April 26, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ , ( ਸਤ ਪਾਲ ਸੋਨੀ ): ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਹਰ ਵਾਰਡ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਜਲਦੀ ਹੀ ਜਾਣਨਾ ਸ਼ੁਰੂ ਕਰ ਦਿੱਤਾ ਹੈ। ਹਲਕਾ ਦੱਖਣ ਵਿੱਚ ਪੈਂਦੇ ਵਾਰਡ ਨੰਬਰ 40 ਦੇ ਮੁਹੱਲਾ ਕਬੀਰ ਨਗਰ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਸੰਯੁਕਤ ਸਕੱਤਰ ਐਡਵੋਕੇਟ ਗੌਰਵ ਅਰੋੜਾ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ ਅਤੇ ਤੁਰੰਤ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਹੱਲ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਗੌਰਵ ਨੇ ਕਿਹਾ ਕਿ ਹਲਕਾ ਦੱਖਣ ਦੀ ਵਿਧਾਇਕ ਬੀਬੀ ਰਜਿੰਦਰਪਾਲ ਕੌਰ ਛੀਨਾ ਜੀ ਬਹੁਤ ਵਧੀਆ ਕੰਮ ਕਰ ਰਹੇ ਹਨ। ਵਾਰਡ ਨੰਬਰ 40 ਵਿੱਚ ਅੱਜ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਪੁੱਛਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹੱਲ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਵਾਰਡ ਨੰ: 40 ਵਿੱਚ ਪਿਛਲੇ ਸਾਢੇ ਨੌਂ ਸਾਲਾਂ ਤੋਂ ਕੋਈ ਵਿਕਾਸ ਨਹੀਂ ਹੋਇਆ, ਜਿਸ ਕਾਰਨ ਸਾਰੀਆਂ ਸੜਕਾਂ ਟੁੱਟੀਆਂ ਪਈਆਂ ਹਨ, ਇਸ ਸਬੰਧੀ ਮਾਨਯੋਗ ਵਿਧਾਇਕ ਹਲਕਾ ਦੱਖਣ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਜਲਦੀ ਹੀ ਸੜਕਾਂ ਨੂੰ ਠੀਕ ਕਰਵਾ ਦਿੱਤਾ ਜਾਵੇਗਾ |ਇਸ ਮੌਕੇ ਤੇ ਮੁਹੱਲਾ ਵਾਸੀ ਹਾਜਰ ਸਨ।
 #For any kind of News and advertisment contact us on 980-345-0601
126070cookie-checkਵਾਰਡ ਨੰਬਰ 40 ਦੇ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਜ਼ਰੂਰ ਦਿੱਤਾ ਜਾਵੇਗਾ :ਐਡਵੋਕੇਟ ਗੌਰਵ ਅਰੋੜਾ
error: Content is protected !!