December 11, 2024

Loading

ਚੜ੍ਹਤ ਪੰਜਾਬ ਦੀ

ਹਰਜਿੰਦਰ ਸਿੰਘ ਜਵੰਦਾ

ਚੰਡੀਗੜ੍ਹ, 11 ਦਸੰਬਰ- ਭਾਰਤ ਦੇਸ਼ ਦੇ ਸੂਬਾ ਪੰਜਾਬ ਤੋਂ ਬਾਅਦ ਹਰਿਆਣਾ ਸੂਬੇ ਵਿੱਚ ਹੀ ਸਭ ਤੋਂ ਵੱਧ ਸਿੱਖਾਂ ਦੀ ਗਿਣਤੀ ਹੈਹਰਿਆਣਾ ਸੂਬਾ ਵਿੱਚ ਦਸ ਗੁਰੂ ਸਾਹਿਬਾਨਾਂ ਨਾਲ ਸੰਬੰਧਿਤ ਵੱਡੇ ਇਤਿਹਾਸਕ ਗੁਰਦੁਆਰੇ ਹਨ, ਜਿਨਾਂ ਦੇ ਪ੍ਰਬੰਧ ਲਈ ਹਰਿਆਣਾ ਸਰਕਾਰ ਵੱਲੋਂ ਸੰਨ 2014 ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਸੀਪਹਿਲੀ ਵਾਰ ਹਰਿਆਣੇ ਅੰਦਰ ਹਰਿਆਣਾ ਕਮੇਟੀ ਦੀਆਂ ਆਮ ਚੋਣਾਂ ਕਰਾਉਣ ਦਾ ਹਰਿਆਣਾ ਸਰਕਾਰ ਦੁਆਰਾ ਨਿਯੁਕਤ ਹਰਿਆਣਾ ਸਿੱਖ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ 19 ਜਨਵਰੀ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ 3 ਲੱਖ ਦੇ ਕਰੀਬ ਹਰਿਆਣੇ ਦੇ ਸਿੱਖ ਵੋਟ ਦਾ ਇਸਤੇਮਾਲ ਕਰਨਗੇ, ਜਿਨਾਂ ਵੱਲੋਂ 19 ਜਨਵਰੀ ਨੂੰ 40 ਵਾਰਡਾਂ ਵਿੱਚ ਆਪਣੇ ਨੁੰਮਾਇਦੇ ਗੁਰੂ ਘਰਾਂ ਦੇ ਪ੍ਰਬੰਧ ਲਈ ਚੁਣੇ ਜਾਣੇ ਹਨ

ਹਰਿਆਣਾ ਸਿੱਖ ਗੁਰਦੁਆਰਾ ਚੋਣ ਕਮਿਸ਼ਨ ਐਚ ਐਸ ਭੱਲਾ ਵੱਲੋਂ ਇਨਾਂ ਚੋਣਾਂ ਦਾ ਪੂਰਾ ਵੇਰਵਾ ਜਾਰੀ ਕੀਤਾ ਗਿਆ ਹੈਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੇ ਸਹਾਇਕ ਭਾਈ ਜਗਮੀਤ ਸਿੰਘ ਬਰਾੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕੇ 28 ਨਵੰਬਰ 2024 ਨੂੰ ਹਰਿਆਣੇ ਦੀਆਂ ਸਿੱਖ ਸੰਗਤਾਂ ਸੰਤ ਮਹਾਂਪੁਰਸ਼ਾਂ ਮੌਜੂਦਾ ਤੇ ਸਾਬਕਾ ਹਰਿਆਣਾ ਕਮੇਟੀ ਮੈਂਬਰ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਅਤੇ ਹਰਿਆਣੇ ਦੇ ਸਿੱਖ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਪੰਜ ਸਿੰਘਾਂ ਜਥੇਦਾਰ ਸੁਖਵਿੰਦਰ ਸਿੰਘ ਮੰਡੇਬਰ,ਜਥੇਦਾਰ ਸਵਰਨ ਸਿੰਘ ਰਤੀਆ ਫਤਿਹਾਬਾਦ,ਜਥੇਦਾਰ ਓਮਰਾਉ ਸਿੰਘ ਕੈਂਥਲ,ਜਥੇਦਾਰ ਮਲਕੀਤ ਸਿੰਘ ਪੰਨੀਵਾਲਾ ਸਿਰਸਾ,ਜਥੇਦਾਰ ਸਵਰਨ ਸਿੰਘ ਬੁੰਗਾ ਪੰਚਕੂਲਾ ਨੂੰ ਸਿੱਖ ਸੰਗਤਾਂ ਸੰਤ ਮਹਾਂਪੁਰਸ਼ਾਂ ਮੈਂਬਰ ਸਾਹਿਬਾਨਾਂ ਤੋਂ ਜਾਣਕਾਰੀ ਇਕੱਤਰ ਕਰਨ ਦੀ ਡਿਊਟੀ ਲਗਾਈ ਗਈ ਸੀ ਜਿਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਅਹੁਦੇਦਾਰਾਂ ਦਾ 13 ਦਸੰਬਰ 2024 ਨੂੰ ਐਲਾਨ ਕੀਤਾ ਜਾਣਾ ਹੈਇਸ ਸਬੰਧ ਵਿੱਚ ਅੱਜ 5 ਸਿੰਘਾਂ ਵੱਲੋਂ ਸਿਰਸਾ ਜ਼ਿਲੇ ਦਾ ਦੌਰਾ ਕੀਤਾ ਗਿਆ ਬਾਕੀ ਮੈਂਬਰ ਸਾਹਿਬਾਨਾਂ ਨੂੰ ਮਿਲਣ ਤੋਂ ਬਾਅਦ ਜਥੇਦਾਰ ਦਾਦੂਵਾਲ ਜੀ ਦੇ ਮੁੱਖ ਅਸਥਾਨ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਵਿਖੇ ਪੁੱਜੇ ਅਤੇ ਜਥੇਦਾਰ ਦਾਦੂਵਾਲ ਜੀ ਨਾਲ ਵਿਚਾਰ ਵਟਾਂਦਰਾ ਕੀਤਾਪੰਜ ਸਿੰਘਾਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕੇ ਉਹ 13 ਦਸੰਬਰ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ 6ਵੀਂ ਕੁਰੂਕਸ਼ੇਤਰ ਵਿਖੇ ਵਹੀਰਾਂ ਘੱਤ ਕੇ ਪੁੱਜਣ ਜਿੱਥੇ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ ਜੋ ਸਿੱਖ ਮਸਲਿਆਂ ਦੇ ਹੱਲ ਦਾ ਯਤਨ ਅਤੇ ਗੁਰਦੁਆਰਾ ਚੋਣਾਂ ਲੜਣ ਦੀ ਅਗਵਾਈ ਕਰਨਗੇ।

Kindly like,share and subscribe our youtube channel CPD NEWS.Contact for News and advertisement at 9803-4506-01  

166810cookie-checkਕੁਰੂਕਸ਼ੇਤਰ ਵਿਖੇ 13 ਦਸੰਬਰ ਨੂੰ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਅਹੁਦੇਦਾਰਾਂ ਦਾ ਐਲਾਨ –  ਭਾਈ ਬਰਾੜ
error: Content is protected !!