December 8, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ/ਭਾਈਰੂਪਾ, 16 ਅਕਤੂਬਰ (ਪ੍ਰਦੀਪ ਸ਼ਰਮਾ ):ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਪੰਜਾਬ ਦੇ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਸਖਤ ਕਾਰਵਾਈ ਤੋਂ ਜਿਥੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਵਿਰੋਧੀ ਸਟੈਂਡ ਸਿੱਧ ਹੋ ਗਿਆ ਹੈ ਉਥੇ ਸਾਰਿਆਂ ਨੂੰ ਪਤਾ ਚੱਲ ਗਿਆ ਹੈ ਕਿ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਵਾਕਾਈ ਕੱਟੜ ਈਮਾਨਦਾਰ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਹਾਲੇ ਤਾਂ ਵੱਡੇ ਮਗਰਮੱਛਾਂ ਨੂੰ ਹੱਥ ਪਾਉਣਾ ਸ਼ੁਰੂ ਹੀ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੇ ਵੱਡੇ ਧਨਾਢ ਭ੍ਰਿਸ਼ਟਾਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੂਰਾ ਹਿਸਾਬ ਲਿਆ ਜਾਵੇਗਾ।
ਭਗਵੰਤ ਮਾਨ ਨੂੰ ਦੱਸਿਆ ਪੰਜਾਬ ਦੇ ਪਾਣੀਆਂ ਦਾ ਅਸਲੀ ਰਾਖਾ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਮਾਨ ਨੂੰ ਪੰਜਾਬ ਦੇ ਪਾਣੀਆਂ ਦਾ ਅਸਲੀ ਰਾਖਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿਨ੍ਹੇਂ ਵਧੀਆ ਢੰਗ ਨਾਲ ਅਤੇ ਤੱਥਾਂ ਦੇ ਅਧਾਰ ਤੇ ਮੁੱਖ ਮੰਤਰੀ ਮਾਨ ਨੇ ਹਰਿਆਣਾ ਸਰਕਾਰ ਅੱਗੇ ਪੰਜਾਬ ਦਾ ਸਟੈਂਡ ਰੱਖਦਿਆਂ ਦੱਸਿਆ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਵੀ ਵਾਧੂ ਬੂੰਦ ਨਹੀਂ ਹੈ ਉਹ ਲਾਜਵਾਬ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਖੜੇ ਹਨ ਅਤੇ ਪੰਜਾਬ ਦੀ ਆਪ ਸਰਕਾਰ ਵੀ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦੀ ਰਹੇਗੀ ਭਾਵੇਂ ਇਸ ਲਈ ਉਨ੍ਹਾਂ ਨੂੰ ਕੋਈ ਵੀ ਕੀਮਤ ਕਿਉਂ ਨਾ ਚੁਕਾਉਣੀ ਪਵੇ। ਇਸ ਮੌਕੇ ਸਤਵਿੰਦਰ ਸਿੰਘ ਪੰਮਾ ਪ੍ਰਧਾਨ, ਜੋਧਾ ਸਿੰਘ ਮਹਿਰਾਜ, ਨਰੇਸ਼ ਕੁਮਾਰ ਬਿੱਟੂ, ਸੁੱਖੀ ਮਹਿਰਾਜ, ਸੀਰਾ ਮੱਲੂਆਣਾ ਆਦਿ ਆਪ ਆਗੂ ਹਾਜ਼ਰ ਸਨ।
#For any kind of News and advertisment contact us on 980-345-0601 
131500cookie-checkਅਰੋੜਾ ਖਿਲਾਫ ਹੋਈ ਕਾਰਵਾਈ ਤੋਂ ਮਾਨ ਸਰਕਾਰ ਦੀ ਈਮਾਨਦਾਰੀ ਸਿੱਧ ਹੋਈ: ਬਲਕਾਰ ਸਿੱਧੂ
error: Content is protected !!