November 20, 2024

Loading

 ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ): ਸਕੂਲ ਸਿੱਖਿਆ ਵਿਭਾਗ ਪੜ੍ਹ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਅਧੀਨ ਨੌਵੀਂ ਤੋਂ ਦਸਵੀਂ  ਜਮਾਤ ਦੇ ਵਿਦਿਆਰਥੀਆਂ ਦੇ ਬਲਾਕ ਪੱਧਰੀ ਸ਼ੋਅ ਐਂਡ ਟੈੱਲ (ਅੰਗਰੇਜ਼ੀ ਵਿਸ਼ਾ)  ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸਸ)  ਮੇਵਾ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ, ਭੁਪਿੰਦਰ ਕੌਰ ਅਤੇ ਪਿ੍ੰਸੀਪਲ ਸਤਵਿੰਦਰ ਪਾਲ ਸਿੱਧੂ ਦੀ ਅਗਵਾਈ, ਬਲਾਕ ਨੋਡਲ ਅਫ਼ਸਰ ਰਾਮਪੁਰਾ ਚਮਕੌਰ ਸਿੰਘ ਸਿੱਧੂ ਦੀ ਦੇਖ-ਰੇਖ ਅਤੇ ਪੀ.ਪੀ.ਪੀ.ਪੀ ਟੀਮ ਦੇ ਬੀ ਐੱਮਜ ਦੁਆਰਾ ਕੀਤੇ ਪ੍ਰਬੰਧਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਲੜਕੀਆਂ ਰਾਮਪੁਰਾ ਮੰਡੀ ਵਿਖੇ ਕਰਵਾਏ ਗਏ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਿੱਚ ਬਹੁਤ ਹੀ ਉਤਸ਼ਾਹ ਦੇਖਣ ਨੂੰ ਮਿਲਿਆ।
ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਅਧੀਨ  ਆਪਣੀਆਂ ਛੁਪੀਆਂ ਪ੍ਰਤਿਭਾਵਾਂ ਦਾ ਇਜ਼ਹਾਰ ਕਰਕੇ ਖ਼ੂਬ ਰੰਗ ਬੰਨ੍ਹਿਆਂ। ਜਿੱਥੇ ਹਰੇਕ ਆਇਟਮ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਬਲਾਕ ਨੋਡਲ ਅਫ਼ਸਰ ਚਮਕੌਰ ਸਿੰਘ ਸਿੱਧੂ, ਸਕੂਲ ਮੁਖੀ ਅਤੇ ਜੱਜਮੈਂਟ ਟੀਮ ਦੇ ਮੈਂਬਰ ਰਕੇਸ਼ ਕੁਮਾਰ, ਸੁਖਵੀਰ ਕੌਰ, ਕਰਮਵੀਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਜੱਜਮੈਂਟ ਟੀਮ ਮੈਂਬਰਾਂ ਦੀ ਵਿਸ਼ੇਸ਼ ਤੌਰ ‘ਤੇ ਪ੍ਰਸੰਸਾ ਕੀਤੀ ਗਈ।
ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਦਲਜੀਤ ਪਿਆਰਾ ਪਿ੍ੰਸੀਪਲ, ਰਣਬੀਰ ਸਿੰਘ ਇਕਨੋਮਿਕਸ ਲੈਕਚਰਾਰ ਤੇ ਮੌਕੇ ਦੇ ਮੁਖੀ ਵੱਲੋਂ ਵਿਸ਼ੇਸ਼ ਭੂਮਿਕਾ ਨਿਭਾਈ। ਮੁਕਾਬਲਿਆਂ ਵਿੱਚ ਪਹਿਲਾ ਸਥਾਨ ਕੁਲਵੀਰ ਕੌਰ ਸਰਕਾਰੀ ਹਾਈ ਸਕੂਲ ਚੱਕ ਰਾਮ ਸਿੰਘ ਵਾਲਾ, ਦੂਜਾ ਸਥਾਨ ਸੁਖਮਨ ਕੌਰ ਸਰਕਾਰੀ ਹਾਈ ਸਕੂਲ ਖੋਖਰ ਤੇ ਤੀਜਾ ਸਥਾਨ ਭਵਰੀਤ ਕੌਰ ਸਸਸਸ ਭੁੱਚੋ ਕਲਾਂ ਨੇ ਪ੍ਰਾਪਤ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਸ ਮੌਕੇ ਬੀ ਐਮਜ ਦਿਨੇਸ਼ ਕੁਮਾਰ ਗਰਗ, ਜਗਦੀਪ ਸਿੰਘ, ਜਸਕਰਨ ਸਿੰਘ ਅਤੇ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕ ਹਾਜ਼ਰ ਸਨ।
 #For any kind of News and advertisment contact us on 980-345-0601
132100cookie-checkਬਲਾਕ ਰਾਮਪੁਰਾ ਦੇ ਬਲਾਕ ਪੱਧਰੀ ‘ ਸ਼ੋਅ ਐਂਡ ਟੈੱਲ’ ਮੁਕਾਬਲਿਆਂ ਦਾ ਸਫਲ ਆਯੋਜਨ
error: Content is protected !!