April 26, 2024

Loading

ਚੜ੍ਹਤ ਪੰਜਾਬ ਦੀ

ਲੁਧਿਆਣਾ, 11 ਮਈ (ਸਤ ਪਾਲ ਸੋਨੀ) : ਕੋਵਿਡ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲਾ ਲੁਧਿਆਣਾ ਵਿੱਚ ਤੁਰੰਤ ਪ੍ਰਭਾਵ ਨਾਲ ਸੇਵਾ ਕੇਂਦਰਾਂ ਦਾ ਸਮਾਂ ਬਦਲ ਕੇ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤਾ ਗਿਆ ਹੈਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਇਹ ਕਦਮ ਚੁੱਕਿਆ ਗਿਆ ਹੈ ਅਤੇ ਉਨਾਂ ਅੱਗੇ ਕਿਹਾ ਕਿ ਇਹ ਕਦਮ ਸੇਵਾ ਕੇਂਦਰਾਂ ਵਿੱਚ ਲੋਕਾਂ ਦੇ ਇਕੱਠ ਨੂੰ ਘੱਟ ਕਰਨ ਵਿੱਚ ਸਹਾਈ ਸਿੱਧ ਹੋਵੇਗਾ

ਉਨਾਂ ਕਿਹਾ ਕਿ ਲੁਧਿਆਣਾ ਵਿੱਚ ਕੁੱਲ 38 ਸੇਵਾ ਕੇਂਦਰ ਹਨ ਜਿਨਾਂ ਵਿੱਚ ਵਿੱਚ 29 ਸ਼ਹਿਰੀ ਅਤੇ 9 ਸੇਵਾ ਕੇਂਦਰ ਦਿਹਾਤੀ ਖੇਤਰਾਂ ਵਿੱਚ ਸਥਿਤ ਹਨਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਸੇਵਾ ਕੇਂਦਰ ਲੋਕਾਂ ਨੂੰ ਕੁੱਲ 327 ਨਾਗਰਿਕ ਸੇਵਾਵਾਂ ਪ੍ਰਦਾਨ ਕਰ ਰਹੇ ਹਨਉਨਾਂ ਕਿਹਾ ਕਿ ਇਹ ਕੇਂਦਰ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਵੱਲੋਂ ਖੋਲੇ ਗਏ ਹਨ ਅਤੇ ਕਿਸੇ ਵੀ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

67610cookie-checkਜ਼ਿਲੇ ‘ਚ ਸੇਵਾ ਕੇਂਦਰਾਂ ਦਾ ਸਮਾਂ ਬਦਲ ਕੇ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤਾ ਗਿਆ
error: Content is protected !!