November 22, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ ,9 ਜਨਵਰੀ (ਪਰਦੀਪ ਸ਼ਰਮਾ) :ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਵੱਡੀ ਜਿੱਤ ਦਾ ਦਾਅਵਾ ਕੀਤਾ । ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਬੰਧਨ ਦੀਆਂ ਤਿਆਰੀਆਂ ਬਾਰੇ ਗੱਲ ਕਰਦਿਆਂ ਬਰਾਡ਼ ਨੇ ਕਿਹਾ ਕਿ  ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਪਾਰਟੀਆਂ ਤੋਂ ਪਹਿਲਾਂ ਹੀ ਆਪਣੇ ਉਮੀਦਵਾਰ ਐਲਾਨੇ ਜਾਣ ਦਾ ਪਾਰਟੀ ਨੂੰ ਵੱਡਾ ਲਾਹਾ ਮਿਲੇਗਾ। 
ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ  ਸੂਬੇ ਵਿੱਚ ਗੱਠਜੋੜ ਦੀ ਸਰਕਾਰ ਬਣਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਮਿਹਨਤ ਕਰ ਰਹੇ ਹਨ।ਵਿਸ਼ੇਸ਼ ਤੌਰ ਤੇ ਬਠਿੰਡਾ ਜ਼ਿਲ੍ਹੇ ਦੀਆਂ ਵਿਧਾਨ ਸਭਾ ਸੀਟਾਂ ਬਾਰੇ ਉਨ੍ਹਾਂ ਗੱਲ ਕਰਦਿਆਂ ਕਿਹਾ ਕਿ  ਜ਼ਿਲ੍ਹੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗੀ।ਉਨ੍ਹਾਂ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਨਾਰਾਜ਼ ਹੈ । ਸਰਕਾਰ ਦੀ ਵਾਅਦਾ ਖਿਲਾਫੀ ਕਾਂਗਰਸੀ ਉਮੀਦਵਾਰਾਂ ਤੇ ਭਾਰੀ ਪਵੇਗੀ । ਪਿੰਡਾਂ ਦੇ ਨੌਜਵਾਨ ਕਾਂਗਰਸੀ ਉਮੀਦਵਾਰਾਂ ਨੂੰ ਘਰ ਘਰ ਰੁਜ਼ਗਾਰ ਅਤੇ ਮਹਿੰਗਾਈ ਭੱਤੇ ਬਾਰੇ ਸਵਾਲ ਕਰਨਗੇ ।
ਆਮ ਆਦਮੀ ਪਾਰਟੀ ਬਾਰੇ ਗੱਲ ਕਰਦਿਆਂ ਬਰਾਡ਼ ਨੇ ਕਿਹਾ ਕਿ  ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੇ ਪੰਜਾਬੀਆਂ ਪ੍ਰਤੀ ਹਮੇਸ਼ਾ ਹੀ ਦੂਹਰੇ ਮਾਪਦੰਡ ਅਪਣਾਏ ਹਨ । ਕੇਜਰੀਵਾਲ ਨੇ ਪਰਾਲੀ ਅਤੇ ਪਾਣੀਆਂ ਦੇ ਮੁੱਦੇ ਤੇ ਕਦੇ ਵੀ ਪੰਜਾਬੀਆਂ ਦਾ ਪੱਖ ਨਹੀਂ ਪੂਰਿਆ । ਇਸ ਤੋਂ ਇਲਾਵਾ 2017  ਦੀਆਂ ਵਿਧਾਨ ਸਭਾ ਚੋਣਾਂ ਵਾਂਗ ਇਸ ਵਾਰ ਵੀ ਆਮ ਆਦਮੀ ਪਾਰਟੀ ‘ਤੇ ਪੈਸੇ ਲੈ ਕੇ ਟਿਕਟਾਂ ਦਿੱਤੇ ਜਾਣ ਦੇ ਇਲਜ਼ਾਮ ਭਾਰੀ ਪੈਣਗੇ । 2017 ਵਿਚ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਵੱਲੋਂ ਪੰਜਾਬੀਆਂ ਦੀ ਲੁੱਟ ਕੀਤੀ ਗਈ ਸੀ ਤੇ ਇਸ ਵਾਰ  ਕੇਜਰੀਵਾਲ ਨੇ ਇਹ ਜ਼ਿੰਮੇਵਾਰੀ ਰਾਘਵ ਚੱਢਾ  ਨੂੰ ਸੌਂਪ ਰੱਖੀ ਹੈ ।ਜਲੰਧਰ ਵਿੱਚ ਰਾਘਵ ਚੱਢਾ ਦੇ ਹੋਏ ਵਿਰੋਧ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਪੰਜਾਬੀਆਂ ਨੇ ਵੇਖ ਲਿਆ ਹੈ । ਚੋਣ ਪ੍ਰਚਾਰ ਵਾਲੇ ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਲੱਗੀਆਂ ਪਾਬੰਦੀਆਂ ਕਾਰਨ  ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਘਰ ਘਰ ਤੱਕ ਪਹੁੰਚ ਕਰਕੇ ਪਾਰਟੀ ਦਾ ਪ੍ਰਚਾਰ ਕਰਨਗੇ  ।
99060cookie-checkਜ਼ਿਲ੍ਹਾ ਪ੍ਰਧਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦਾ ਦਾਅਵਾ       ਸਰਕਾਰ ਦੀ ਵਾਅਦਾ ਖਿਲਾਫੀ ਕਾਂਗਰਸ ਤੇ  ਪਵੇਗੀ ਭਾਰੀ  =ਬਲਕਾਰ ਬਰਾੜ 
error: Content is protected !!