ਸਤ ਪਾਲ ਸੋਨੀ
ਚੜ੍ਹਤ ਪੰਜਾਬ ਦੀ
ਲੁਧਿਆਣਾ– ਸਾਹਿਰ ਲੁਧਿਆਣਵੀ ਗੈਟ ਟੂ ਗੈਦਰ ਕਲੱਬ ਵੱਲੋਂ ਸਤਿਲੁਜ ਕਲੱਬ ਵਿੱਚ ਅਪ੍ਰੈਲ ਫੂਲ ਬਣਾਇਆ………… ਤੁਮ ਕੋ ਗੁਸਾ ਆਇਆ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸਾਹਿਰ ਲੁਧਿਆਣਵੀ ਗੈਟ ਟੂ ਗੈਦਰ ਕਲੱਬ ਦੇ ਮੈਂਬਰਾਂ ਵਲੋਂ ਗੀਤ ਸੁਣਾ ਕੇ ਪ੍ਰੋਗਰਾਮ ਨੂੰ ਹੋਰ ਆਕਰਸ਼ਿਤ ਕੀਤਾ। ਇਸ ਮੌਕੇ ਤੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਨੇ ਵੀ ਆਪਣੇ ਪਰਿਵਾਰ ਸਮੇਤ ਸ਼ਿਕਰਤ ਕੀਤੀ। ਇਸ ਪ੍ਰੋਗਰਾਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ,ਆਪ ਦੇ ਟਰੇਡ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਗਰਵਾਲ ਅਤੇ ਕਲੱਬ ਦੇ ਸੀਨੀਅਰ ਮੈਂਬਰਾਂ ਨੇ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।
ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਦੇ ਬੇਟੇ ਹਰਮਨਦੀਪ ਸਿੰਘ ਅਤੇ ਕਲੱਬ ਦੇ ਮੈਂਬਰ ਸੀ ਏ ਰਾਜੇਸ਼ ਅਗਰਵਾਲ ਹੋਰਾਂ ਦਾ ਜਨਮ ਦਿਨ ਹੋਣ ਕਰਕੇ ਸਾਰਿਆਂ ਨੇ ਕੇਕ ਕੱਟ ਕੇ ਮੁਬਾਰਕਾਂ ਤੇ ਸ਼ੁਭ ਕਾਮਨਾਵਾਂ ਦਿੱਤੀਆਂ। ਕਲੱਬ ਦੇ ਮੈਂਬਰ ਦੇ ਵਿਆਹ ਦੀ ਵਰ੍ਹੇਗੰਢ ਮੌਕੇ ਵੀ ਕੇਕ ਕੱਟ ਕੇ ਸਾਰਿਆਂ ਵਲੋਂ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ।
#For any kind of News and advertisment contact us on 9803 -450-601
#Kindly LIke, Share & Subscribe our
News Portal://charhatpunjabdi.com