December 21, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ , ( ਪ੍ਰਦੀਪ ਸ਼ਰਮਾ ): ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮਯੋਕਜੋਤ ਸਿੰਘ, ਸੀਨੀਅਰ ਮੈਡੀਕਲ ਅਫਸਰ ਰਾਮਪੁਰਾ ਫੂਲ ਅਤੇ ਭਗਤਾ ਭਾਈ ਕਾ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸਾ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਮੰਡੀ ਫੂਲ ਰਾਮਪੁਰਾ ਵਿਖੇ ਸਿਹਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਡੇਂਗੂ ਦੇ ਡੰਗ ਤੋਂ ਬਚਣ ਲਈ ਨਿਯਮ ਅਪਣਾਉਣੇ ਜ਼ਰੂਰੀ- ਬਲਬੀਰ ਸੰਧੂ ਕਲਾਂ
ਇਸ ਮੌਕੇ ਮਲਟੀਪਰਪਜ ਹੈਲਥ ਸੁਪਰਵਾਈਜਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਮੱਛਰਾਂ ਦੀ ਪੈਦਾਇਸ਼ ਵਿਚ ਵਾਧਾ ਹੋ ਜਾਣ ਨਾਲ, ਡੇਂਗੂ, ਮਲੇਰੀਆ, ਚਿਕਨਗੁਨੀਆ, ਜੀਕਾ ਵਾਇਰਸ ਆਦਿ ਬੁਖਾਰਾ ਵਿਚ ਵਾਧਾ ਹੋ ਜਾਂਦਾ ਹੈ। ਇਸ ਲਈ ਘਰਾਂ ਵਿਚਲੇ ਪਾਣੀ ਵਾਲੇ ਹਰੇਕ ਬਰਤਨਾਂ, ਫਰਿੱਜ ਦੇ ਪਿਛਲੇ ਪਾਸੇ ਮੋਟਰ ਕੋਲ ਲੱਗੇ ਕੌਲੇ ਟਰੇਅ , ਗਮਲਿਆ, ਪੰਛੀਆਂ ਦੇ ਪੀਣ ਲਈ ਰੱਖੇ ਪਾਣੀ ਵਾਲੇ ਕਟੋਰੇ, ਪਸ਼ੂਆਂ ਨੂੰ ਪਿਲਾਉਣ ਵਾਲੀਆਂ ਖੇਲਾ, ਕਵਾੜ ਆਦਿ ਨੂੰ ਹਫਤੇ ਤੋਂ ਪਹਿਲਾਂ ਇੱਕ ਵਾਰੀ ਖਾਲੀ ਕਰਕੇ ਸੁਕਾਉਣਾ ਬਹੁਤ ਜਰੂਰੀ ਹੈ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਈਏ, ਖੜ੍ਹੇ ਪਾਣੀ ਉਪਰ ਮਿੱਟੀ ਦਾ ਤੇਲ ਜਾਂ ਕਾਲਾ ਤੇਲ ਪਾ ਕੇ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕਦਾ ਹੈ।
ਇਸ ਮੌਕੇ ਮਲਟੀਪਰਪਜ ਹੈਲਥ ਵਰਕਰ ਨਰਪਿੰਦਰ ਸਿੰਘ ਗਿੱਲ, ਜਸਵਿੰਦਰ ਸਿੰਘ ਡਿੱਖ ਅਤੇ ਬਰੀਡਿੰਗ ਚੈਕਰ ਸੰਸਾਰ ਸਿੰਘ, ਸਕੂਲ ਅਧਿਆਪਕਾ ਸਰਬਜੀਤ ਕੌਰ, ਹਰਿੰਦਰ ਕੌਰ,ਰਮਨਪਾਲ ਕੌਰ, ਸਮਰਜੀਤ ਕੌਰ, ਰਾਣੀ ਆਦਿ ਮੌਜੂਦ ਸਨ, ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸ਼ਸ਼ੀ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
#For any kind of News and advertisment contact us on 9803-450-601 
132560cookie-checkਸਿਹਤ ਵਿਭਾਗ ਵੱਲੋ ਡੇਂਗੂ ਮਲੇਰੀਆ ਵਿਰੋਧੀ ਕੀਤਾ ਜਾਗਰੂਕ
error: Content is protected !!