ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 5 ਦਸੰਬਰ (ਕੁਲਜੀਤ ਸਿੰਘ ਢੀਂਗਰਾ): ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਬਿੱਲ 2020 ਨੂੰ ਰੱਦ ਕਰਾਉਣ ਅਤੇ ਐਮ.ਐਸ.ਪੀ ਦੀ ਗਾਰੰਟੀ ਵਾਲਾ ਕਾਨੂੰਨ ਬਨਾਉਣ ਦੀ ਮੰਗ ਨੂੰ ਲੈ ਕੇ ਬੀ.ਕੇ.ਯੂ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਸਥਾਨਕ ਰੇਲਵੇ ਸਟੇਸਨ ਤੇ ਲੱਗਿਆ ਪੱਕਾ ਮੋਰਚਾ ਅੱਜ 431ਵੇਂ ਦਿਨ ਵੀ ਜਾਰੀ ਰਿਹਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਦੀਪ ਸਿੰਘ ਸੇਲਬਰਾਹ, ਹਰਮੇਸ ਕੁਮਾਰ ਰਾਮਪੁਰਾ, ਮੱਖਣ ਸਿੰਘ ਸੇਲਬਰਾਹ, ਮੀਤਾ ਕੌਰ ਢਪਾਲੀ, ਇੰਦਰਜੀਤ ਸਿੰਘ, ਰਣਜੀਤ ਸਿੰਘ ਕਰਾੜਵਾਲਾ, ਸੁਰਜੀਤ ਸਿੰਘ ਰੋਮਾਣਾ, ਗੁਰਮੇਲ ਸਿੰਘ, ਭਜਨ ਸਿੰਘ ਢਪਾਲੀ, ਸੂਬੇਦਾਰ ਨੰਦ ਸਿੰਘ ਭਾਈ ਰੂਪਾ, ਸੁਖਦੇਵ ਸਿੰਘ ਸੰਘਾ, ਡਾ. ਜਗਤਾਰ ਸਿੰਘ ਫੂਲ, ਗੁਰਕੀਰਤ ਸਿੰਘ ਔਲਖ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਐਮ.ਐਸ.ਪੀ ਦੀ ਗਾਰੰਟੀ ਵਾਲਾ ਕਾਨੂੰਨ ਬਣਨ, ਸਹੀਦ ਹੋਏ ਕਿਸਾਨਾਂ ਨੂੰ ਮੁਆਵਜਾ ਅਤੇ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦੇਣ ਕਿਸਾਨਾਂ, ਮਜਦੂਰਾਂ ਤੇ ਦਰਜ ਕੇਸ ਵਾਪਸ ਕਰਾਉਣ ਅਤੇ ਹੱਕੀ ਮੰਗਾਂ ਮੰਨਣ ਤੱਕ ਸੰਘਰਸ ਜਾਰੀ ਰੱਖਿਆ ਜਾਵੇਗਾ।
ਆਗੂਆਂ ਨੇ ਸਹੀਦ ਭਗਤ ਸਿੰਘ ਦੇ ਵਿਚਾਰਾਂ ਤੇ ਚਾਨਣਾ ਪਾਇਆ। ਸਹੀਦ ਭਗਤ ਸਿੰਘ ਨੇ ਕਿਹਾ ਸੀ ਕਿ ਜਦੋਂ ਤੱਕ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਖਤਮ ਨਹੀਂ ਹੁੰਦੀ ਅਤੇ ਕਿਰਤ ਦੀ ਪੁੱਗਤ ਵਾਲਾ ਰਾਜ ਪ੍ਰਬੰਧ ਸਥਾਪਿਤ ਨਹੀਂ ਹੁੰਦਾ, ਉਦੋਂ ਤੱਕ ਸੰਘਰਸ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਨਸੀਬ ਕੌਰ, ਤਰਸੇਮ ਕੌਰ ਢਪਾਲੀ, ਹਰਵੰਸ ਕੌਰ, ਜਸਵੀਰ ਕੌਰ ਕਰਾੜਵਾਲਾ, ਜਵਾਲਾ ਸਿੰਘ ਰਾਮਪੁਰਾ, ਮੇਵਾ ਸਿੰਘ ਗਿੱਲ, ਬੂਟਾ ਸਿੰਘ, ਹਰਵੰਸ ਸਿੰਘ ਢਪਾਲੀ, ਭੋਲਾ ਸਿੰਘ ਸੇਲਬਰਾਹ, ਮੇਜਰ ਸਿੰਘ ਗਿੱਲ ਆਦਿ ਹਾਜਰ ਸਨ।
936100cookie-checkਰੇਲ ਮੋਰਚੇ ਵੱਲੋਂ ਸਹੀਦ ਭਗਤ ਸਿੰਘ ਦੇ ਵਿਚਾਰਾਂ ਤੇ ਪਹਿਰਾ ਦੇਣ ਦਾ ਦਿੱਤਾ ਸੱਦਾ