Share on Google+
Share on Tumblr
Share on Pinterest
Share on LinkedIn
Share on Reddit
Share on XING
Share on WhatsApp
Share on Hacker News
Share on VK
Share on Telegram
April 4, 2025

Loading

ਚੰਡੀਗੜ 8 ਜੂਨ ( ਚੜ੍ਹਤ ਪੰਜਾਬ ਦੀ ) :   ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਜਿਸ ਵਿੱਚ ਪਾਰਟੀ ਦੇ ਸਾਰੇ ਪੁਰਾਣੇ ਅਤੇ ਸੀਨੀਅਰ ਸਾਥੀਆਂ ਨੂੰ ਦੁਬਾਰਾ ਸ਼ਾਮਲ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੂੰ ਵੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਜਿਹਨਾਂ ਸੀਨੀਅਰ ਆਗੂਆਂ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ ਉਨਾਂ ਵਿੱਚ ਭਾਈ ਗੋਬਿੰਦ ਸਿੰਘ ਲੋਂਗੋਵਾਲ, ਬਲਵਿੰਦਰ ਸਿੰਘ ਭੁੰਦੜ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਹਰੀ ਸਿੰਘ ਜੀਰਾ, ਸ਼ਰਨਜੀਤ ਸਿੰਘ ਢਿੱਲੋਂ, ਗੁਲਜਾਰ ਸਿੰਘ ਰਾਣੀਕੇ,  ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਅਤੇ ਜਗਮੀਤ ਸਿੰਘ ਬਰਾੜ ਦੇ ਨਾਮ ਸ਼ਾਮਲ ਹਨ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਤੋਂ ਇਲਾਵਾ ਹੋਰ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਅਤੇ ਗੁਲਜਾਰ ਸਿੰਘ ਰਾਣੀਕੇ ਨੂੰ ਪਾਰਟੀ ਦੇ ਐਸ.ਸੀ ਵਿੰਗ ਦਾ ਦੁਬਾਰਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਨ.ਕੇ.ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇੱਕ ਹੋਰ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੁਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।

59990cookie-checkਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ
error: Content is protected !!