ਚੜ੍ਹਤ ਪੰਜਾਬ ਦੀ
ਲੁਧਿਆਣਾ,(ਸਤ ਪਾਲ ਸੋਨੀ): ਅੰਬੇਡਕਰ ਨਵਯੁਵਕ ਦਲ ਦੇ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਨੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦੇ ਅਚਾਨਕ ਦੇਹਾਂਤ ’ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਹੂੰਗੜਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ, ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਸ਼ਿੰਗਾਰਾ ਰਾਮ ਸਹੂੰਗੜਾ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ । ਉਹ ਦਲਿਤ ਅਤੇ ਪਛੜੇ ਵਰਗਾਂ ਦੀ ਆਵਾਜ਼ ਸਨ, ਜਿਨ੍ਹਾਂ ਨੇ ਇਨ੍ਹਾਂ ਵਰਗਾਂ ‘ਤੇ ਹੋ ਰਹੇ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਸਮਾਜ ਨੂੰ ਉਨ੍ਹਾਂ ਦੀ ਹਮੇਸ਼ਾ ਕਮੀ ਖਲੇਗੀ।
ਉਨ੍ਹਾਂ ਨੇ ਦੱਸਿਆ ਹੈ ਕਿ ਸ਼ਿੰਗਾਰਾ ਰਾਮ ਸਹੂੰਗੜਾ ਸਾਲ 1992 ਵਿਚ ਬਸਪਾ ਦੀ ਟਿਕਟ ‘ਤੇ ਗੜ੍ਹਸ਼ੰਕਰ ਦੀ ਜਨਰਲ ਸੀਟ ਤੋਂ ਜਿੱਤੇ ਸਨ, ਉਦੋਂ ਪਾਰਟੀ ਦੇ 9 ਵਿਧਾਇਕ ਜਿੱਤੇ ਸਨ ਅਤੇ 1997 ਵਿਚ ਬਸਪਾ ਦੀ ਟਿਕਟ ‘ਤੇ ਗੜ੍ਹਸ਼ੰਕਰ ਤੋਂ ਮੁੜ ਜਿੱਤਣ ਵਾਲੇ ਉਹ ਪਾਰਟੀ ਦੇ ਇਕਲੌਤੇ ਉਮੀਦਵਾਰ ਸਨ।ਅੰਬੇਡਕਰ ਨਵਯੁਵਾ ਦਲ ਦੇ ਪ੍ਰਧਾਨ ਬੰਸੀ ਲਾਲ ਪ੍ਰੇਮੀ ਨੇ ਵੀ ਸ਼ਿੰਗਾਰਾ ਰਾਮ ਸਹੂੰਗੜਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਕ ਜਿੰਦਾ ਦਿਲ ਇਨਸਾਨ ਸਨ, ਜਿਹੜੇ ਸ਼ੂਗਰ, ਬੀ.ਪੀ., ਦਿਲ ਦੀ ਬਿਮਾਰੀ ਸਮੇਤ ਅਨੇਕਾਂ ਸਮੱਸਿਆਵਾਂ ਦੇ ਬਾਵਜੂਦ ਲੋਕਾਂ ਦੀ ਸੇਵਾ ਕਰਨ ਤੋਂ ਪਿੱਛੇ ਨਹੀਂ ਹੱਟਦੇ ਸਨ।
1127010cookie-checkਰਾਜੀਵ ਕੁਮਾਰ ਲਵਲੀ ਨੇ ਸ਼ਿੰਗਾਰਾ ਰਾਮ ਸਹੂੰਗੜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ