ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ ,(ਪਰਦੀਪ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਜਿੱਥੇ ਜ਼ਿਲ੍ਹਾ ਅਤੇ ਹਲਕੇ ਪੱਧਰ ਦੇ ਅਹੁਦੇਦਾਰ ਨਿਯੁਕਤ ਕੀਤੇ ਜਾ ਰਹੇ ਹਨ ਉਥੇ ਹੀ ਪਿੰਡਾਂ ਦੀਆਂ ਇਕਾਈਆਂ ਦਾ ਗਠਨ ਵੀ ਕੀਤਾ ਜਾ ਰਿਹਾ ਹੈ । ਪਾਰਟੀ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਅੱਜ ਘੰਡਾਬੰਨਾ ਦੀ ਇਕਾਈ ਦਾ ਗਠਨ ਕੀਤਾ ਗਿਆ ।ਮਲੂਕਾ ਵੱਲੋਂ ਪਰਮਜੀਤ ਸਿੰਘ ਨੂੰ ਇਕਾਈ ਦਾ ਪ੍ਰਧਾਨ ਜਗਸੀਰ ਸਿੰਘ ਨੂੰ ਯੂਥ ਵਿੰਗ ਝੰਡਾ ਸਿੰਘ ਨੂੰ ਕਿਸਾਨ ਵਿੰਗ ਮਾਸਟਰ ਗੁਰਦਿਆਲ ਸਿੰਘ ਨੂੰ ਮੁਲਾਜ਼ਮ ਵਿੰਗ ਪਰਗਟ ਸਿੰਘ ਗਗੜ ਨੂੰ ਬੀ ਸੀ ਵਿੰਗ ਅਤੇ ਹਾਕਮ ਸਿੰਘ ਨੂੰ ਐੱਸ ਸੀ ਵਿੰਗ ਦਾ ਪ੍ਰਧਾਨ ਬਣਾਇਆ ਗਿਆ।
ਗੁਰਪ੍ਰੀਤ ਸਿੰਘ ਮਲੂਕਾ ਅਤੇ ਹੋਰ ਸੀਨੀਅਰ ਅਹੁਦੇਦਾਰਾਂ ਵੱਲੋਂ ਨਵ ਨਿਯੁਕਤ ਇਕਾਈ ਦੇ ਮੈਂਬਰਾਂ ਨੂੰ ਸਨਮਾਨਤ ਕੀਤਾ ਗਿਆ। ਮਲੂਕਾ ਨੇ ਕਿਹਾ ਕਿ ਪਿੰਡ ਪੱਧਰ ਤੇ ਬਣਾਈਆਂ ਗਈਆਂ ਇਕਾਈਆਂ ਦਾ ਪੋਲਿੰਗ ਦੌਰਾਨ ਅਹਿਮ ਯੋਗਦਾਨ ਰਹੇਗਾ। ਉਨ੍ਹਾਂ ਕਿਹਾ ਕਿ ਇਕਾਈਆਂ ਦੇ ਆਗੂ ਘਰ ਘਰ ਤੱਕ ਪਹੁੰਚ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਏਜੰਡੇ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ । ਇਸ ਤੋਂ ਇਲਾਵਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਗਏ 13 ਨੁਕਾਤੀ ਪ੍ਰੋਗਰਾਮ ਬਾਰੇ ਵੀ ਇਕਾਈ ਮੈਂਬਰ ਲੋਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦੇਣਗੇ ।
ਗੁਰਪ੍ਰੀਤ ਸਿੰਘ ਮਲੂਕਾ ਨੇ ਦਾਅਵਾ ਕੀਤਾ ਕਿ ਮੌਜੂਦਾ ਕਾਂਗਰਸ ਸਰਕਾਰ ਤੋਂ ਹਰ ਵਰਗ ਨਿਰਾਸ਼ ਹੈ । ਕਾਂਗਰਸ ਵੱਲੋਂ ਲੋਕਾਂ ਨਾਲ ਕੀਤਾ ਗਿਆ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਲੋਕ ਆਪ ਮੁਹਾਰੇ ਸ਼੍ਰੋਮਣੀ ਅਕਾਲੀ ਦਲ ਦੇ ਕਾਫਲੇ ਵਿੱਚ ਸ਼ਾਮਲ ਹੋ ਰਹੇ ਹਨ । ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਬੰਧਨ ਇਕਤਰਫਾ ਜਿੱਤ ਹਾਸਲ ਕਰੇਗਾ । ਇਸ ਮੌਕੇ ਸ਼ਹਿਰੀ ਪ੍ਰਧਾਨ ਸੱਤਪਾਲ ਗਰਗ ਬੀ ਸੀ ਵਿੰਗ ਪ੍ਰਧਾਨ ਸੁਰਿੰਦਰ ਜੌੜਾ ਅਸ਼ੋਕ ਕੁਮਾਰ ਜਗਜੀਤ ਸਿੰਘ ਸੁਰਿੰਦਰ ਗਰਗ ਖਜ਼ਾਨ ਰਾਮ ਸੁਖਦਰਸ਼ਨ ਸਿੰਘ ਗੁਰਪ੍ਰੀਤ ਸਿੰਘ ਨਿਰਮਲ ਸਿੰਘ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਰਤਨ ਸ਼ਰਮਾ ਮਲੂਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰ ਹਾਜ਼ਰ ਸਨ ।
961900cookie-checkਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਮਪੁਰਾ ਫੂਲ ਦੇ ਪਿੰਡਾਂ ਦੀਆਂ ਇਕਾਈਆਂ ਦਾ ਗਠਨ ਪੋਲਿੰਗ ਦੌਰਾਨ ਪਿੰਡਾਂ ਦੀਆਂ ਇਕਾਈਆਂ ਦੀ ਭੂਮਿਕਾ ਰਹੇਗੀ ਅਹਿਮ :ਮਲੂਕਾ