਿਸ ਵਿਚ ਵਿਸ਼ੇਸ਼ ਤੌਰ ਤੇ ਸ਼ੇਰਾ ਪਹਿਲਵਾਨ ਉਪ ਪ੍ਰਧਾਨ ਪੰਜਾਬ ਕੈਪਟਨ ਕੁਲਵੰਤ ਸਿੰਘ ਮੀਤ ਪ੍ਰਧਾਨ ਪੰਜਾਬ, ਤੇ  ਜਗਜੀਤ ਸਿੰਘ ਅਰੋੜਾ ਜਨਰਲ ਸਕੱਤਰ ਪੰਜਾਬ ,ਆਗੂ ਭੋਲਾ ਸਿੰਘ, ਸੁਰਿੰਦਰ ਸਿੰਘ ,ਇਹਨਾਂ ਆਹੁਦੇਦਾਰਾਂ ਨੇ ਘਰ ਘਰ ਜਾ ਗੁਰਨਾਮ ਸਿੰਘ ਚੜੂਨੀ ਹੱਕ ਵਿੱਚ ਪ੍ਰਚਾਰ ਕੀਤਾ ਅਤੇ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।

ਇਸ ਦੌਰਾਨ  ਸ਼ੇਰਾਂ ਪਹਿਲਵਾਨ ਨੇ ਪੰਜਾਬ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਨੂੰ ਆ ਰਹੀਆ ਸਮੱਸਿਆਵਾ ਬਾਰੇ ਤੇ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਤੇ ਵੱਧ ਰਹੇ ਨਸ਼ਿਆਂ ਦੀ ਰੋਕਥਾਮ ਅਤੇ ਬੇਰੋਜ਼ਗਾਰੀ ਵਰਗੇ ਅਹਿਮ ਮੁੱਦਿਆਂ ਬਾਰੇ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨਾਲ ਗੰਭੀਰ ਵਿਚਾਰ ਕੀਤੀ।

Kindly like,share and subscribe our youtube channel CPD NEWS.Contact for News and advertisement at 9803-4506-01 

165960cookie-checkਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨਾਲ ਪੰਜਾਬ ਦੇ ਉਪ ਪ੍ਰਧਾਨ ਸ਼ੇਰਾ ਪਹਿਲਵਾਨ ਨੇ ਕੀਤੀ ਮੁਲਾਕਾਤ
error: Content is protected !!