November 15, 2024

Loading

ਲੁਧਿਆਣਾ, 4 ਮਈ (ਸਤਪਾਲ ਸੋਨੀ ) :  ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਅੱਜ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ ਚਲਾਏ ਜਾ ਰਹੇ ਆਈਸੋਲੇਸ਼ਨ ਸੈਂਟਰ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਇਸ ਮੌਕੇ ਉਨਾਂ ਨਾਲ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਕੌਂਸਲਰ ਸ੍ਰੀ ਸਨੀ ਭੱਲਾ, ਪੇਡਾ ਦੇ ਉਪ ਚੇਅਰਮੈਨ ਸ੍ਰ. ਕਰਨ ਵੜਿੰਗ ਅਤੇ ਹੋਰ ਵੀ ਹਾਜ਼ਰ ਸਨ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਨੇ ਸੈਂਟਰ ਵਿੱਚ ਚੱਲ ਰਹੀ ਰਸੋਈ ਦਾ ਵੀ ਦੌਰਾ ਕੀਤਾ, ਜਿਥੇ ਕਿ ਇਥੇ ਰੁਕੇ ਵਿਅਕਤੀਆਂ ਲਈ ਭੋਜਨ ਤਿਆਰ ਕੀਤਾ ਜਾ ਰਿਹਾ ਹੈ ਸਫਾਈ ਵਿਵਸਥਾਤੇ ਪੂਰਨ ਤਸੱਲੀ ਪ੍ਰਗਟ ਕਰਦਿਆਂ ਉਨਾਂ ਖੁਦ ਵੀ ਰਸੋਈ ਵਿੱਚ ਤਿਆਰ ਭੋਜਨ ਖਾਧਾ

ਸ੍ਰੀ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਥੇ ਰਹਿਣ ਵਾਲੇ ਲੋਕਾਂ ਲਈ ਘਰਾਂ ਦੀ ਤਰਾਂ ਹੀ ਭੋਜਨ ਤਿਆਰ ਕਰਕੇ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਚਾਰ ਰੋਟੀਆਂ, ਦਾਲ, ਸਬਜ਼ੀ ਅਤੇ ਸਲਾਦ ਸ਼ਾਮਿਲ ਹੁੰਦਾ ਹੈ ਇਸ ਤੋਂ ਇਲਾਵਾ ਲੋਕਾਂ ਨੂੰ ਰੋਜ਼ਾਨਾ ਤਿੰਨ ਵਾਰ ਚਾਹ, ਬਿਸਕੁਟ ਅਤੇ ਮੱਠੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਉਨਾਂ ਦਾਅਵੇ ਨਾਲ ਕਿਹਾ ਕਿ ਇਨਾਂ ਲੋਕਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਭੋਜਨ ਬਹੁਤ ਵਧੀਆ ਹੈ ਅਤੇ ਕੁਆਲਿਟੀ ਦੇ ਮਾਮਲੇ ਵਿੱਚ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਉਨਾਂ ਕਿਹਾ ਕਿ ਚਾਦਰਾਂ ਅਤੇ ਸਿਰਹਾਣੇ ਆਦਿ ਧੋਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਸ੍ਰੀ ਆਸ਼ੂ ਨੇ ਕਿਹਾ ਕਿ ਉਹ ਨਿੱਜੀ ਤੌਰਤੇ ਇਨਾਂ ਸਾਰੇ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ, ਇਸ ਦਿਸ਼ਾ ਵਿੱਚ ਹਰ ਸੰਭਵ ਸਹਿਯੋਗ ਲਈ ਕੌਂਸਲਰ ਸਨੀ ਭੱਲਾ ਨੂੰ ਜ਼ਿਲਾ ਪ੍ਰਸਾਸ਼ਨ ਨਾਲ ਲਗਾਇਆ ਗਿਆ ਹੈ ਇਸ ਮੌਕੇ ਇਨਾਂ ਨੇਤਾਵਾਂ ਨੇ ਸਿਹਤ ਵਿਭਾਗ, ਜ਼ਿਲਾ ਪ੍ਰਸਾਸ਼ਨ ਅਤੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਇਸ ਨੇਕ ਕਾਰਜ ਵਿੱਚ ਤਨੋਂ ਮਨੋਂ ਹੋਰ ਯਤਨ ਕਰਨ ਲਈ ਪ੍ਰੇਰਿਤ ਕੀਤਾ ਇਸ ਮੌਕੇ ਉਨਾਂ ਸਮੂਹ ਦਾ ਇਸ ਸੇਵਾ ਲਈ ਧੰਨਵਾਦ ਵੀ ਕੀਤਾ

ਇਸ ਮੌਕੇ ਸ੍ਰ. ਰਵਨੀਤ ਸਿੰਘ ਬਿੱਟੂ ਨੇ ਵੀ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਪੀ. ਪੀ. . ਕਿੱਟਾਂ ਦੀ ਵੰਡ ਕੀਤੀ ਉਨਾਂ ਇਸ ਲੜਾਈ ਵਿੱਚ ਅੱਗੇ ਹੋ ਕੇ ਲੜ ਰਹੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੇਵਾਵਾਂ ਦੀ ਸ਼ਲਾਘਾ ਕੀਤੀ ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਹਰ ਕਦਮ ਉਠਾਉਣ ਲਈ ਦ੍ਰਿੜ ਵਚਨਬੱਧ ਹੈ ਉਨਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਵੀ ਕਮੀ ਨਹੀਂ ਹੈ ਉਨਾਂ ਕਿਹਾ ਕਿ ਉਨਾਂ ਨੇ ਜ਼ਿਲਾ ਪ੍ਰਸਾਸ਼ਨ ਦੀ ਮੰਗਤੇ ਆਪਣੇ ਐੱਮ. ਪੀ. ਲੈਡ ਫੰਡਾਂ ਵਿੱਚੋਂ ਕਰੀਬ 1 ਕਰੋੜ ਰੁਪਏ ਦੀ ਰਾਸ਼ੀ ਨਾਲ ਸਿਹਤ ਸਹੂਲਤਾਂ ਲਈ ਜ਼ਰੂਰੀ ਸਾਜੋ ਸਮਾਨ ਮੁਹੱਈਆ ਕਰਵਾਇਆ ਹੈ ਇਸ ਤੋਂ ਇਲਾਵਾ ਜੇਕਰ ਹੋਰ ਫੰਡਾਂ ਦੀ ਜ਼ਰੂਰਤ ਪਵੇਗੀ ਤਾਂ ਉਹ ਵੀ ਮੁਹੱਈਆ ਕਰਵਾਉਣਗੇ

ਸ੍ਰੀ ਆਸ਼ੂ ਨੇ ਕਿਹਾ ਕਿ ਜਦੋਂ ਉਨਾਂ ਦੇ ਧਿਆਨ ਵਿੱਚ ਆਇਆ ਕਿ ਇਸ ਸੈਂਟਰ ਵਿੱਚ ਪੀ. ਪੀ. . ਕਿੱਟਾਂ ਦੀ ਘਾਟ ਹੈ ਤਾਂ ਉਨਾਂ ਨੇ ਨਿੱਜੀ ਤੌਰਤੇ 250 ਕਿੱਟਾਂ ਦਾਨ ਕੀਤੀਆਂ ਹਨ ਉਨਾਂ ਦੱਸਿਆ ਕਿ 100 ਕਿੱਟਾਂ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋਂ ਸ਼ਨਿੱਚਰਵਾਰ ਨੂੰ ਦਿੱਤੀਆਂ ਗਈਆਂ ਸਨ ਜਦਕਿ ਬਾਕੀ 150 ਅੱਜ ਦਿੱਤੀਆਂ ਗਈਆਂ ਹਨ ਉਨਾਂ ਕਿਹਾ ਕਿ ਇਸ ਆਈਸੋਲੇਸ਼ਨ ਸੈਂਟਰਾਂ ਵਿੱਚ ਡਿਊਟੀ ਦੇ ਰਹੇ ਕਰਮਚਾਰੀਆਂ ਨੂੰ ਅਜਿਹੀਆਂ ਹੋਰ ਕਿੱਟਾਂ ਵੀ ਜਲਦ ਮੁਹੱਈਆ ਕਰਵਾਈਆਂ ਜਾਣਗੀਆਂ ਸ੍ਰੀ ਆਸ਼ੂ ਨੇ ਸਿਹਤ ਕਰਮੀਆਂ ਨੂੰ ਭਰੋਸਾ ਦਿੱਤਾ ਕਿ ਉਨਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਬੁਨਿਆਦੀ ਲੋੜਾਂ ਨੂੰ ਪੂਰਾ ਕੀਤਾ ਜਾਵੇਗਾ ਇਸ ਮੌਕੇ ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਯਮ ਅਗਰਵਾਲ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਅਮਰਿੰਦਰ ਸਿੰਘ ਮੱਲੀ ਅਤੇ ਹੋਰ ਅਧਿਕਾਰੀ ਅਤੇ ਸਟਾਫ ਹਾਜ਼ਰ ਸਨ

58110cookie-checkਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮੈਰੀਟੋਰੀਅਸ ਸਕੂਲ ਵਿੱਚ ਬਣਾਏ ਆਈਸੋਲੇਸ਼ਨ ਸੈਂਟਰ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
error: Content is protected !!