ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 7 ਅਪ੍ਰੈਲ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸਿਵਲ ਸਰਜਨ ਬਠਿੰਡਾ ਡਾ. ਬਲਵੰਤ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈ ਕਾ ਡਾਕਟਰ ਰਾਜਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਢਿਪਾਲੀ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਮਲਟੀਪਰਪਜ ਹੈਲਥ ਸੁਪਰਵਾਈਜਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਚੰਗੀ ਸਿਹਤ ਦਾ ਮਤਲਬ ਬਿਮਾਰੀਆਂ ਤੋਂ ਮੁਕਤ ਹੋਣਾ ਹੀ ਨਹੀਂ, ਸਗੋਂ ਸਰੀਰਕ, ਮਾਨਸਿਕ, ਆਰਥਿਕ ਅਤੇ ਸਮਾਜਿਕ ਪੱਖ ਤੋਂ ਵੀ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਮਨੁੱਖੀ ਜੀਵਨ ਦਾ ਪੱਧਰ ਉੱਚਾ ਚੁੱਕਣ ਲਈ ਸੰਤੁਲਿਤ ਭੋਜਨ, ਉਸਾਰੂ ਸੋਚ, ਸ਼ੁੱਧ ਵਾਤਾਵਰਨ ਅਤੇ ਸਰੀਰਕ ਕਸਰਤ ਨਾਲ ਸਰੀਰ ਨੂੰ ਤੰਦਰੁਸਤ ਬਣਾਈ ਰੱਖਣ ਦੇ ਯਤਨ ਕਰਨੇ ਚਾਹੀਦੇ ਹਨ।
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਚੰਗੀ ਸਿਹਤ,ਖਾਣ ਪੀਣ ਦੇ ਚੰਗੇ ਅਸੂਲ ਅਤੇ ਬਿਮਾਰੀਆਂ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣੂ ਕਰਵਾਉਣ ਅਤੇ ਸਰੀਰਕ ਕਸਰਤ ਨਾਲ ਬਹੁਤ ਸਾਰੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਣ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਮੌਕੇ ਸਕੂਲ ਦੇ ਮੁੱਖੀ ਹਰਜਿੰਦਰ ਸਿੰਘ ਨੇ ਸਿਹਤ ਵਿਭਾਗ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਮਲਟੀਪਰਪਜ ਹੈਲਥ ਵਰਕਰ ਬਲਦੇਵ ਸਿੰਘ ਅਤੇ ਸਕੂਲ ਅਧਿਆਪਕ ਅਮਰਜੀਤ ਕੌਰ, ਗੁਰਪ੍ਰੀਤ ਸਿੰਘ, ਪੂਨਮ, ਕਿਰਨਪਾਲ ਸਿੰਘ, ਮਨਜਿੰਦਰ ਕੌਰ ਹਾਜ਼ਰ ਸਨ।
1134000cookie-checkਸਿਹਤ ਵਿਭਾਗ ਨੇ ਵਿਸ਼ਵ ਸਿਹਤ ਦਿਵਸ ਮਨਾਇਆ