June 25, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ 4 ਜਨਵਰੀ (ਪ੍ਰਦੀਪ ਸ਼ਰਮਾ) : ਜੀਰਾ ਸ਼ਰਾਬ ਫੈਕਟਰੀ ਵੱਲੋਂ ਪਾਣੀ ਨੂੰ ਦੂਸ਼ਿਤ ਕਰਨ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਵਲੋਂ ਪੰਜਾਬ ਭਰ ਵਿਚ ਤਹਿਸੀਲ ਪੱਧਰੀ ਉਲੀਕੇ ਗਏ ਅੱਜ ਸੰਘਰਸ਼ ਦੇ ਪ੍ਰੋਗਰਾਮ ਤਹਿਤ ਸਥਾਨਕ ਚਿਲਡਰਨ ਪਾਰਕ ਤੋ ਨਾਅਰੇਬਾਜੀ ਕਰਕੇ ਬਸ ਸਟੈਂਡ ਨਜਦੀਕ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਰਪੋਰੇਟਰਾਂ ਦੇ ਖਿਲਾਫ ਅਰਥੀ ਫੂਕ ਮੁਜਾਹਰਾ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਅਤੇ ਜਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਵਾਲੀ ਤੇ ਜਨਰਲ ਸਕੱਤਰ ਸੇਰੇ ਆਲਮ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਮੌਜੂਦਾ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਵਿੱਚ ਲੋਕਾਂ ਦੀ ਅੰਨ੍ਹੀ ਲੁੱਟ ਕਰਵਾਉਣ ਲਈ ਨੀਤੀਆਂ ਲਾਗੂ ਕਰ ਰਹੀ ਹੈ। ਜਿਸ ਕਾਰਨ ਹੀ ਵਰਲਡ ਬੈਂਕ ਦੇ ਦਿਸ਼ਾ ਨਿਰਦੇਸ਼ਾਂ ’ਤੇ ਇੱਕ ਸਾਜਿਸ਼ ਤਹਿਤ ਧਰਤੀ ਹੇਠਲਾ ਪਾਣੀ ਗੰਧਲਾ ਕਰਕੇ ਸਾਰੇ ਪੰਜਾਬ ’ਚ ਲੋਕਾਂ ਦੇ ਪੀਣ ਲਈ ਨਹਿਰੀ ਪ੍ਰੋਜੈਕਟ ਸਥਾਪਿਤ ਕੀਤੇ ਜਾ ਰਹੇ ਹਨ। ਜਿਨ੍ਹਾਂ ਨੂੰ ਤਿਆਰ ਕਰਨ ਅਤੇ ਚਲਾਉਣ ਦਾ ਕੰਟਰੈਕਟ ਨਿੱਜੀ ਕੰਪਨੀਆਂ ਨਾਲ ਕੀਤਾ ਗਿਆ ਹੈ। ਜਦੋ ਇਹ ਪ੍ਰੋਜੈਕਟ ਬਣ ਕੇ ਚਾਲੂ ਹੋ ਜਾਣਗੇ ਤਾਂ ਕਾਰਪੋਰੇਟ ਘਰਾਣੇ ਪੀਣ ਵਾਲਾ ਪਾਣੀ ਮਹਿੰਗੇ ਮੁੱਲ ’ਤੇ ਵੇਚਣਗੇ। ਇਸੇ ਕਰਕੇ ਹੀ ਫੈਕਟਰੀਆਂ ਧਰਤੀ ਹੇਠਲਾ ਪਾਣੀ ਗੰਦਲਾ ਪ੍ਰਦੂਸ਼ਿਤ ਕਰ ਰਹੀਆਂ ਹਨ।
ਜੀਰਾ ਸ਼ਰਾਬ ਫੈਕਟਰੀ ਵੱਲੋਂ ਪਾਣੀ ਨੂੰ ਦੂਸ਼ਿਤ ਕਰਨ ਦੇ ਵਿਰੋਧ ਵਿਚ ਚੱਲ ਰਹੇ ਜਨਤਕ ਸੰਘਰਸ਼ ਨੂੰ ਸਰਕਾਰ ਆਪਣੇ ਜਬਰ ਨਾਲ ਖੇਰੂ-ਖੇਰੂ ਕਰਨ ਦੀ ਫਿਰਾਕ ਵਿਚ ਹੈ। ਇਸੇ ਕਾਰਨ ਹੀ ਜਲ ਸਪਲਾਈ ਮਹਿਕਮੇ ਵਿਚ ਸਾਲਾਂਬੱਧੀ ਅਰਸ਼ੇ ਤੋਂ ਬਤੌਰ ਇਨਲਿਸਟਮੈਂਟ/ਆਊਟਸੋਰਸ ਤਹਿਤ ਸੇਵਾਵਾਂ ਦੇ ਰਹੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਤੋਂ ਅਣਦੇਖੀ ਕੀਤੀ ਜਾ ਰਹੀ ਹੈ, ਪਰ ਇਨਸਾਫ ਪਸੰਦ ਜਥੇਬੰਦੀਆਂ, ਲੋਕ ਮਾਰੂ ਨੀਤੀਆਂ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੀਆਂ।
ਆਗੂਆਂ ਨੇ ਕਿਹਾ ਕਿ ਕਈ ਸਾਲਾਂ ਤੋਂ ਇਲਾਕੇ ਦੇ ਲੋਕਾਂ ਵੱਲੋਂ ਇਸ ਜਾਨਲੇਵਾ ਫੈਕਟਰੀ ਨੂੰ ਬੰਦ ਕਰਨ ਦੀ ਵਾਰ ਵਾਰ ਕੀਤੀ ਜਾ ਰਹੀ ਮੰਗ ਨੂੰ ਅਤੇ ਪੱਕੇ ਜਨਤਕ ਮੋਰਚੇ ਨੂੰ ਵੀ ਨਜਰਅੰਦਾਜ ਕਰਕੇ ਸਰਕਾਰ ਨੇ ਇਸ ਗੰਭੀਰ ਮਸਲੇ ਦੀ ਸੰਜ਼ੀਦਗੀ ਨਾਲ ਪੜਤਾਲ ਦੀ ਲੋੜ ਨਹੀ ਸਮਝੀ ਗਈ।
 #For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
136710cookie-checkਜਲ ਸਪਲਾਈ ਵਿਭਾਗ ਦੇ ਠੇਕਾ ਕਾਮਿਆਂ ਨੇ ਕੀਤਾ ਅਰਥੀ ਫੂਕ ਪ੍ਰਦਰਸ਼ਨ
error: Content is protected !!