December 22, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 29 ਜਨਵਰੀ (ਪ੍ਰਦੀਪ ਸ਼ਰਮਾ) : ਵਿਧਾਨ ਸਭਾ ਚੋਣਾਂ ਲਈ ਹਲਕਾ ਰਾਮਪੁਰਾ ਫੂਲ ਤੋਂ  ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ  ਸਾਂਝੇ ਉਮੀਦਵਾਰ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਐਸਡੀਐਮ ਦਫ਼ਤਰ ਫੂਲ ਵਿਖੇ  ਨੌਮੀਨੇਸ਼ਨ ਪੇਪਰ ਦਾਖ਼ਲ ਕੀਤੇ ।
ਕਾਗਜ਼ ਦਾਖ਼ਲ ਕਰਨ ਉਪਰੰਤ ਮਲੂਕਾ ਨੇ ਕਿਹਾ ਕਿ  ਅਕਾਲੀ ਬਸਪਾ ਗੱਠਜੋਡ਼ ਆਪਣਾ ਇਤਿਹਾਸ ਦੁਹਰਾਏਗੀ ।ਸੂਬੇ ਵਿੱਚ ਅਕਾਲੀ ਬਸਪਾ ਗੱਠਜੋੜ  ਵੱਡੀ ਜਿੱਤ ਪ੍ਰਾਪਤ ਕਰੇਗਾ । ਮੌਜੂਦਾ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫ਼ੀ  ਤੂੰ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ । ਹਲਕਾ ਰਾਮਪੁਰਾ ਫੂਲ ਵਿੱਚ ਅਕਾਲੀ ਬਸਪਾ ਗੱਠਜੋੜ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਕਾਂਗਰਸ ਅਤੇ ਆਮ ਆਦਮੀ ਪਾਰਟੀ  ਨਾਲ ਸਬੰਧਤ ਹਜ਼ਾਰਾਂ ਪਰਿਵਾਰ ਅਕਾਲੀ ਬਸਪਾ ਗੱਠਜੋੜ ਨੂੰ ਸਮਰਥਨ ਦੇ ਰਹੇ ਹਨ ।
ਮਲੂਕਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਗਏ ਤੇਰਾਂ ਨੁਕਾਤੀ ਪ੍ਰੋਗਰਾਮ ਦੇ ਲਾਗੂ ਹੋਣ ਨਾਲ  ਜਿੱਥੇ ਸੂਬੇ ਦਾ ਚੌਤਰਫ਼ਾ ਵਿਕਾਸ ਹੋਵੇਗਾ ਉੱਥੇ ਹੀ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮਿਲਣਗੀਆਂ । ਇਸ ਮੌਕੇ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ  ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਕਵਰਿੰਗ ਕੈਂਡੀਡੇਟ ਵਜੋਂ ਕਾਗ਼ਜ਼ ਦਾਖ਼ਲ ਕੀਤੇ ਗਏ । ਪ੍ਰੈੱਸ ਨੂੰ ਇਹ ਜਾਣਕਾਰੀ ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਵੱਲੋਂ ਦਿੱਤੀ ਗਈ ।
102820cookie-checkਅਕਾਲੀ ਬਸਪਾ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਵੱਲੋਂ ਪੇਪਰ ਦਾਖ਼ਲ  , ਮਲੂਕਾ ਵੱਲੋਂ ਗੱਠਜੋੜ ਦੀ ਵੱਡੀ ਜਿੱਤ ਦਾ ਦਾਅਵਾ 
error: Content is protected !!