April 20, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 20 ਮਾਈ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ ਮਾਲਵਾ ਕਾਲਜ ਰਾਮਪੁਰਾ ਫੂਲ ਦੇ ਪ੍ਰਿੰਸੀਪਲ ਡਾ. ਬਰਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਟੀਚਿੰਗ ਸਟਾਫ਼, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਗਰਮੀ ਦੇ ਵਧ ਰਹੇ ਪ੍ਰਕੋਪ ਨੂੰ ਵੇਖਦਿਆਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।
ਇਸ ਮੌਕੇ ਬੱਸਾਂ, ਗੱਡੀਆਂ, ਸਕੂਲੀ ਬੱਚਿਆਂ ਦੀਆਂ ਵੈਨਾਂ ਤੋਂ ਇਲਾਵਾ ਸਾਰੇ ਹੀ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਗਰਮੀ ਤੋਂ ਨਿਜਾਤ ਦਿਵਾਉਣ ਦਾ ਉਪਰਾਲਾ ਕੀਤਾ ਗਿਆ। ਆਉਣ ਜਾਣ ਵਾਲੇ ਰਾਹਗੀਰਾਂ ਨੇ ਠੰਡਾ ਮਿੱਠਾ ਜਲ ਛਕ ਕੇ ਗਰਮੀ ਤੋਂ ਰਾਹਤ ਪਾਈ ਅਤੇ ਸਟਾਫ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸਲਾਘਾ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਟੀਚਿੰਗ ਸਟਾਫ਼ ਨਾਨ ਟੀਚਿੰਗ ਅਤੇ ਵਿਦਿਆਰਥੀਆਂ ਨੇ ਸੇਵਾ ਨਿਭਾਈ।
#For any kind of News and advertisement contact us on   980-345-0601
118900cookie-checkਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ ਮਾਲਵਾ ਕਾਲਜ ਸਮੂਹ ਟੀਚਿੰਗ ਸਟਾਫ਼, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
error: Content is protected !!