ਚੜ੍ਹਤ ਪੰਜਾਬ ਦੀ
ਮੋਹਾਲੀ/ਚੰਡੀਗੜ੍ਹ, 1 ਮਈ ( ਬਿਉਰੋ ) : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੋਹਾਲੀ ਅਤੇ ਚੰਡੀਗੜ੍ਹ ਓਪਨ ਏਅਰ ਜਿਮਨੇਜ਼ੀਅਮ ਲਈ 20 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਹੈ। ਸੈਕਟਰ-74 ਮੁਹਾਲੀ ਵਿਖੇ ਓਪਨ ਏਅਰ ਜਿਮਨੇਜ਼ੀਅਮ ਇਸ ਸ਼ਾਨਦਾਰ ਸਹੂਲਤ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਤਿਵਾੜੀ ਨੇ ਕਿਹਾ ਕਿ ਇਹ ਆਧੁਨਿਕ ਉਪਕਰਨਾਂ ਤੋਂ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਆਸਾਨ ਅਤੇ ਮੁਫ਼ਤ ਸਰੀਰਕ ਸਿਖਲਾਈ ਮਿਲ ਸਕੇਗੀ।ਉਨ੍ਹਾਂ ਸੋਲਰ ਲਾਈਟਿੰਗ ਸਿਸਟਮ ਦਾ ਉਦਘਾਟਨ ਵੀ ਕੀਤਾ।
ਚੰਡੀਗੜ੍ਹ ਵਿੱਚ ਇਹ ਓਪਨ ਏਅਰ ਜਿਮਨੇਜ਼ੀਅਮ ਪੰਜਾਬ ਇੰਜਨੀਅਰਿੰਗ ਕਾਲਜ ਸੈਕਟਰ 12, ਵਾਰਡ ਨੰਬਰ 19, ਰਾਮ ਦਰਬਾਰ ਅਤੇ ਧਨਾਸ ਵਿਖੇ ਸਥਾਪਤ ਕੀਤੇ ਗਏ ਹਨ।ਇਸ ਦੌਰਾਨ ਸੰਸਦ ਮੈਂਬਰ ਤਿਵਾੜੀ ਨੇ ਸਾਰਿਆਂ ਲਈ ਸਿਹਤ ਅਤੇ ਸਰੀਰਕ ਤੰਦਰੁਸਤੀ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਤੰਦਰੁਸਤ ਰਹਿਣ ਲਈ ਸਿਰਫ਼ ਨੌਜਵਾਨਾਂ ਨੂੰ ਹੀ ਨਹੀਂ, ਸਗੋਂ ਵੱਡਿਆਂ ਅਤੇ ਬਜ਼ੁਰਗਾਂ ਨੂੰ ਵੀ ਚੰਗੀ ਸਿਹਤ ਬਣਾਈ ਰੱਖਣ ਲਈ ਨਿਯਮਤ ਕਸਰਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਆਰਾਮਦਾਇਕ ਜੀਵਨ ਸ਼ੈਲੀ ਕਾਰਨ ਲੋਕ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ, ਜਿਨ੍ਹਾਂ ਤੋਂ ਨਿਯਮਤ ਕਸਰਤ ਰਾਹੀਂ ਆਸਾਨੀ ਨਾਲ ਬਚਿਆ ਜਾ ਸਕਦਾ ਹੈ।
ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਤਿਵਾੜੀ ਨੇ ਕਿਹਾ ਕਿ ਉਹ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਤੁਸੀਂ ਕਿਸੇ ਵੀ ਖੇਤਰ ਵਿੱਚ ਜਾਓ, ਵਧੀਆ ਕੰਮ ਕਰੋ ਅਤੇ ਜੋ ਵੀ ਕਰਨਾ ਚਾਹੁੰਦੇ ਹੋ ਕਰੋ, ਪਰ ਇਸਦੇ ਲਈ ਤੁਹਾਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਹੋਣਾ ਚਾਹੀਦਾ ਹੈ। ਕਿਸੇ ਵੀ ਨੌਕਰੀ ਜਾਂ ਸੇਵਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ, ਤੁਹਾਨੂੰ ਇੱਕ ਮੈਡੀਕਲ ਫਿਟਨੈਸ ਸਰਟੀਫਿਕੇਟ ਦੀ ਲੋੜ ਹੁੰਦੀ ਹੈ।ਜਿੰਮ ਦੇ ਰੂਪ ਵਿੱਚ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਇਲਾਕਾ ਨਿਵਾਸੀਆਂ ਵੱਲੋਂ ਐਮ.ਪੀ ਤਿਵਾੜੀ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਪਾਲ ਸਿੰਘ ਪ੍ਰਧਾਨ, ਚੰਦਰਮੁਖੀ ਸ਼ਰਮਾ, ਅਮਨ ਸਲੈਚ, ਜਸਪ੍ਰੀਤ ਸਿੰਘ ਗਿੱਲ ਕੌਂਸਲਰ, ਐਡਵੋਕੇਟ ਮੁਕੇਸ਼ ਮਹਿਰਾ, ਸੁਰਿੰਦਰ ਬੇਦੀ, ਪ੍ਰੋ: ਅਜੇ ਕੁਮਾਰ ਆਦਿ ਹਾਜ਼ਰ ਸਨ।
1169500cookie-checkਤਿਵਾੜੀ ਨੇ ਮੋਹਾਲੀ ਅਤੇ ਚੰਡੀਗੜ੍ਹ ਲਈ ਓਪਨ ਏਅਰ ਜਿਮਨੇਜ਼ੀਅਮ ਲਈ 20 ਲੱਖ ਰੁਪਏ ਦੀ ਗਰਾਂਟ ਦਿੱਤੀ