April 23, 2024

Loading

ਚੜ੍ਹਤ ਪੰਜਾਬ ਦੀ 
ਬਠਿੰਡਾ/ਰਾਮਪੁਰਾ, 20 ਸਤੰਬਰ,(ਪ੍ਰਦੀਪ ਸ਼ਰਮਾ): ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਵਿੱਚ ਅਨੁਮਾਨ ਕਮੇਟੀ ਦੀ ਪੰਜਾਬ ਦੇ ਮਸਲਿਆਂ ਤੇ ਹੋਈ ਮੀਟਿੰਗ ਵਿੱਚ ਹਿੱਸਾ ਲਿਆ। ਇਸ ਸਬੰਧੀ ਮੋਬਾਇਲ ਫੋਨ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਵਿਧਾਨ ਸਭਾ ਵਿੱਚ ਅਨੁਮਾਨ ਕਮੇਟੀ ਦੀ ਇੱਕ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿੱਚ ਲਗਭਗ ਸਾਰੇ ਹੀ ਮੈਂਬਰਾਂ ਨੇ ਹਿੱਸਾ ਲਿਆ ਤੇ ਇਸ ਮੀਟਿੰਗ ਵਿੱਚ ਪੰਜਾਬ ਦੇ ਮਸਲਿਆਂ ਨੂੰ ਵਿਚਾਰਿਆ ਗਿਆ
ਉਹਨਾਂ ਦਸਿਆ ਕਿ ਆਪ ਸਰਕਾਰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਭਵਿੱਖ ਦੀਆਂ ਯੋਜਨਾਵਾਂ ਬਣਾ ਰਹੀ ਹੈ ਤਾਂ ਕਿ ਆਉਣ ਵਾਲੇ ਭਵਿੱਖ ਵਿੱਚ ਪੰਜਾਬ ਦਾ ਭਵਿੱਖ ਉਜਲਾ ਹੋ ਸਕੇ । ਉਹਨਾਂ ਦਸਿਆ ਕਿ ਇਸ ਤੋਂ ਪਹਿਲਾਂ ਵਾਲੀਆਂ ਸਰਕਾਰਾਂ ਨੇ ਸਿਰਫ਼ ਵੋਟ ਬੈਂਕ ਨੂੰ ਵੇਖ ਕੇ ਕੰਮ ਕੀਤਾ ਤੇ ਕੋਈ ਠੋਸ ਨੀਤੀ ਨਾ ਬਣਾਉਣ ਕਾਰਨ ਪੰਜਾਬ ਤਰੱਕੀ ਵੱਲੋਂ ਪੱਛੜ ਗਿਆ। ਉਹਨਾਂ ਕਿਹਾ ਕਿ ਹੁਣ ਅਜਿਹਾ ਨਹੀਂ ਹੋਵੇਗਾ ਆਮ ਆਦਮੀ ਪਾਰਟੀ ਪੰਜਾਬ ਦੀ ਤਰੱਕੀ ਲਈ ਭਵਿੱਖ ਦੀਆਂ ਯੋਜਨਾਵਾਂ ਬਣਾ ਰਹੀ ਹੈ ਜਿਸ ਦਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਾਸੀਆਂ ਨੂੰ ਲਾਭ ਹੋਵੇਗਾ ਅਤੇ ਪੰਜਾਬ ਮੁੜ ਵਿਕਾਸ ਦੇ ਰਾਹ ਪੈ ਜਾਵੇਗਾ।
#For any kind of News and advertisment contact us on 980-345-0601 
128720cookie-checkਪੰਜਾਬ ਵਿਧਾਨ ਸਭਾ ‘ਚ ਅਨੁਮਾਨ ਕਮੇਟੀ ਨੇ ਪੰਜਾਬ ਦੇ ਮਸਲਿਆਂ ਤੇ ਇਕੱਤਰਤਾ ਕੀਤੀ
error: Content is protected !!