March 29, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 7 ਜਨਵਰੀ, (ਪ੍ਰਦੀਪ ਸ਼ਰਮਾ) : ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਬਿਮਾਰੀਆਂ ਨੂੰ ਕੰਟਰੋਲ ਅਤੇ ਖਤਮ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਸੰਬੰਧ ਵਿੱਚ ਟੀ.ਬੀ. ਨੂੰ ਸਮਾਜ ਵਿਚੋਂ ਖਤਮ ਕਰਨ ਦੇ ਟੀਚੇ ਨਾਲ ਭਾਰਤ ਦੇ ਰਾਸ਼ਟਰਪਤੀ ਵੱਲੋਂ ਪ੍ਰਧਾਨ ਮੰਤਰੀ ਟੀ.ਬੀ. ਮੁਕਤ ਭਾਰਤ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਸਿਵਲ ਸਰਜਨ ਬਠਿੰਡਾ ਡਾਕਟਰ ਤੇਜਵੰਤ ਸਿੰਘ ਢਿੱਲੋਂ, ਜਿਲ੍ਹਾ ਟੀ.ਬੀ. ਅਫਸਰ ਬਠਿੰਡਾ ਡਾ. ਰੋਜ਼ੀ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਰਾਮਪੁਰਾ ਫੂਲ ਦੇ ਮਰੀਜ਼ਾਂ ਨੂੰ ਰਾਸ਼ਨ ਕਿੱਟਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਵੰਡੀਆਂ ਗਈਆਂ।
ਇਸ ਮੌਕੇ ਡਾ. ਹਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੇਸ਼ ਦੀਆਂ ਸਮਾਜ ਸੇਵੀ ਸੰਸਥਾਵਾਂ, ਨਿੱਜੀ ਲੋਕ, ਦੇਸ਼ ਦੇ ਚੁਣੇ ਹੋਏ ਨੁਮਾਇੰਦੇ ਤੇ ਦਾਨੀ ਸੱਜਣਾ ਦੇ ਸਹਿਯੋਗ ਨਾਲ ਟੀ.ਬੀ. ਦੀ ਦਵਾਈ ਲੈ ਰਹੇ ਸਾਰੇ ਮਰੀਜਾਂ ਲਈ ਹਰ ਮਹੀਨੇ ਮੁਫ਼ਤ ਖੁਰਾਕ ਦੇਣ ਲਈ ਚਾਰਾਜੋਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਕਿਸੇ ਮਰੀਜ਼ ਨੂੰ ਖੁਰਾਕ ਦੇਣ ਦੀ ਜ਼ਿੰਮੇਵਾਰੀ ਲਵੇਗਾ ਉਹ ਹਰ ਮਹੀਨੇ ਟੀ.ਬੀ. ਦੇ ਮਰੀਜ਼ ਨੂੰ ਇਹ ਖੁਰਾਕ ਛੇ ਮਹੀਨੇ ਤੱਕ ਦੇਵੇਗਾ। ਜਿਸ ਨਾਲ ਨੈਸ਼ਨਲ ਟੀ.ਬੀ. ਇਲੈਮੀਨੇਸ਼ਨ ਪ੍ਰੋਗਰਾਮ ਨੂੰ ਕਾਮਯਾਬ ਕਰਨ ਅਤੇ ਦੇਸ਼ ਨੂੰ ਵੀ ਮੁਕਤ ਕਰਨ ਵਿੱਚ ਮੱਦਦ ਮਿਲੇਗੀ।
ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਸਰਕਾਰ ਟੀ.ਬੀ. ਦੇ ਮਰੀਜ਼ਾਂ ਨੂੰ 500 ਰੁਪਏ ਪ੍ਰਤੀ ਮਹੀਨਾ ਉਨਾਂ ਦੇ ਬੈਂਕ ਖਾਤਿਆਂ ਵਿਚ ਖ਼ੁਰਾਕ ਖਾਣ ਲਈ ਦੇ ਰਹੀ ਹੈ ਉਹ ਮੱਦਦ ਵੀ ਜਾਰੀ ਰਹੇਗੀ। ਇਸ ਮੌਕੇ ਐੱਸ ਟੀ ਐੱਸ ਭਾਰਤ ਭੂਸ਼ਨ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਟੀ.ਬੀ ਦੇ ਲੱਛਣ ਜਿਵੇਂ ਕਿ ਦੋ ਹਫ਼ਤਿਆਂ ਤੋਂ ਖਾਂਸੀ ਹੋਣਾ ਜਾਂ ਸ਼ਾਮ ਦੇ ਵੇਲੇ ਲਗਾਤਾਰ ਬੁਖਾਰ ਹੋਣਾ ਤਾਂ ਨੇੜੇ ਦੀ ਸਿਹਤ ਸੰਸਥਾ ਤੋਂ ਟੀ.ਬੀ. ਦੀ ਜਾਂਚ ਜ਼ਰੂਰ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਟੀ.ਬੀ. ਦੇ ਮਰੀਜਾਂ ਦਾ ਸਿਹਤ ਵਿਭਾਗ ਵੱਲੋਂ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਨਾ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਟੀ.ਬੀ. ਦੇ ਮਰੀਜ਼ਾਂ ਲਈ ਨਿਕਸ਼ੇ ਮਿੱਤਰ ਬਣਨ ਤਾਂ ਜੋ ਟੀ.ਬੀ. ਦੀ ਬਿਮਾਰੀ ਨੂੰ ਸਮਾਜ ਚੋ ਜੜੋ ਹੀ ਖਤਮ ਕੀਤਾ ਜਾਵੇ।।ਇਸ ਮੌਕੇ , ਇਸ ਮੌਕੇ ਮੈਡੀਕਲ ਅਫ਼ਸਰ ਡਾ. ਵਿਸ਼ਵ ਕੌਂਸਲ, ਸਿਹਤ ਕਰਮਚਾਰੀ ਜਸਵਿੰਦਰ ਸਿੰਘ, ਜਸਵੀਰ ਕੌਰ ਅਤੇ ਅਮਨਦੀਪ ਕੌਰ ਹਾਜ਼ਰ ਸਨ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com

                          

137140cookie-checkਰਾਮਪੁਰਾ ਫੂਲ ਦੇ ਟੀ.ਬੀ ਦੇ ਮਰੀਜ਼ਾਂ ਨੂੰ ਵੰਡੀਆਂ ਰਾਸ਼ਨ ਕਿੱਟਾ
error: Content is protected !!