December 21, 2024

Loading

ਚੜ੍ਹਤ ਪੰਜਾਬ ਦੀ
ਸਤ ਪਾਲ ਸੋਨੀ
ਲੁਧਿਆਣਾ – ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ  ਚਮਕੌਰ ਦੀ ਗੜ੍ਹੀ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ ਦੀ ਲਾਸਾਨੀ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਣਾ ਦਾ ਸਰੋਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਹੀਦਾਂ ਦੀ ਧਰਤੀ ਸ਼੍ਰੀ ਚਮਕੌਰ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਮਨੁੱਖਤਾ ਦੀ ਭਲਾਈ ਲਈ ਲਗਾਏ ਗਏ 693ਵੇਂ ਮਹਾਨ ਖੂਨਦਾਨ ਕੈਂਪ ਮੈਨੇਜਰ ਨੱਥਾ ਸਿੰਘ ਦੇ ਸਹਿਯੋਗ ਨਾਲ ਚਮਕੋਰ ਸਾਹਿਬ ਵਿਖੇ ਰਸਮੀ ਤੌਰ ਤੇ ਆਰੰਭਤਾ ਕਰਦਿਆਂ ਹੋਇਆ ਕੀਤਾ।
ਉਨ੍ਹਾਂ ਨੇ ਕਿਹਾ ਕਿ ਵਿਰਸੇ ਵਿੱਚੋਂ ਮਿਲੀ ਸਿੱਖੀ ਦੀ ਗੁੜਤੀ ਸਦਕਾ ਚਾਰੇ ਸਾਹਿਬਜ਼ਾਦੇ ਆਪਣੇ ਧਰਮ ਵਿੱਚ ਪ੍ਰੱਪਕ ਰਹੇ ਅਤੇ ਸਿੱਖੀ ਸਿਦਕ ,ਅਣਖ ਤੇ ਗੈਰਤ ਨੂੰ ਬਹਾਲ ਰੱਖਦਿਆਂ ਜ਼ਬਰ ਦਾ ਮੁਕਾਬਲਾ ਪੂਰੀ ਦਲੇਰੀ ਨਾਲ ਕਰਕੇ  ਛੋਟੀ ਉਮਰ ਵਿੱਚ ਆਪਣੀ ਸ਼ਹਾਦਤ ਦੇ ਕੇ ਸਿੱਖੀ ਦੇ ਝੰਡੇ ਨੂੰ ਬੁਲੰਦ ਕੀਤਾ ਜਿਸ ਦੇ ਸਦਕਾ ਸਮੁੱਚੀ ਲੋਕਾਈ ਗੁਰੂ ਸਾਹਿਬ  ਜੀ ਦੇ  ਲਾਲਾ ਨੂੰ ਆਪਣਾ ਸ਼ਰਧਾ ਤੇ ਸਤਿਕਾਰ ਅਰਪਿਤ ਕਰਦੀ ਹੈ।ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਰਜਿ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋ ਕੀਤੇ ਜਾ ਰਹੇ ਮਨੁੱਖੀ ਭਲਾਈ ਕਾਰਜਾਂ, ਖਾਸ ਕਰਕੇ ਪੰਜਾਬ ਦੀ ਜਵਾਨੀ ਨੂੰ ਆਪਣੇ ਧਰਮ ਤੱਕ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਖੂਨਦਾਨ ਕੈਂਪ ਵਿੱਚ ਆਪਣਾ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ।
ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਡਾ.ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ,ਅਜਮੇਰ ਸਿੰਘ ਖੇੜਾ ਮੈਂਬਰ ਸ਼੍ਰੋਮਣੀ ਕਮੇਟੀ, ਪਰਮਜੀਤ ਸਿੰਘ ਲੱਖੇਵਾਲ ਮੈਂਬਰ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ,ਰਵਿੰਦਰ ਸਿੰਘ ਖੇੜਾ, ਗੁਰਪ੍ਰੀਤ ਸਿੰਘ ਸੁਲਤਾਨਪੁਰ ਲੋਧੀ, ਗਿਰਦੌਰ ਸਿੰਘ,ਫੋਜੀ ਬਿਲਗਾ, ਨਰਦੀਪ ਸਿੰਘ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
#For any kind of News and advertisement contact us on 980-345-0601
Kindly Like,share and subscribe our News Portal http://charhatpunjabdi.com/wp-login.php

s

163620cookie-checkਜੱਥੇ.ਨਿਮਾਣਾ ਦੀ ਅਗਵਾਈ ਹੇਠ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਕੀਤੇ ਜਾ ਰਹੇ ਮਨੁੱਖੀ ਭਲਾਈ ਕਾਰਜ ਸ਼ਲਾਘਾਯੋਗ- ਸੁਖਬੀਰ ਸਿੰਘ ਬਾਦਲ
error: Content is protected !!