December 22, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 7 ਸਤੰਬਰ (ਪ੍ਰਦੀਪ ਸ਼ਰਮਾ): ਵਿੱਦਿਆ ਦੇ ਚਾਨਣ ਮੁਨਾਰੇ ਅਧਿਆਪਕਾਂ ਲਈ ਟੀਚਰ ਡੇ ਵਿਸ਼ੇਸ ਸਥਾਨ ਰੱਖਦਾ ਹੈ। ਇਸ ਦਿਨ ਅਧਿਆਪਕਾਂ ਨੂੰ ਉਹਨਾਂ ਦੀਆਂ ਵੱਡਮੁੱਲੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਂਦਾ ਹੈ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਪਾਲੀ ਵਿਖੇ ਵੱਖ ਵੱਖ ਖੇਤਰਾਂ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ਼ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।
ਅਧਿਆਪਕ ਵਿਦਿਆਰਥੀ ਦੇ ਜੀਵਨ ਨੂੰ ਗਿਆਨ ਦੀ ਚਿਣਗ ਲਾ ਕੇ ਰੁਸ਼ਨਾਉਂਦਾ ਹੈ- ਪ੍ਰਿੰ. ਚਮਕੌਰ ਸਿੰਘ
ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਪਾਲੀ ਦੇ ਪ੍ਰਿੰਸੀਪਲ ਚਮਕੌਰ ਸਿੰਘ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਧਿਆਪਕਾਂ ਦੀ ਮਹੱਤਤਾ ਅਤੇ ਵਿਦਿਆਰਥੀ ਦੇ ਜੀਵਨ ਵਿਚ ਅਧਿਆਪਕ ਦੇ ਯੋਗਦਾਨ ਬਾਰੇ ਉਦਾਹਰਨਾਂ ਸਹਿਤ ਜਾਣਕਾਰੀ ਦਿੱਤੀ। ਉਹਨਾਂ ਗੁਰਬਾਣੀ ਦੀ ਤੁਕ ਦਾ ਹਵਾਲਾ ਦਿੰਦੇ ਹੋਏ ਕਿਹਾ ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ।। ਉਹਨਾਂ ਕਿਹਾ ਕਿ ਉਹ ਗੁਰੂ ਹੀ ਹੈ ਜੋ ਵਿਦਿਆਰਥੀ ਦੇ ਜੀਵਨ ਨੂੰ ਗਿਆਨ ਦੀ ਚਿਣਗ ਲਾ ਕੇ ਰੁਸ਼ਨਾਉਂਦਾ ਹੈ।
ਉਹਨਾਂ ਅਧਿਆਪਕਾਂ ਤੋਂ ਸਕੂਲ ਲਈ ਹੋਰ ਸਹਿਯੋਗ ਅਤੇ ਮਿਹਨਤ ਦੀ ਆਸ ਕੀਤੀ ਤਾਂ ਕਿ ਵਿਦਿਆਰਥੀਆਂ ਦਾ ਭਵਿੱਖ ਵਧੇਰੇ ਉੱਜਵਲ ਹੋ ਸਕੇ। ਇਸ ਮੌਕੇ ਸੁਖਵਿੰਦਰ ਸਿੰਘ ਲੈਕਚਰਾਰ ਪੰਜਾਬੀ, ਸ੍ਰੀਮਤੀ ਦੀਪਮਾਲਾ ਬਿੰਦਲ ਵੋਕੇਸ਼ਨਲ ਮਿਸਟ੍ਰੈਸ, ਜਗਰੂਪ ਸਿੰਘ ਸ.ਸ ਮਾਸਟਰ, ਸ੍ਰੀਮਤੀ ਮੀਨਾ ਰਾਣੀ ਮੈਰੀ ਮਿਸਟ੍ਰੈਸ, ਸ੍ਰੀਮਤੀ ਕਮਲਜੀਤ ਕੌਰ ਐਸ.ਐਲ.ਏ ਅਤੇ  ਮਨੋਜ ਕੁਮਾਰ ਵਰਕਸ਼ਾਪ ਅਟੈਂਡੈਂਟ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਮੂਹ ਅਧਿਆਪਕਾਂ ਲਈ ਰਿਫਰੈਸਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
 For any kind of News and advertisment contact us on 980-345-0601
127420cookie-checkਢਪਾਲੀ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ
error: Content is protected !!