ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 3 ਨਵੰਬਰ (ਪ੍ਰਦੀਪ ਸ਼ਰਮਾ) : ਭਗਤਾ ਕੋਠਾ ਗੁਰੂ ਰੋਡ ਸਥਿਤ ਗੁਰਦੁਆਰਾ ਗੰਢੁੂ ਸਾਹਿਬ ਨੇੜੇ ਰਜਵਾਹੇ ਵਿੱਚੋਂ ਇੱਕ ਨਵਜੰਮੀ ਬੱਚੀ ਦੀ ਲਾਸ਼ ਮਿਲਣ ਨਾਲ ਇਲਾਕੇ ਅੰਦਰ ਸਨਸਨੀ ਫੈਲ ਗਈ। ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਨਵਜੰਮੀ ਬੱਚੀ ਦੀ ਲਾਸ਼ ਭਗਤਾ ਕੋਠਾ ਗੁਰੂ ਰੋਡ ਸਥਿਤ ਸੂਏ ਵਿੱਚ ਪਈ ਹੈ ਤੇ ਉਨ੍ਹਾਂ ਤੁਰੰਤ ਮੌਕੇ ਤੇ ਪੁਲਸ ਦੀ ਮੌਜੂਦਗੀ ਵਿੱਚ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਪਹੁੰਚਾਇਆ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਭਗਤਾ ਭਾਈਕਾ ਵਾਸੀ ਹੁਕਮ ਸਿੰਘ ਨੇ ਦੱਸਿਆ ਕਿ ਉਹ ਸ਼ਾਮ ਕਰੀਬ ਪੰਜ ਵਜੇ ਆਪਣੇ ਖੇਤਾਂ ਵੱਲ ਜਾ ਰਿਹਾ ਸੀ ਕਿ ਅਚਾਨਕ ਉਸ ਨੇ ਵੇਖਿਆ ਕਿ ਕੋਠਾ ਗੁਰੂ ਰਜਵਾਹੇ ਚ ਜੋ ਕਿ ਪਾਣੀ ਦੀ ਬੰਦੀ ਹੋਣ ਕਾਰਨ ਸੁੱਕਾ ਪਿਆ ਸੀ, ਵਿਚ ਇੱਕ ਲਾਲ ਕੱਪੜੇ ਵਿੱਚ ਲਪੇਟੀ ਕੋਈ ਚੀਜ਼ ਪਈ ਹੈ ਤਾਂ ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਜਿਨ੍ਹਾਂ ਮੌਕੇ ਤੇ ਆ ਕੇ ਸੂਏ ਵਿਚੋਂ ਉਸ ਨੂੰ ਬਾਹਰ ਕੱਢ ਕੇ ਕੱਪੜਾ ਉਤਾਰ ਕੇ ਵੇਖਿਆ ਤਾਂ ਅੰਦਰ ਇੱਕ ਨਵਜੰਮੀ ਬੱਚੀ ਸੀ। ਜਿਸ ਦੇ ਗਲੇ ਵਿੱਚ ਚੁੰਨੀ ਫਸੀ ਹੋਈ ਸੀ ਜਿਸ ਤੋਂ ਇਹ ਸਾਫ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਸੀ ਕਿ ਬੱਚੀ ਨੂੰ ਗਲਾ ਘੁੱਟ ਕੇ ਮਾਰਿਆ ਗਿਆ ਹੈ।
ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਬੱਚੀ ਦਾ ਪੋਸਟਮਾਰਟਮ ਕਰਵਾ ਕੇ ਸਹਾਰਾ ਸਮਾਜ ਸੇਵਾ ਦੇ ਹਵਾਲੇ ਕੀਤਾ ਗਿਆ ਹੈ। ਜਿਨ੍ਹਾਂ ਪੂਰੀ ਵਿਧੀ ਮੁਤਾਬਿਕ ਬੱਚੀ ਨੂੰ ਦਫਨਾ ਦਿੱਤਾ ਹੈ। ਉੱਧਰ ਸਮਾਜ ਸੇਵੀ ਸੰਸਥਾਵਾਂ ਨੇ ਇਸ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਿਆਂ ਕਿਹਾ ਹੈ ਕਿ ਅਜਿਹੀਆਂ ਕਾਰਵਾਈਆਂ ਜਿੱਥੇ ਇਨਸਾਨੀਅਤ ਨੂੰ ਸ਼ਰਮਸਾਰ ਕਰਦੀਆਂ ਹਨ ਉੱਥੇ ਹੀ ਸਮਾਜ ਅੰਦਰ ਬੁਰਾਈਆਂ ਜਨਮ ਲੈਂਦੀਆਂ ਹਨ। ਉਨਾ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਜਲਦ ਸਲਾਖਾਂ ਪਿੱਛੇ ਹੋਣੇ ਚਾਹੀਦੇ ਹਨ ਤਾਂ ਜੋ ਅੱਗੇ ਤੋਂ ਅਜਿਹੀ ਸ਼ਰਮਨਾਕ ਘਟਨਾ ਨਾ ਵਾਪਰੇ।
#For any kind of News and advertisment contact us on 9803 -450-601
1330000cookie-checkਇਨਸਾਨੀਅਤ ਫਿਰ ਹੋਈ ਸ਼ਰਮਸਾਰ, ਨਵਜੰਮੀ ਲੜਕੀ ਨੂੰ ਗਲਾ ਘੁੱਟ ਕੇ ਮਾਰਿਆ