December 22, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 27 ਅਪ੍ਰੈਲ (ਪ੍ਰਦੀਪ ਸ਼ਰਮਾ): ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਪ੍ਰੋਗਰਾਮ ਰੱਖਕੇ ਧੰਨਵਾਦ ਦੌਰਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਸ਼ਹਿਰ ਦੇ ਗਾਂਧੀ ਨਗਰ ਗਲੀ ਨੰਬਰ 12 ਅਤੇ ਓਬੀਸੀ ਬੈਂਕ ਨੇੜੇ ਮੁੱਖ ਚੌਕ ਵਿਖੇ ਧੰਨਵਾਦ ਪ੍ਰੋਗਰਾਮ ਕੀਤੇ ਗਏ।
ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਰਾਮਪੁਰਾ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਅਤੇ ਹਲਕੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਮੇਰਾ ਮੁੱਖ ਉਦੇਸ਼ ਹੈ। ਉਹਨਾਂ ਕਿਹਾ ਕਿ ਕਿਸੇ ਦਾ ਵੀ ਜਾਇਜ਼ ਕੰਮ ਰੁਕੇਗਾ ਨਹੀਂ ਤੇ ਨਜਾਇਜ਼ ਕੰਮ ਲਈ ਮੇਰੇ ਕੋਲ ਕੋਈ ਨਾ ਆਵੇ
ਉਹਨਾਂ ਸਪੱਸ਼ਟ ਕੀਤਾ ਕਿ ਅਸੀਂ ਹਲਕੇ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਜਾਂ ਮਲੂਕਾ ਵਾਂਗ ਆਪਣੇ ਘਰ ਨਹੀਂ ਭਰਨੇ ਅਸੀਂ ਹਲਕੇ ਦੇ ਲੋਕਾਂ ਦੇ ਕੰਮ ਕਰਨੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕੋ ਇੱਕ ਟੀਚਾ ਕਿ ਪੰਜਾਬ ਨੂੰ ਖੁਸ਼ਹਾਲ ਕਿਵੇਂ ਬਣਾਇਆ ਜਾਵੇ ਤੇ ਪੰਜਾਬ ਵਿੱਚ ਚੰਗੀਆਂ ਸਿਹਤ ਸਹੂਲਤਾਂ ਲਈ ਵਧੀਆ ਹਸਪਤਾਲ ਤੇ ਚੰਗੀ ਸਿੱਖਿਆ ਲਈ ਵਧੀਆ ਸਕੂਲ ਬਣਾਉਣ ਦਾ ਮੁੱਖ ਉਦੇਸ਼ ਹੈ।
ਉਹਨਾਂ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਲਈ ਸੇਵਾ ਭਾਵਨਾ ਨਾਲ ਕੰਮ ਕਰਨ ਤੇ ਆਮ ਲੋਕਾਂ ਦੀਆਂ ਮੁਸਕਲਾਂ ਦਾ ਹਲ ਕਰਨ, ਕਿਉਂਕਿ ਆਮ ਆਦਮੀ ਪਾਰਟੀ ਲੀਡਰ ਬਣਨ ਲਈ ਨਹੀਂ ਲੋਕਾਂ ਦੀ ਸੇਵਾ ਕਰਨ ਲਈ ਹੌਂਦ ਵਿਚ ਆਈ ਹੈ।
116450cookie-checkਰਾਮਪੁਰਾ ਸ਼ਹਿਰ ਨੂੰ ਬਣਾਇਆ ਜਾਵੇਗਾ ਨਮੂਨੇ ਦਾ ਸ਼ਹਿਰ,ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਮੇਰਾ ਮੁੱਖ ਟੀਚਾ: ਬਲਕਾਰ ਸਿੰਘ ਸਿੱਧੂ
error: Content is protected !!