ਚੜ੍ਹਤ ਪੰਜਾਬ ਦੀ,
ਰਾਮਪੁਰਾ ਫੂਲ 21 ਅਗਸਤ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸਥਾਨਕ ਗਲੋਬਲ ਡਿਸਕਵਰੀ ਸਕੂਲ ਸ਼ੁਰੂਆਤੀ ਪੜਾਅ ਤੋਂ ਹੀ ਉਸਾਰੂ ਗਤੀਵਿਧੀਆਂ ਚ ਇਲਾਕੇ ਅੰਦਰ ਮੋਹਰੀ ਰੋਲ ਅਦਾ ਕਰ ਰਿਹਾ ਹੈ ਤਾਂ ਜੋ ਬੱਚਿਆਂ ਵਿੱਚ ਸਿੱਖਿਆ ਦੇ ਵਿਕਾਸ ਦੇ ਨਾਲ਼-ਨਾਲ਼ ਆਪਣੀ ਸੱਭਿਅਤਾ ਤੇ ਸੰਸਕਿ੍ਰਤੀ ਪ੍ਰਤੀ ਵਿਦਿਆਰਥੀ ਜਾਗਰੂਕ ਹੋ ਸਕਣ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਚਿਆਂ ਨੂੰ ਸੁਮੱਚੇ ਤਿਉਹਾਰਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।
ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਸਰਾਫ ਨੇ ਦੱਸਿਆ ਕਿ ਪਿਛਲੇ ਸਾਲਾਂ ਦੀ ਤਰਾਂ ਹੀ ਇਸ ਸਾਲ ਵੀ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ਼ ਮਨਾਇਆ ਗਿਆ ਜਿਸ ਵਿੱਚ ਬੱਚਿਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਦਿਲਚਸਪੀ ਵਿਖਾਈ।ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਸਰਾਫ ਅਤੇ ਪਿ੍ਰੰਸੀਪਲ ਆਸ਼ੂਤੋਸ਼ ਰਸਤੋਗੀ ਨੇ ਵਿਦਿਆਰਥੀਆਂ ਨੂੰ ਪੁਰਸਕਾਰ ਵੀ ਦਿੱਤੇ ਗਏ। ਸਕੂਲੀ ਅਧਿਆਪਕਾਂ ਨੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦਾ ਮਹੱਤਵ ਦੱਸਦੇ ਹੋਏ ਇਸ ਨਾਲ਼ ਜੁੜੀਆਂ ਪੁਰਾਤਨ ਕਥਾਵਾਂ ਦੱਸੀਆਂ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਆਸ਼ੂਤੋਸ਼ ਰਸਤੋਗੀ ਨੇ ਦੱਸਿਆ ਕਿ ਇਹ ਤਿਉਹਾਰ ਸਾਨੂੰ ਆਪਣੀ ਸੰਸਕਿ੍ਰਤੀ ਨਾਲ਼ ਜੋੜਦਾ ਹੈ। ਉਨਾਂ ਨੇ ਦੱਸਿਆ ਕਿ ਇਹ ਦਿਨ ਭੈਣ-ਭਰਾ ਦੇ ਅਟੁੱਟ ਰਿਸ਼ਤੇ ਨੂੰ ਦਰਸਾਉਂਦਾ ਹੈ ਤੇ ਭੈਣ ਆਪਣੇ ਭਰਾ ਦੀ ਲੰਮੀ ਉਮਰ ਦੀ ਕਾਮਨਾ ਕਰਦੀ ਹੈ।