September 16, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ) :  ਸ਼ਹੀਦ ਹਵਾਲਦਾਰ ਧਰਮਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੇ ਸਕਾਊਟਿੰਗ ਇੰਚਾਰਜ ਗੁਰਵਿੰਦਰ ਸਿੰਘ ਸਿੱਧੂ ਦੀ ਗਾਈਡੈਂਸ ਹੇਠ ਪਾਲੀ (ਰਾਜਸਥਾਨ) ਵਿਖੇ ਆਯੋਜਿਤ ਭਾਰਤ ਸਕਾਊਟਸ ਐਂਡ ਗਾਈਡਜ਼ ਦਾ ਸੱਤ ਦਿਨਾਂ ਰਾਸ਼ਟਰੀ ਪੱਧਰ ਦੇ ਕੈੰਪ 18ਵੀਂ ਰਾਸ਼ਟਰੀ ਜੰਬੋਰੀ ਵਿੱਚ ਭਾਗ ਲਿਆ। ਜੰਬੋਰੀ ਦਾ ਉਦਘਾਟਨ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ। ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਖੁਸ਼ਪ੍ਰੀਤ ਸਿੰਘ, ਗੁਰਜੀਤ ਸਿੰਘ ਅਤੇ ਪ੍ਰਦੀਪ ਸਿੰਘ ਨੇ ਰਾਸ਼ਟਰਪਤੀ ਦੀ ਮੌਜੂਦਗੀ ਵਿੱਚ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਨੈਸ਼ਨਲ ਜੰਬੋਰੀ ਐਡਵੈਂਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਇਸ ਰਾਸ਼ਟਰੀ ਕੈਂਪ ਵਿੱਚ ਭਾਰਤ ਦੇ ਵੱਖ ਵੱਖ ਰਾਜਾਂ ਦੇ ਅਤੇ ਵਿਦੇਸ਼ੀ ਵਿਦਿਆਰਥੀਆਂ ਨੇ ਵੀ ਭਾਗ ਲਿਆ। ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੇ ਬਹਾਦਰੀ, ਸੱਭਿਆਚਾਰਕ ਅਤੇ ਵੱਖ ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ ਮਹੱਤਵਪੂਰਨ ਜੀਵਨ ਹੁਨਰ ਸਿੱਖੇ ਅਤੇ ਤਿੰਨ ਰਾਸ਼ਟਰੀ ਸਰਟੀਫਿਕੇਟ ਪ੍ਰਾਪਤ ਕੀਤੇ। ਪ੍ਰਿੰਸੀਪਲ ਹਰਨੇਕ ਸਿੰਘ ਅਤੇ ਸਮੂਹ ਸਕੂਲ ਸਟਾਫ਼ ਨੇ ਵਿਦਿਆਰਥੀਆਂ ਅਤੇ ਸਕਾਊਟ ਮਾਸਟਰ ਗੁਰਵਿੰਦਰ ਸਿੰਘ ਸਿੱਧੂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ।
 
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
138300cookie-checkਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੇ ਸਕਾਊਟਿੰਗ ਦਾ ਰਾਸ਼ਟਰ ਪੱਧਰੀ ਲਗਾਇਆ ਕੈਂਪ
error: Content is protected !!