May 5, 2024

Loading

ਚੜ੍ਹਤ ਪੰਜਾਬ ਦੀ
ਸਤ ਪਾਲ ਸੋਨੀ
ਲੁਧਿਆਣਾ–ਲੁਧਿਆਣਾ ਜ਼ਿਲ੍ਹੇ ਦੇ ਹਲਕਾ ਦਾਖਾ ਅਧੀਨ ਪਿੰਡ ਮੋਰ ਕਰੀਮਾ ਦੀ ਰਮਨਦੀਪ ਕੌਰ ਨੇ ਕੈਨੇਡਾ ਦੀ ਐਲਬਰਟਾ ਸਟੇਟ ਵਿੱਚ ਪੁਲਿਸ ਅਫ਼ਸਰ ਬਣ ਕੇ ਪੂਰੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਰਮਨਦੀਪ ਕੌਰ ਦੇ ਪਿਤਾ ਏ.ਐਸ.ਆਈ. ਹਰੀ ਸਿੰਘ ਵੀ ਪੁਲਿਸ ਵਿਭਾਗ ਵਿੱਚ ਬਤੌਰ ਰੀਡਰ, ਡੀ.ਸੀ.ਪੀ. ਹੈਡ ਕੁਆਰਟਰ, ਲੁਧਿਆਣਾ ਵਿਖੇ ਆਪਣੀ ਸੇਵਾ ਨਿਭਾ ਰਹੇ ਹਨ।
 ਕੈਨੇਡਾ ‘ਚ ਬਣੀ ਪੁਲਿਸ ਅਫ਼ਸਰ
ਮਾਤਾ ਬਲਪ੍ਰੀਤ ਕੌਰ ਤੇ ਪਿਤਾ ਏ.ਐਸ.ਆਈ. ਹਰੀ ਸਿੰਘ ਦੇ ਘਰ ਜੰਮੀ ਰਮਨਦੀਪ ਕੌਰ ਨੇ ਆਪਣੀ ਪੜ੍ਹਾਈ ਮੈਡੀਕਲ ਸਟ੍ਰੀਮ ਵਿੱਚ ਸੈਕਰਟ ਹਾਰਟ ਕਾਨਵੈਂਟ ਸਕੂਲ, ਜਗਰਾਉਂ ਤੋਂ ਪੂਰੀ ਕੀਤੀ, ਉਪਰੰਤ ਅਗਲੇਰੀ ਸਿੱਖਿਆ ਲਈ ਕੈਨੇਡਾ ਚਲੀ ਗਈ ਸੀ। ਉੱਥੇ ਰਮਨਦੀਪ ਕੌਰ ਨੇ ਮੈਡੀਕਲ ਦੀ ਪੜ੍ਹਾਈ ਕਰਨ ਤੋਂ ਬਾਅਦ ਪੀ.ਆਰ. ਲੈ ਲਈ ਅਤੇ ਉੱਥੋਂ ਦੀ ਨਾਗਰਿਕਤਾ ਹਾਸਲ ਕੀਤੀ ਅਤੇ ਹੁਣ ਐਲਬਰਟਾ ਸਟੇਟ ਦੇ ਐਡਮਿੰਟਨ ਸ਼ਹਿਰ ਵਿੱਚ ਪੁਲਿਸ ਅਫ਼ਸਰ ਬਣ ਗਈ ਹੈ ਜੋਕਿ ਪੂਰੇ ਪਰਿਵਾਰ ਲਈ ਵੱਡੇ ਮਾਣ ਵਾਲੀ ਗੱਲ ਹੈ।

ਰਮਨਦੀਪ ਕੌਰ ਦੇ ਪਿਤਾ ਏ.ਐਸ.ਆਈ. ਹਰੀ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਬਚਪਨ ਤੋਂ ਹੀ ਉਨ੍ਹਾਂ ਨੂੰ ਵਰਦੀ ਵਿੱਚ ਦੇਖਦੀ ਆਈ ਹੈ ਜਿਸ ਕਰਕੇ ਪੁਲਿਸ ਦੀ ਯੂਨੀਫਾਰਮ ਨਾਲ ਛੋਟੀ ਉਮਰੇ ਹੀ ਲਗਾਅ ਪੈਦਾ ਹੋ ਗਿਆ ਸੀ। ਉਨ੍ਹਾਂ ਹਮੇਸ਼ਾ ਆਪਣੀ ਧੀ ਨੂੰ ਮਿਹਨਤ, ਇਮਾਨਦਾਰੀ ਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ ਹੈ ਅਤੇ ਹੁਣ ਉਨ੍ਹਾਂ ਆਸ ਪ੍ਰਗਟਾਈ ਹੈ ਕਿ ਉਨ੍ਹਾਂ ਦੀ ਧੀ ਬਤੌਰ ਪੁਲਿਸ ਅਫ਼ਸਰ ਸਮੁੱਚੇ ਪੰਜਾਬੀਆਂ ਦਾ ਸਿਰ ਫਕਰ ਨਾਲ ਉੱਚਾ ਕਰੇਗੀ।
 ਪਿਤਾ ਏ.ਐਸ.ਆਈ. ਹਰੀ ਸਿੰਘ ਨੂੰ ਦੱਸਿਆ ਪ੍ਰੇਰਣਾ ਸਰੋਤ
ਆਪਣੀ ਉਪਲੱਬਧੀ ਦਾ ਸਿਹਰਾ ਆਪਣੇ ਮਾਪਿਆਂ ਅਤੇ ਅਧਿਆਪਕਾਂ ਸਿਰ ਬੰਨਦਿਆਂ ਰਮਨਦੀਪ ਕੌਰ ਨੇ ਕਿਹਾ ਕਿ ਮਾਪਿਆਂ ਦੀ ਚੰਗੀ ਸੇਧ ਸਦਕਾ ਹੀ ਉਹ ਇਸ ਸੁਪਨੇ ਨੂੰ ਸਾਕਾਰ ਕਰ ਸਕੀ ਹੈ। ਉਸਨੇ ਕਿਹਾ ਕਿ ਉਸਦੇ ਮਾਪਿਆਂ ਨੇ ਉਸਨੂੰ ਚੰਗੀ ਸਿੱਖਿਆ ਤੇ ਸੰਸਕਾਰ ਦਿੱਤੇ ਹਨ ਅਤੇ ਹਮੇਸ਼ਾ ਹੀ ਅੱਗੇ ਵੱਧਦੇ ਰਹਿਣ ਲਈ ਪ੍ਰੇਰਿਤ ਕੀਤਾ ਹੈ।
#For any kind of News and advertisement contact us on 980-345-0601
Kindly Like,share and subscribe our News Portal http://charhatpunjabdi.com/wp-login.php
162730cookie-checkਰਮਨਦੀਪ ਕੌਰ ਗੋਸਲ ਨੇ ਮਾਪਿਆਂ, ਪਿੰਡ ਤੇ ਜ਼ਿਲ੍ਹਾ ਲੁਧਿਆਣਾ ਦਾ ਨਾਮ ਕੀਤਾ ਰੋਸ਼ਨ
error: Content is protected !!