Categories DEDICATION NEWSHumanityPunjabi NewsYoga Day

ਮਾਨਵਤਾ ਨੂੰ ਸਮਰਪਿਤ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 21 ਜੂਨ, (ਪ੍ਰਦੀਪ ਸ਼ਰਮਾ ): ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਪਾਵਨ ਅਸ਼ੀਰਵਾਦ ਸਦਕਾ ਇਸ ਸਾਲ ਸੰਤ ਨਿਰੰਕਾਰੀ ਮਿਸ਼ਨ ਵੱਲੋਂ 21 ਜੂਨ, 2022 ਨੂੰ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿਸ਼ਵ ਭਰ ਵਿੱਚ ਮਨਾਇਆ ਗਿਆ। ਸਮੁੱਚੇ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਸਥਾਨਕ ਯੋਗਾ ਇੰਸਟ੍ਰਕਟਰਾਂ ਦੀ ਅਗਵਾਈ ਹੇਠ ਆਪੋ-ਆਪਣੀਆਂ ਬ੍ਰਾਂਚਾਂ ਵਿੱਚ ਖੁੱਲ੍ਹੇ ਸਥਾਨਾਂ ਅਤੇ ਪਾਰਕਾਂ ਵਿੱਚ ਯੋਗਾ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਵੇਰੇ 6:00 ਵਜੇ ਤੋਂ ਕੀਤੀ ਗਈ।ਰਾਮਪੁਰਾ ਫੂਲ ਬ੍ਰਾਂਚ ਦੇ ਮੁਖੀ ਸ਼ਤੀਸ ਵਰਮਾ ਨੇ ਦੱਸਿਆ ਕਿ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੰਤ ਨਿਰੰਕਾਰੀ ਸਤਿਸੰਗ ਭਵਨ ਰਾਮਪੁਰਾ ਫੂਲ ਵਿਖੇ ਯੋਗਾ ਕੈਂਪ ਸਵੇਰੇ 6 ਵਜੇ ਤੋਂ 8 ਵਜੇ ਤੱਕ ਲਗਾਇਆ ਗਿਆ ਜਿਸ ਵਿੱਚ ਰਾਮਪੁਰਾ ਇਲਾਕੇ ਦੇ ਨੌਜਵਾਨਾਂ, ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਨੇ ਹਿਸਾ ਲਿਆ।
ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ (ਸੰਤ ਨਿਰੰਕਾਰੀ ਮਿਸ਼ਨ ਦਾ ਸਮਾਜਿਕ ਵਿੰਗ) ਵੱਲੋਂ ਸਾਲ 2015 ਤੋਂ ਹੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਾਲ ਦਾ ਪ੍ਰੋਗਰਾਮ ਸੰਤ ਨਿਰੰਕਾਰੀ ਮੰਡਲ ਦੇ ਸਕੱਤਰ ਸਤਿਕਾਰਯੋਗ ਸ਼੍ਰੀ ਜੋਗਿੰਦਰ ਸੁਖੀਜਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਭਾਰਤ ਵਿੱਚ ਆਯੋਜਿਤ ਕੀਤਾ ਗਿਆ।
ਜ਼ੋਨਲ ਇੰਚਾਰਜ ਬਠਿੰਡਾ ਐਸ ਪੀ ਦੁੱਗਲ ਜੀ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹਾ ਦੀਆਂ ਸਾਰੀਆਂ ਬ੍ਰਾਂਚਾਂ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਕੈਂਪ ਲਗਾਏ ਗਏ, ਜਿਨ੍ਹਾਂ ਵਿਚ ਇਲਾਕੇ ਦੇ ਸ਼ਰਧਾਂਲੂਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ।
ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਕਸਰ ਆਪਣੇ ਵਿਚਾਰਾਂ ਵਿੱਚ ਕਹਿੰਦੇ ਹਨ ਕਿ ਅਧਿਆਤਮਿਕ ਗਿਆਨ ਦੇ ਨਾਲ-ਨਾਲ ਸਾਡੇ ਲਈ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣਾ ਬਹੁਤ ਜ਼ਰੂਰੀ ਹੈ। ਇਸ ਯੋਗ ਦਿਵਸ ਦਾ ਮਕਸਦ ਇਹ ਵੀ ਹੈ ਕਿ ਸਾਰਿਆਂ ਵਿਚ ਇਕਾਗਰਤਾ ਅਤੇ ਭਾਈਚਾਰਕ ਸਾਂਝ ਦਾ ਸੰਚਾਰ ਹੋਣਾ ਚਾਹੀਦਾ ਹੈ ਤਾਂ ਜੋ ਜੀਵਨ ਸ਼ੈਲੀ ਨੂੰ ਵਧੀਆ ਅਤੇ ਉੱਤਮ ਢੰਗ ਨਾਲ ਬਤੀਤ ਕੀਤਾ ਜਾ ਸਕੇ। ਅਜੋਕੇ ਸਮੇਂ ਵਿੱਚ ਜਿੱਥੇ ਤਣਾਅਪੂਰਨ ਅਤੇ ਨਕਾਰਾਤਮਕ ਵਿਚਾਰਾਂ ਦਾ ਪ੍ਰਭਾਵ ਹਰ ਵਿਅਕਤੀ ਉੱਤੇ ਹੈ। ਅਜਿਹੇ ਸਮੇਂ ਵਿੱਚ ਪ੍ਰਮਾਤਮਾ ਨੇ ਸਾਨੂੰ ਜੋ ਮਨੁੱਖੀ ਸਰੀਰ ਦਿੱਤਾ ਹੈ, ਉਸ ਨੂੰ ਯੋਗ ਰਾਹੀਂ ਸੰਭਾਲ ਕੇ ਸਾਡੀਆਂ ਇੰਦਰੀਆਂ ਨੂੰ ਜਾਗ੍ਰਿਤ ਕਰਕੇ ਅਧਿਆਤਮਿਕਤਾ ਨਾਲ ਭਰਪੂਰ ਜੀਵਨ ਬਤੀਤ ਕੀਤਾ ਜਾ ਸਕਦਾ ਹੈ।
ਯੋਗ ਭਾਰਤ ਦੀ ਪ੍ਰਾਚੀਨ ਪਰੰਪਰਾ ਦਾ ਇੱਕ ਅਨਮੋਲ ਤੋਹਫ਼ਾ ਹੈ। ਇਹ ਮਨ ਅਤੇ ਸਰੀਰ ਦੀ ਏਕਤਾ ਦਾ ਪ੍ਰਤੀਕ ਹੈ। ਇਹ ਕੇਵਲ ਕਸਰਤ ਦੇ ਰੂਪ ਵਿੱਚ ਹੀ ਨਹੀਂ ਹੈ ਬਲਕਿ ਸਕਾਰਾਤਮਕ ਭਾਵਨਾਵਾਂ ਨੂੰ ਜਗਾ ਕੇ ਤਣਾਅ ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕਰਦਾ ਹੈ। ਯੋਗਾ ਦੁਆਰਾ, ਵਿਅਕਤੀ ਸਿਹਤਮੰਦ ਰਹਿ ਕੇ ਆਪਣਾ ਜੀਵਨ ਆਸਾਨ ਅਤੇ ਕਿਰਿਆਸ਼ੀਲ ਤਰੀਕੇ ਨਾਲ ਜੀਅ ਸਕਦਾ ਹੈ। ਅਜੋਕੇ ਸਮੇਂ ਵਿੱਚ ਤਣਾਅ ਮੁਕਤ ਜੀਵਨ ਜਿਊਣ ਲਈ ਯੋਗਾ ਅਤਿ ਜ਼ਰੂਰੀ ਹੈ ਅਤੇ ਹੁਣ ਇਸ ਸੱਭਿਆਚਾਰ ਨੂੰ ਦੁਨੀਆ ਦੇ ਲਗਭਗ ਸਾਰੇ ਦੇਸ਼ ਅਪਣਾ ਰਹੇ ਹਨ।
#For any kind of News and advertisement contact us on   980-345-0601
121910cookie-checkਮਾਨਵਤਾ ਨੂੰ ਸਮਰਪਿਤ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
[email protected]

DISCLAIMER: Charhat Punjab di: Editor does not takes responsibility for any news/video/article published, only Reporter/Writer will be responsible for his/her news or article. Any dispute if arrises shall be settled at Ludhiana jurisdiction only. Sat Pal Soni (Editor)