ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 23 ਸਤੰਬਰ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਤਿੰਨ ਖੇਤੀ ਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਲੱਗੇ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੁਖਵਿੰਦਰ ਸਿੰਘ ਭਾਈ ਰੂਪਾ, ਸਵਰਨ ਸਿੰਘ ਭਾਈਰੂਪਾ, ਹਰਮੇਸ਼ ਕੁਮਾਰ ਰਾਮਪੁਰਾ, ਰਣਜੀਤ ਸਿੰਘ ਕਰਾੜਵਾਲਾ, ਨਸੀਬ ਕੌਰ ਢਪਾਲੀ, ਸੁਰਜੀਤ ਸਿੰਘ ਰੋਮਾਣਾ, ਹਰਵੰਸ਼ ਸਿੰਘ ਫੂਲ, ਮਾ. ਬਲਵੰਤ ਸਿੰਘ ਫੂਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਘਰਸ਼ੀ ਮਿਹਨਤਕਸ ਲੋਕ ਵਰਦੇ ਮੀਂਹ ਵਿੱਚ ਵੀ ਪੱਕੇ ਮੋਰਚੇ ਵਿੱਚ ਡਟੇ ਰਹੇ। ਅੱਤ ਦੀ ਗਰਮੀ ਸਰਦੀ ਮੀਂਹ ਝੱਖੜ ਕਿਸਾਨਾਂ ਮਜ਼ਦੂਰਾਂ ਔਰਤਾਂ ਨੇ ਆਪਣੇ ਤਨ ਤੇ ਝੱਲੇ ਹਨ ਪਰ ਮੋਦੀ ਹਕੂਮਤ ਦਾ ਤਾਨਾਸ਼ਾਹੀ ਰਵੱਈਆ ਜਿਉ ਦਾ ਤਿਉ ਹੈ। ਆਗੂਆਂ ਨੇ ਕਿਹਾ ਕਿ ਲੋਕ ਵਿਰੋਧੀ ਹਕੂਮਤਾਂ ਵੱਲੋਂ ਲੋਕਾਂ ਦੀ ਹੱਕੀ ਆਵਾਜ਼ ਨੂੰ ਅਣਗੌਲਿਆਂ ਕਰਕੇ ਸੁਣਵਾਈ ਨਾ ਕਰਕੇ ਲੋਕਤੰਤਰ ਦਾ ਘਾਂਣ ਕੀਤਾ ਜਾ ਰਿਹਾ ਹੈ। ਮੋਦੀ ਹਕੂਮਤ ਵੱਲੋਂ ਕਾਰਪੋਰੇਟ ਘਰਾਣਿਆਂ ਪੱਖੀ ਕਾਲੇ ਕਾਨੂੰਨ ਬਣਾ ਕੇ ਦੇਸ਼ ਦੇ ਲੱਖਾਂ ਮਿਹਨਤਕਸ ਲੋਕਾਂ ਨੂੰ ਸੜਕਾਂ ਤੇ ਬੈਠਣ ਲਈ ਮਜਬੂਰ ਕੀਤਾ ਹੈ। ਉਨਾ ਅੱਗੇ ਕਿਹਾ ਕਿ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਨਾਉਣ ਲਈ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਇਸ ਦਿਨ ਸਵੇਰੇ 6 ਤੋਂ ਸ਼ਾਮ 4 ਵਜੇ ਤੱਕ ਰਾਮਪੁਰਾ ਰੇਲਵੇ ਜਾਮ ਕੀਤੀ ਜਾਵੇਗੀ। ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਤਰਸੇਮ ਕੌਰ, ਜਸਵੀਰ ਕੌਰ ਢਪਾਲੀ, ਹਰਵੰਸ਼ ਕੌਰ ਕਰਾੜਵਾਲਾ, ਜਵਾਲਾ ਸਿੰਘ ਰਾਮਪੁਰਾ, ਮੇਵਾ ਸਿੰਘ ਗਿੱਲ, ਭੋਲਾ ਸਿੰਘ ਸੇਲਬਰਾਹ ਆਦਿ ਹਾਜਰ ਸਨ।
835500cookie-checkਵਰਦੇ ਮੀਂਹ ਵਿੱਚ ਵੀ ਮਘਿਆ ਰਿਹਾ ਰੇਲ ਮੋਰਚਾ ,ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਤੱਕ ਸੰਘਰਸ਼ ਰਹੇਗਾ ਜਾਰੀ