Share on Google+
Share on Tumblr
Share on Pinterest
Share on LinkedIn
Share on Reddit
Share on XING
Share on WhatsApp
Share on Hacker News
Share on VK
Share on Telegram
April 5, 2025 2:54:01 AM

Loading

ਚੰਡੀਗੜ੍ਹ (ਚੜ੍ਹਤ ਪੰਜਾਬ ਦੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਪੁਲਿਸ ਨੇ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੇ ਕਹਿਣਤੇ ਕਰਤਾਰਪੁਰ ਲਾਂਘੇ ਰਾਹੀਂ ਪਰਤਣ ਵਾਲੇ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਸੀਪੁਲਿਸ ਦੀ ਕਾਰਵਾਈ ਦਾ ਸਪੱਸ਼ਟ ਤੌਰਤੇ ਪੱਖ ਪੂਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਜੇਕਰ ਆਈ.ਬੀ. ਵੱਲੋਂ ਜ਼ਾਹਰ ਕੀਤੀਆਂ ਸੁਰੱਖਿਆ ਚਿੰਤਾਵਾਂ ਦੇ ਸੰਦਰਭ ਵਿੱਚ ਗੁਰਦਾਸਪੁਰ ਪੁਲਿਸ ਸਹਿਯੋਗ ਕਰਨ ਵਿੱਚ ਨਾਕਾਮ ਰਹਿੰਦੀ ਤਾਂ ਉਨਾਂ ਨੇ ਪੁਲਿਸ ਵਿਰੁੱਧ ਸਖ਼ਤ ਕਾਰਵਾਈ ਕਰਨੀ ਸੀਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ, ਕੌਮੀ ਸੁਰੱਖਿਆ ਦੇ ਵਡੇਰੇ ਹਿੱਤਾਂ ਵਿੱਚ ਜਦੋਂ ਵੀ ਜ਼ਰੂਰਤ ਪਈ, ਕੇਂਦਰੀ ਏਜੰਸੀਆਂ ਨਾਲ ਮਿਲਵਰਤਨ ਕਰਦੀ ਰਹੇਗੀ ਉਨਾਂ ਕਿਹਾ ਕਿ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਨ ਲਈ ਸਥਾਪਤ ਸੁਰੱਖਿਆ ਵਿਧੀਵਿਧਾਨ ਮੁਤਾਬਕ ਜੇਕਰ ਪੁਲਿਸ ਫੋਰਸ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਪੁਲਿਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ

ਮੁੱਖ ਮੰਤਰੀ ਨੇ ਦੱਸਿਆ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਤੱਕ 51000 ਤੋਂ ਵੱਧ ਸ਼ਰਧਾਲੂ ਨਤਮਸਤਕ ਹੋ ਚੁੱਕੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਗਈ ਹੈ ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਆਈ.ਬੀ. ਨੇ ਕੁਝ ਸ਼ੰਕੇ ਜ਼ਾਹਰ ਕੀਤੇ ਸਨ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਕੁਝ ਸ਼ਰਧਾਲੂਆਂ ਦੀ ਜਾਣਪਛਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੀ ਮਦਦ ਮੰਗੀ ਸੀ ਉਨਾਂ ਕਿਹਾ ਕਿ ਸੰਵੇਦਨਸ਼ੀਲ ਸਰਹੱਦੀ ਸੂਬਾ ਹੋਣ ਕਰਕੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਹੋ ਕੇ ਕੰਮ ਕਰਨਾ ਸੂਬੇ ਦੀ ਜ਼ਿੰਮੇਵਾਰੀ ਬਣਦੀ ਹੈ

55540cookie-checkਸ਼ਰਧਾਲੂਆਂ ਤੋਂ ਪੁੱਛ-ਪੜਤਾਲ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਦੇਸ਼ ਲਈ ਸਾਡੀ ਸਰਕਾਰ ਕੇਂਦਰੀ ਏਜੰਸੀਆਂ ਨਾਲ ਮਿਲਵਰਤਣ ਕਰਦੀ ਰਹੇਗੀ
error: Content is protected !!