December 22, 2024

Loading

ਚੜ੍ਹਤ ਪੰਜਾਬ ਦੀ
ਭਾਈਰੂਪਾ,18 ਫਰਵਰੀ (ਪ੍ਰਦੀਪ ਸ਼ਰਮਾ):ਹਲਕਾ ਰਾਮਪੁਰਾ ਫੂਲ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ l ਆਪ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਦੇ ਭਰਾ  ਰਜਿੰਦਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਤੇ ਪੰਜਾਬ ਵਿਰੋਧੀ ਹੋਣ ਦਾ ਦੋਸ਼ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ l ਰਾਮਪੁਰਾ ਫੂਲ ਤੋਂ ਅਕਾਲੀ ਬਸਪਾ ਗੱਠਜੋਡ਼ ਦੇ ਸਾਂਝੇ ਉਮੀਦਵਾਰ  ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ  ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਰਾਜਿੰਦਰ ਸਿੰਘ ਸਿੱਧੂ ਦਾ ਮਲੂਕਾ ਨੇ ਪਾਰਟੀ ਵਿੱਚ ਸਵਾਗਤ ਕੀਤਾ l
ਇਸ ਮੌਕੇ ਰਾਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ  ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੇ  ਪੰਜਾਬ ਨੂੰ ਲੈ ਕੇ ਹਮੇਸ਼ਾ ਦੋਹਰੇ ਮਾਪਦੰਡ ਅਪਣਾਏ ਹਨ  l ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਕੋਸਣ ਵਾਲਾ,  ਪੰਜਾਬ ਦੇ ਬਿਜਲੀ ਘਰਾਂ ਵਿਰੁੱਧ ਪਟੀਸ਼ਨ ਦਾਇਰ ਕਰਨ ਵਾਲਾ ਤੇ  ਪੰਜਾਬ ਦੇ ਪਾਣੀਆਂ ਤੇ ਮੈਲੀ ਅੱਖ ਰੱਖਣ ਵਾਲਾ  ਸਾਡੀਆਂ ਵੋਟਾਂ ਦਾ ਹੱਕਦਾਰ ਨਹੀਂ ਹੋ ਸਕਦਾ l ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਤੇ ਵਿਸ਼ੇਸ਼ ਤੌਰ ਤੇ ਸਿਕੰਦਰ ਸਿੰਘ ਮਲੂਕਾ ਦੀ  ਵਿਕਾਸ ਪੱਖੀ ਸੋਚ ਤੋਂ ਪ੍ਰਭਾਵਤ ਹੋ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ l ਸ਼੍ਰੋਮਣੀ ਅਕਾਲੀ ਦਲ ਵੱਲੋਂ ਦੱਸ ਸਾਲਾਂ ਦੇ ਕਾਰਜਕਾਲ ਦੌਰਾਨ  ਸੂਬੇ ਵਿੱਚ ਅਸਲ ਬਦਲਾਅ ਆਇਆ ਸੀ  l
ਇਸ ਤੋਂ ਇਲਾਵਾ ਸਿਕੰਦਰ ਸਿੰਘ ਮਲੂਕਾ ਨੇ ਮੰਤਰੀ ਰਹਿੰਦਿਆਂ ਹਲਕਾ ਰਾਮਪੁਰਾ ਫੂਲ ਦਾ ਇਤਿਹਾਸਕ ਵਿਕਾਸ ਕਰਵਾਇਆ l ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸੂਬੇ ਵਿੱਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ l ਸੂਬੇ ਦੇ ਹਿਤ ਅਕਾਲੀ ਬਸਪਾ ਗੱਠਜੋੜ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹਨ l ਇਸ ਮੌਕੇ ਸਤਨਾਮ ਸਿੰਘ ਸਿਧਾਣਾ  ਲਵਪ੍ਰੀਤ ਲਵਲੀ ਫੂਲ  ਸੁੱਖਾ ਸਿਧਾਣਾ  ਗੁਰਧੀਰ ਸਿੰਘ ਧੀਰਾ  ਪ੍ਰਿੰਸ ਮੌਨੀ  ਸੁਖਪ੍ਰੀਤ ਸਿੰਘ ਸੁੱਖੂ ਤੋਂ ਇਲਾਵਾ ਅਕਾਲੀ ਬਸਪਾ ਜਥੇਬੰਦੀ ਹਾਜ਼ਰ ਸੀ  l

 

107310cookie-checkਆਪ ਨੂੰ ਝਟਕਾ ,ਬਲਕਾਰ ਸਿੱਧੂ ਦਾ ਭਰਾ ਅਕਾਲੀ ਦਲ ਚ ਸ਼ਾਮਲ
error: Content is protected !!