October 3, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, 19 ਮਾਰਚ (ਸਤ ਪਾਲ ਸੋਨੀ)  : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ।
ਪੀਸ ਕਮੇਟੀ ਮੈਂਬਰਾਂ ਦੀ ਮੀਟਿੰਗ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੁਧਿਆਣਾ ਵਿੱਚ ਅਮਨ-ਸ਼ਾਂਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣ ਲਈ ਹੰਭਲਾ ਮਾਰਨਾ ਚਾਹੀਦਾ ਹੈ। ਜ਼ਿਲ੍ਹੇ ਵਿੱਚ ਸਮਾਜਿਕ ਤਾਣੇ-ਬਾਣੇ ਦੀ ਮਜ਼ਬੂਤੀ ਲਈ ਪੀਸ ਕਮੇਟੀ ਦੇ ਮੈਂਬਰਾਂ ਤੋਂ ਸਰਗਰਮ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਵਾਦ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇੱਥੇ ਸਥਿਤੀ ਆਮ ਵਾਂਗ ਹੈ ਪਰ ਫਿਰ ਵੀ ਸ਼ਾਂਤੀ ਅਤੇ ਸਦਭਾਵਨਾ ਨੂੰ ਕਾਇਮ ਰੱਖਣ ਵਿੱਚ ਲੋਕਾਂ ਦੀ ਸ਼ਮੂਲੀਅਤ ਸਮੇਂ ਦੀ ਮੁੱਖ ਲੋੜ ਹੈ।
ਮਲਿਕ ਅਤੇ ਸਿੱਧੂ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਅਸ਼ਾਂਤੀ ਸਮਾਜ ਲਈ ਬਿਲਕੁਲ ਵੀ ਠੀਕ ਨਹੀਂ ਹੈ ਅਤੇ ਸਮਾਜ ਵਿੱਚ ਅਜਿਹੇ ਕਿਸੇ ਵੀ ਤਣਾਅ ਨੂੰ ਘੱਟ ਕਰਨ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੋਕ ਅਫਵਾਹਾਂ ਜਾਂ ਸੋਸ਼ਲ ਮੀਡੀਆ ‘ਤੇ ਫੈਲਾਏ ਜਾ ਰਹੇ ਕੂੜ ਪ੍ਰਚਾਰ ਤੋਂ ਗੁਰੇਜ਼ ਕਰਨ ਅਤੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਆਸ ਪ੍ਰਗਟ ਕੀਤੀ ਕਿ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਇਸ ਕਮੇਟੀ ਦੇ ਮੈਂਬਰ ਸਦਭਾਵਨਾ ਤੇ ਸ਼ਾਂਤੀ ਨੂੰ ਪ੍ਰਫੁੱਲਤ ਕਰਨ ਵਿੱਚ ਪ੍ਰਸ਼ਾਸਨ ਦੀ ਮਦਦ ਕਰਨਗੇ ਅਤੇ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਉਸਾਰੂ ਭੂਮਿਕਾ ਨਿਭਾਉਣਗੇ। ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦਹੁਰਾਉਂਦਿਆਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਚੌਕਸੀ ਰੱਖੀ ਜਾ ਰਹੀ ਹੈ।
ਇਸ ਮੌਕੇ ਜੁਆਇੰਟ ਕਮਿਸ਼ਨਰਜ਼ ਆਫ ਪੁਲਿਸ ਰਵਚਰਨ ਸਿੰਘ ਬਰਾੜ, ਸੌਮਿਆ ਮਿਸ਼ਰਾ ਆਦਿ ਮੌਜੂਦ ਸਨ। 

#For any kind of News and advertisment contact us on 9803 -450-601

#Kindly LIke, Share & Subscribe our News Portal://charhatpunjabdi.com

144670cookie-checkਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਲੋਕਾਂ ਤੋਂ ਮੰਗਿਆ ਸਹਿਯੋਗ
error: Content is protected !!