October 12, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ/ਭਗਤਾ ਭਾਈਕਾ,(ਪ੍ਰਦੀਪ ਸ਼ਰਮਾ):- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜਿਲ੍ਹਾ ਬਠਿੰਡਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਦਿੱਤ ਸਿੰਘ ਗੁੰਮਟੀ ਕਲਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੰਗਸਰ ਸਾਹਿਬ ਕੋਠਾਗੁਰੂ ਵਿਖੇ ਹੋਈ। ਜਿਸ ਵਿੱਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ, ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੋਮਰਾਜ ਮਲੂਕਾ, ਜਿਲ੍ਹਾ ਮੀਤ ਪ੍ਰਧਾਨ ਕਾਕਾ ਸਿੰਘ ਕੋਠਾਗੁਰੂ, ਜਿਲ੍ਹਾ ਜਰਨਲ ਸਕੱਤਰ ਜਸਵੀਰ ਸਿੰਘ ਖੇਮੂਆਣਾ, ਸਹਿ-ਸਕੱਤਰ ਇਕਬਾਲ ਸਿੰਘ ਸਿਰੀਏਵਾਲਾ, ਜਿਲ੍ਹਾ ਖਜ਼ਾਨਚੀ ਰਤਨ ਚੰਦ ਅਕਲੀਆ ਅਤੇ ਜਿਲ੍ਹਾ ਪ੍ਰੈੱਸ ਸਕੱਤਰ ਬੂਟਾ ਬਾਜਵਾ ਕੋਠਾ ਗੁਰੂ ਸ਼ਾਮਲ ਹੋਏ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਹਰਿਆਣਾ ਦੇ ਜੀਦ ਵਿੱਚ ਉੱਤਰੀ ਭਾਰਤ ਦੇ ਕਿਸਾਨਾਂ ਦੀ ਵਿਸ਼ਾਲ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਜਿਸ ਵਿੱਚ ਜਿਲ੍ਹੇ ਦੇ ਸੈਕੜੇ ਕਿਸਾਨਾਂ ਦਾ ਜਥਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਲਾਕੇ ਅੰਦਰ ਜੰਗਲੀ ਸੂਰਾਂ ਅਤੇ ਨੀਲ ਗਾਵਾਂ ਵਲੋਂ ਕਿਸਾਨਾਂ ਦੀਆਂ ਫਸਲਾਂ ਅਤੇ ਲੋਕਾਂ ਦਾ ਜਾਨੀ ਨੁਕਸਾਨ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਕੇ ਹੱਲ ਕਰਨ ਲਈ ਕਿਹਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਗਤਾ ਭਾਈ ਦੇ ਸੁਖਦੇਵ ਕੁਮਾਰ ਉਰਫ ਘੋਚੀ ਵਲੋਂ ਇਲਾਕੇ ਅੰਦਰ ਕਿਸਾਨਾਂ ਨਾਲ ਕੀਤੀਆਂ ਠੱਗੀਆਂ ਦਾ ਇਨਸਾਫ ਦਿਵਾਉਣ ਲਈ ਹਲਕਾ ਵਿਧਾਇਕ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਇਸ ਮੌਕੇ ਬਲਾਕ ਭਗਤਾ ਦੇ ਪ੍ਰਧਾਨ ਹਰਬੰਸ ਸਿੰਘ ਕੋਠਾਗੁਰੂ, ਜਰਨਲ ਸਕੱਤਰ ਨੱਛਤਰ ਸਿੰਘ ਹਮੀਰਗੜ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਦਿਆਲਪੁਰਾ ਮਿਰਜਾ, ਮੀਤ ਪ੍ਰਧਾਨ ਸ਼ਿੰਦਰ ਸਿੰਘ ਸਿਰੀਏਵਾਲਾ, ਸਹਿ-ਸਕੱਤਰ ਗੁਰਤੇਜ ਸਿੰਘ ਕੋਠਾਗੁਰੂ, ਜੋਗਿੰਦਰ ਸਿੰਘ ਦਿਆਲਪੁਰਾ, ਬਲਾਕ ਗੋਨਿਆਨਾ ਦੇ ਪ੍ਰਧਾਨ ਸੁਰਜੀਤ ਸਿੰਘ ਖੇਮੂਆਣਾ, ਕਪੂਰਚੰਦ ਬੁਰਜ ਥਰੋੜ ਆਦਿ ਹਾਜ਼ਰ ਸਨ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
137280cookie-checkਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਕੋਠਾਗੁਰੂ ਵਿਖੇ ਹੋਈ
error: Content is protected !!