December 22, 2024

Loading

 ਚੜ੍ਹਤ ਪੰਜਾਬ ਦੀ

 

ਲੁਧਿਆਣਾ, 17 ਦਸੰਬਰ,(ਸਤ ਪਾਲ ਸੋਨੀ ): ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ, ਸੈਕਟਰ-39 ਅਰਬਨ ਅਸਟੇਟ, ਚੰਡੀਗੜ੍ਹ ਰੋਡ ਲੁਧਿਆਣਾ ਦੇ ਵਿਦਿਆਰਥੀਆਂ ਨੂੰ ਬੀਤੇ ਕੱਲ ਖੇਡ ਕਿੱਟਾਂ ਵੰਡੀਆਂ। ਸ੍ਰੀ ਬਿੰਦਰਾ ਵੱਲੋਂ ਸਕੂਲ ਵਿੱਚ ਹੋਏ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਰ ਕ੍ਰਿਸਪਿਨ ਮਾਰੀਆ ਡੀ.ਐਮ. ਵੀ ਮੌਜੂਦ ਸਨ।ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।
ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
95630cookie-checkਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ ਖੇਡ ਕਿੱਟਾਂ
error: Content is protected !!