ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ , (ਪ੍ਰਦੀਪ ਸ਼ਰਮਾ) : ਸ਼ਹਿਰ ਵੱਧ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਦੇ ਸਬੰਧ ਵਿੱਚ ਸ਼ਹਿਰ ਵਾਸੀਆਂ ਦੀ ਮੀਟਿੰਗ ਐਸਐਸਪੀ ਬਠਿੰਡਾ ਨਾਲ ਹੋਈ । ਮੀਟਿੰਗ ਵਿੱਚ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ।ਇਸ ਮੀਟਿੰਗ ਵਿੱਚ ਵਰਿੰਦਰ ਭਾਟੀਆ, ਭਾਜਪਾ ਦੇ ਸੂਬਾਈ ਆਗੂ ਮੱਖਣ ਜਿੰਦਲ ਬਜਰੰਗ ਦਲ ਦੇ ਗੁਰਪ੍ਰੀਤ ਗੋਰਾ ਤੇ ਹੋਰਨਾਂ ਵੱਲੋਂ ਸ਼ਹਿਰ ਦੀ ਨਾਭਾ ਮੰਡੀ ਵਿਚ ਪੁਲਿਸ ਚੌਕੀ ਬਣਾਉਣ, ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਪੁਲੀਸ ਫੋਰਸ ਤਾਇਨਾਤ ਕਰਨ, ਪੀ ਸੀ ਆਰ ਦੇ ਮੁਲਾਜ਼ਮ ਤਾਇਨਾਤ ਕਰਨ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀਆਂ ਮੰਗਾਂ ਰੱਖੀਆਂ ਗਈਆਂ ।
ਐਸ.ਐਸ.ਪੀ. ਬਠਿੰਡਾ ਨੇ ਇਨ੍ਹਾਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।ਜਿਕਰਯੋਗ ਹੈ ਕਿ ਸ਼ਹਿਰ ਵਿੱਚ ਪਿਛਲੇ ਲੰਮੇ ਸਮੇਂ ਤੋਂ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਟਰਸਾਈਕਲਾਂ ਦੀ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਨੂੰ ਬੇਖੋਫ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਦੱਸਣਾ ਬਣਦਾ ਹੈ ਕਿ ਸ਼ਨੀਵਾਰ ਰਾਤ ਨੂੰ ਲੁਟੇਰਿਆਂ ਨੇ ਦੁਕਾਨਦਾਰ ਮਨਮੋਹਨ ਬਾਂਸਲ ‘ਤੇ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ। ਜਿਸ ਦੇ ਰੋਸ ਵਜੋਂ ਸਮੂਹ ਦੁਕਾਨਦਾਰਾਂ ਨੇ ਬਜ਼ਾਰ ਬੰਦ ਕਰਕੇ ਬਠਿੰਡਾ ਚੰਡੀਗੜ੍ਹ ਮਾਰਗ ਜਾਮ ਕਰ ਦਿੱਤਾ ਗਿਆ ਸੀ। ਧਰਨੇ ਵਿੱਚ ਐਸ ਐਸ ਪੀ ਬਠਿੰਡਾ ਜੀ. ਇਲੀਚੇਲੀਅਨ ਨੇ ਮੌਕੇ ’ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਸੀ ਕਿ ਮਨਮੋਹਨ ਲਾਲ ’ਤੇ ਹਮਲਾ ਕਰਨ ਵਾਲਿਆਂ ਨੂੰ ਪੁਲੀਸ ਵੱਲੋਂ ਜਲਦੀ ਹੀ ਫੜ ਲਿਆ ਜਾਵੇਗਾ। ਵਪਾਰੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਦੀ ਅਪੀਲ ’ਤੇ ਧਰਨਾ ਸਮਾਪਤ ਕਰ ਦਿੱਤਾ ਸੀ।
#For any kind of News and advertisment contact us on 980-345-0601
1287900cookie-checkਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਐਸਐਸਪੀ ਬਠਿੰਡਾ ਨੇ ਸ਼ਹਿਰ ਵਿੱਚ ਪੁਲੀਸ ਫੋਰਸ ਵਧਾਉਣ ਦਾ ਦਿੱਤਾ ਭਰੋਸਾ