ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ (ਪ੍ਰਦੀਪ ਸ਼ਰਮਾ):ਕਾਲਜ ਆਫ਼ ਵੈਟਰਨਰੀ ਸਾਇੰਸ ਰਾਮਪੁਰਾ ਫੂਲ, ਗਡਵਾਸੂ ਦੇ ਵਿਦਿਆਰਥੀਆਂ ਨੇ 17ਵੇਂ ਆਲ ਇੰਡੀਆ ਵੈਟਰਨਰੀ ਕਾਲਜਜ਼ ਬੈਡਮਿੰਟਨ, ਟੇਬਲ ਟੈਨਿਸ ਟੂਰਨਾਮੈਂਟ ਅਤੇ ਪ੍ਰੋਫੈਸ਼ਨਲ ਕੁਇਜ਼ ਮੁਕਾਬਲੇ ਵਿੱਚ ਸਿਲਵਰ ਮੈਡਲ ਚਾਂਦੀ ਦਾ ਤਮਗਾ ਜਿੱਤਿਆ ਹੈ। ਕਾਲਜ ਆਫ਼ ਵੈਟਰਨਰੀ ਸਾਇੰਸ ਗਡਵਾਸੂ ਦੇ ਵਿਦਿਆਰਥੀਆਂ ਦੀ ਟੀਮ ਨੇ 31 ਅਕਤੂਬਰ ਤੋਂ 2 ਨਵੰਬਰ ਤੱਕ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸ, ਜੀਬੀਪੀਯੂਏਟੀ, ਪੰਤਨਗਰ ਵਿਖੇ ਆਯੋਜਿਤ 17ਵੇਂ ਆਲ ਇੰਡੀਆ ਵੈਟਰਨਰੀ ਕਾਲਜਿਜ਼ ਬੈਡਮਿੰਟਨ, ਟੇਬਲ ਟੈਨਿਸ ਟੂਰਨਾਮੈਂਟ ਅਤੇ ਪ੍ਰੋਫੈਸ਼ਨਲ ਕੁਇਜ਼ ਮੁਕਾਬਲੇ ਵਿੱਚ ਭਾਗ ਲਿਆ। ਕਾਲਜ ਤੋਂ ਖੇਡਾਂ ਦੇ ਮੁਖੀ ਡਾ. ਰਵਿੰਦਰਨ ਦੀ ਅਗਵਾਈ ਹੇਠ 9 ਵਿਦਿਆਰਥੀਆਂ ਦੀ ਟੀਮ ਨੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਕਾਲਜ ਦੀ ਨੁਮਾਇੰਦਗੀ ਕੀਤੀ ਅਤੇ ਬੈਡਮਿੰਟਨ ਅਤੇ ਟੇਬਲ ਟੈਨਿਸ ਮੁਕਾਬਲੇ ਵਿੱਚ ਭਾਗ ਲਿਆ। ਤਾਨਿਆ ਮੁੰਜਾਲ, ਜਸਲੀਨ ਕੌਰ, ਰੂਪਨਪ੍ਰੀਤ ਅਤੇ ਮਨਪ੍ਰੀਤ ਦੀ ਟੇਬਲ ਟੈਨਿਸ ਮਹਿਲਾ ਟੀਮ ਨੇ ਉਪ ਜੇਤੂ (ਚਾਂਦੀ ਦਾ ਤਗਮਾ) ਸਥਾਨ ਹਾਸ਼ਿਲ ਕੀਤਾ। ਕਾਲਜ ਵੱਲੋਂ ਪਹਿਲੀ ਵਾਰ ਇਸ ਸਮਾਗਮ ਵਿੱਚ ਭਾਗ ਲੈਣ ਦੇ ਬਾਵਜੂਦ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਜਿੱਥੇ ਪੂਰੇ ਦੇਸ਼ ਤੋਂ 17 ਕਾਲਜਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ ਸੀ, ਉੱਥੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਡਾ. ਮਨੀਸ਼ ਕੁਮਾਰ ਚਾਟਲੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਅਜਿਹੇ ਸਮਾਗਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਵਾਈਸ ਚਾਂਸਲਰ, ਗਡਵਾਸੂ, ਡਾ. ਇੰਦਰਜੀਤ ਸਿੰਘ ਨੇ ਵੀ ਇਸ ਪ੍ਰਾਪਤੀ ‘ਤੇ ਕਾਲਜ ਦੇ ਵਿਦਿਆਰਥੀਆਂ, ਫੈਕਲਟੀ ਅਤੇ ਡੀਨ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ।
#For any kind of News and advertisment contact us on 9803 -450-601
1334900cookie-checkਕਾਲਜ ਆਫ਼ ਵੈਟਰਨਰੀ ਸਾਇੰਸ ਰਾਮਪੁਰਾ ਫੂਲ ਗਡਵਾਸੂ ਦੇ ਵਿਦਿਆਰਥੀਆਂ ਨੇ ਆਲ ਇੰਡੀਆ ਮੁਕਾਬਲਿਆਂ ‘ਚ ਜਿੱਤਿਆ ਚਾਂਦੀ ਦਾ ਤਮਗਾ