January 3, 2025

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 28 ਨਵੰਬਰ(ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਸ਼ਹੀਦ ਨਾਇਕ ਮਹਿੰਦਰ ਸਿੰਘ ਸਰਕਾਰੀ ਹਾਈ ਸਕੂਲ ਭੂੰਦੜ ਵਿਖੇ ਮੁੱਖ ਅਧਿਆਪਕਾ ਪੂਜਾ ਰਾਣੀ ਦੀ ਅਗਵਾਈ ਵਿੱਚ ਦੋ ਰੋਜ਼ਾ ਸਾਇੰਸ ਮੇਲਾ ਲਗਾਇਆ ਗਿਆ। ਮੇਲੇ ਵਿੱਚ ਪਹਿਲੇ ਦਿਨ ਛੇਵੀਂ ਤੋਂ ਅੱਠਵੀਂ ਜਮਾਤ ਅਤੇ ਦੂਜੇ ਦਿਨ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੇਲੇ ਵਿੱਚ ਵਿਦਿਆਰਥੀਆਂ ਵੱਲੋਂ ਸਾਇੰਸ ਅਧਿਆਪਕਾਂ ਦੀ ਅਗਵਾਈ ਵਿਚ ਸਾਇੰਸ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਤਰ੍ਹਾਂ ਦੇ ਪ੍ਰੋਜੈਕਟ ਤਿਆਰ ਕੀਤੇ ਗਏ ਤੇ ਮੇਲੇ ਸਾਇੰਸ ਅਧਿਆਪਕ ਸ੍ਰੀ ਵਿਰੇਂਦਰ ਸਿੰਘ ਅਤੇ ਹੋਰ ਅਧਿਆਪਕਾਂ ਸ੍ਰੀਮਤੀ ਗੁਰਮੀਤ ਕੌਰ, ਸ੍ਰੀਮਤੀ ਰਮਨਦੀਪ ਕੌਰ ਅਤੇ ਸ੍ਰੀ ਵੀਰਇੰਦਰ ਸਿੰਘ ਵੱਲੋਂ ਮਾਡਲ ਬਣਾਉਣ ਵਿੱਚ ਸਹਿਯੋਗ ਦਿੱਤਾ ਗਿਆ। ਮੁੱਖ ਅਧਿਆਪਕਾ ਸ੍ਰੀਮਤੀ ਪੂਜਾ ਰਾਣੀ ਵੱਲੋਂ ਪ੍ਰੋਜੈਕਟ ਦੇਖਣ ਉਪਰੰਤ ਬੱਚਿਆਂ ਨੂੰ ਅੱਜ ਦੇ ਵਿਗਿਆਨਕ ਯੁੱਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।
92900cookie-checkਸਰਕਾਰੀ ਸਕੂਲ ਵਿੱਚ ਦੋ ਰੋਜ਼ਾ ਸਾਇੰਸ ਮੇਲਾ ਲਗਾਇਆ
error: Content is protected !!