December 22, 2024

Loading

ਚੜ੍ਹਤ ਪੰਜਾਬ ਦੀ

ਲੁਧਿਆਣਾ, 11 ਜੂਨ ( ਸਤ ਪਾਲ ਸੋਨੀ) – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 11810 ਸੈਂਪਲ ਲਏ ਗਏ।ਡਿਪਟੀ ਕਮਿਸ਼ਨਰ ਲੁਧਿਆਣਾ  ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 86061 ਮਰੀਜ਼ਾਂ ਵਿਚੋਂ 95.61% (82279 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 11810 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 1724 ਪੋਜ਼ਟਿਵ ਮਰੀਜ਼ ਹਨ। ਜ਼ਿਲੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 82279 ਹੋ ਗਈ ਹੈ।

ਉਨਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 152 ਮਰੀਜ਼ (140 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 12 ਹੋਰ ਰਾਜਾਂ/ ਜ਼ਿਲਿਆਂ ਦੇ) ਪੋਜ਼ਟਿਵ ਪਾਏ ਗਏ ਹਨ ਉਨਾਂ ਕਿਹਾ ਕਿ ਹੁਣ ਤੱਕ ਕੁੱਲ1513842 ਨਮੂਨੇ ਲਏ ਗਏ ਹਨ, ਜਿਨਾਂ ਵਿਚੋਂ 1513647 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1416278 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 195 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 86061 ਹੈ, ਜਦਕਿ 11308 ਮਰੀਜ਼ ਦੂਜੇ ਜ਼ਿਲਿਆਂ /ਰਾਜਾਂ ਨਾਲ ਸਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 5 ਮੌਤਾਂ ਦੀ ਪੁਸ਼ਟੀ ਹੋਈ ਹੈ (4 ਜ਼ਿਲਾ ਲੁਧਿਆਣਾ ਅਤੇ 1 ਪਟਿਆਲਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 2058 ਅਤੇ 1016 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ,ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

 

 

68620cookie-checkਜ਼ਿਲਾ ਲੁਧਿਆਣਾ ਵਿੱਚ ਅੱਜ ਫੇਰ 11810 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 95.61% ਹੋਈ
error: Content is protected !!